ਚੰਡੀਗੜ੍ਹ (ਰਮਨਜੀਤ) : ਆਮ ਆਦਮੀ ਲਈ ਖੁਸ਼ਹਾਲੀ ਅਤੇ ਬਦਲਾਅ ਦਾ ਨਾਅਰਾ ਦੇ ਕੇ ਸੱਤਾ ਵਿਚ ਪੁੱਜਣ ਵਾਲੀ ਆਮ ਆਦਮੀ ਪਾਰਟੀ ਵੀ ਰਵਾਇਤੀ ਪਾਰਟੀਆਂ ਦੀ ਹੀ ਤਰ੍ਹਾਂ ਖ਼ਾਸ ਬਣਨ ਦੇ ਰਾਹ ’ਤੇ ਚੱਲ ਪਈ ਹੈ। ਪਹਿਲਾਂ ਅੰਮ੍ਰਿਤਸਰ ਵਿਚ ਕੀਤੇ ਰੋਡ ਸ਼ੋਅ ਲਈ ਸਰਕਾਰੀ ਬੱਸਾਂ ਦੀ ਦੁਰਵਰਤੋਂ ਕੀਤੀ ਗਈ ਅਤੇ ਹੁਣ ਸਹੁੰ ਚੁੱਕ ਸਮਾਰੋਹ ਲਈ ਬੇਮਤਲਬ ਦਾ ਖ਼ਰਚ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਮਰਨ ਤੋਂ ਪਹਿਲਾਂ ਦੋਸਤ ਨੂੰ ਆਖ਼ਰੀ ਵਾਰ ਕੀਤਾ ਫੋਨ, 'ਪੁਲਸ ਦੇ ਧੱਕੇ ਅੱਗੇ ਨਹੀਂ ਚੱਲਦੀ, ਭਰਾ ਸੰਭਾਲ ਲਵੀਂ'
ਕ੍ਰਾਂਤੀਵਾਦੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾ. ਦਰਸ਼ਨਪਾਲ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ ਨੇ ਕਿਹਾ ਕਿ ਮਹਿੰਗਾਈ ਅਤੇ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਲੋਕਾਂ ਨੂੰ ਰਾਹਤ ਦੇਣ ਦੀ ਥਾਂ, ਸਰਕਾਰਾਂ ਆਮ ਆਦਮੀ ’ਤੇ ਲਗਾਤਾਰ ਖ਼ਰਚ ਦਾ ਬੋਝ ਵਧਾ ਰਹੀਆਂ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : 'ਕੋਰੋਨਾ' ਨੂੰ ਲੈ ਕੇ ਪੰਜਾਬ 'ਚ ਲੱਗੀਆਂ ਸਾਰੀਆਂ ਪਾਬੰਦੀਆਂ ਨੂੰ ਹਟਾਉਣ ਦੇ ਹੁਕਮ ਜਾਰੀ
ਉਨ੍ਹਾਂ ਨੇ ਲੋਕਾਂ ਨੂੰ ਸੱਦਾ ਦਿੰਦੇ ਹੋਏ ਕਿਹਾ ਕਿ 21 ਮਾਰਚ ਨੂੰ ਕੇਂਦਰ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਅਤੇ ਮਹਿੰਗਾਈ ਦੇ ਰੋਸ ਵੱਜੋਂ ਜ਼ਿਲ੍ਹਾ ਪੱਧਰ ’ਤੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ 25 ਮਾਰਚ ਨੂੰ ਚੰਡੀਗੜ੍ਹ ਵੱਲ ਟਰੈਕਟਰ ਮਾਰਚ ਕਰ ਕੇ ਬੀ. ਬੀ. ਐੱਮ. ਬੀ. ਸਬੰਧੀ ਲਏ ਗਏ ਕੇਂਦਰ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਵਿਰੋਧ ਦਰਜ ਕਰਾਇਆ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ 'ਚ ਅੱਜ ਰਚਿਆ ਜਾਵੇਗਾ ਇਤਿਹਾਸ, ਖਟਕੜ ਕਲਾਂ 'ਚ ਸਜੀ ਸਟੇਜ ਨੂੰ 'ਭਗਵੰਤ ਮਾਨ' ਦੀ ਉਡੀਕ (ਵੀਡੀਓ)
NEXT STORY