ਤਲਵੰਡੀ ਸਾਬੋ - ਕਿਸਾਨਾਂ ਦੇ ਹੱਕਾਂ ਲਈ ਦਿੱਲੀ ਦੇ ਜੰਤਰ ਮੰਤਰ 'ਤੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਕੀਤੀ ਜਾ ਰਹੀ ਮਹਾਪੰਚਾਇਤ 'ਚ ਹਿੱਸਾ ਲੈਣ ਜ਼ਿਲਾਂ ਤਲਵੰਡੀ ਸਾਹਿਬ ਤੋਂ ਭਾਰਤੀ ਕਿਸਾਨ ਯੂਨੀਅਨ ਲਖੋਵਾਲ ਦਾ ਜੱਥਾ ਦਿੱਲੀ ਰਵਾਨਾ ਹੋਇਆ। ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਦਾ ਕਹਿਣਾ ਹੈ ਕਿ ਉਹ ਕਿਸਾਨਾਂ ਦੇ ਕਰਜ਼ ਮੁਆਫੀ, ਮੱਧ ਪ੍ਰਦੇਸ਼ 'ਚ ਮਾਰੇ ਗਏ ਕਿਸਾਨਾਂ ਦੀ ਸੀ.ਬੀ.ਆਈ ਜਾਂਚ ਤੇ ਸਵਾਮੀ ਨਾਥਨ ਦੀ ਰਿਪੋਰਟ ਨੂੰ ਲਾਗੂ ਕਰਨ ਦੀ ਮੰਗ ਕਰਨਗੇ। ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋਂ ਪਸ਼ੂ 'ਤੇ ਜ਼ੁਲਮ ਰੋਕੂ ਬਣਾਏ ਗਏ ਕਾਨੂੰਨ 'ਤੇ ਵੀ ਰੋਸ ਜਾਹਰ ਕੀਤਾ ਹੈ। ਕਿਸਾਨਾ ਦਾ ਕਹਿਣਾ ਹੈ ਕਿ ਇਸ ਦੇ ਨਾਲ ਉਨ੍ਹਾਂ ਨੂੰ ਪਸ਼ੂ ਖਰੀਦਣ ਅਤੇ ਵੇਚਣ ਸਮੇਂ ਭਾਰੀ ਮੁਸ਼ਕਲਾ ਦਾ ਸਾਹਮਣਾ ਕਰਨਾ ਪਵੇਗਾ।
ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ ਭਰ ਦੇ ਕਿਸਾਨ 15 ਜੂਨ ਨੂੰ ਦਿੱਲੀ ਦੇ ਜੰਤਰ ਮੰਤਰ 'ਤੇ ਇਕੱਠੇ ਹੋ ਕੇ ਆਪਣੀਆਂ ਮੰਗਾਂ ਲਈ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਨਗੇ।
ਪਤਨੀ ਦੇ ਗਲੇ 'ਚ ਰੱਸੀ ਪਾ ਕੇ ਪਤੀ ਨੇ ਕੀਤਾ ਸ਼ਰਮਸਾਰ ਕੰਮ
NEXT STORY