ਮੋਗਾ (ਗੋਪੀ ਰਾਊਕੇ) : ਅੱਜ ਭਾਰਤੀ ਕਿਸਾਨ ਯੂਨੀਅਨ ਪੰਜਾਬ ਰਜਿ: 283 (ਲੱਖੋਵਾਲ) ਦੀ ਮੀਟਿੰਗ ਜਥਬੰਦੀ ਦੇ ਜਨਰਲ ਸਕੱਤਰ ਜਗਤਾਰ ਸਿੰਘ ਚੋਟੀਆਂ ਦੀ ਪ੍ਰਧਾਨਗੀ ਹੇਠ ਨੇਚਰ ਪਾਰਕ ਮੋਗਾ ਵਿਖੇ ਹੋਈ। ਮੀਟਿੰਗ ਦੀ ਜਾਣਕਾਰੀ ਪ੍ਰੈੱਸ ਨੂੰ ਦਿੰਦੇ ਹੋਏ ਚੋਟੀਆਂ ਨੇ ਕਿਹਾ ਕਿ 13 ਨਵੰਬਰ ਨੂੰ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਬੇਸਿੱਟਾ ਰਹੀ। ਮੀਟਿੰਗ ਵਿਚ ਸੂਰਤ ਸਿੰਘ ਬ੍ਰਾਹਮਕੇ, ਮੁਖਤਿਆਰ ਸਿੰਘ ਦੀਨਾ ਪ੍ਰੈੱਸ ਸਕੱਤਰ, ਭੁਪਿੰਦਰ ਸਿੰਘ ਦੌਲਤਪੁਰਾ, ਮੋਹਨ ਸਿੰਘ ਜੀਂਦੜਾ, ਹਰਨੇਕ ਸਿੰਘ ਮਸੀਤਾਂ ਮੀਤ ਪ੍ਰਧਾਨ ਜ਼ਿਲ੍ਹਾ ਮੋਗਾ, ਸੁਖਵਿੰਦਰ ਸਿੰਘ ਬ੍ਰਾਹਮਕੇ ਆਦਿ ਹਾਜ਼ਰ ਹੋਏ। ਇਸ ਮੀਟਿੰਗ ਵਿਚ ਕਿਸਾਨ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਜੋ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਸਬੰਧੀ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਪਿਛਲੇ 4 ਮਹੀਨੇ ਤੋਂ ਕਿਸਾਨ ਸੰਘਰਸ਼ ਕਰ ਰਹੇ ਹਨ ਵਾਰ-ਵਾਰ ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਅਣਗੋਲਿਆਂ ਕੀਤਾ ਜਾ ਰਿਹਾ ਹੈ ਤੇ ਕੇਂਦਰ ਸਰਕਾਰ ਕਿਸਾਨਾਂ ਤੋਂ ਜ਼ਮੀਨਾਂ ਖੋਹ ਕੇ ਖੇਤੀ ਕਾਰਪੋਰੇਟ ਘਰਾਣਿਆਂ ਨੂੰ ਸੌਂਪਣ ਲਈ ਤਰਲੋ-ਮੱਛੀ ਹੋ ਰਹੀ ਹੈ।
ਇਹ ਵੀ ਪੜ੍ਹੋ : ਅਕਾਲ ਤਖ਼ਤ ਦੇ ਜਥੇਦਾਰ ਦਾ ਕੌਮ ਦਾ ਨਾਮ ਸੰਦੇਸ਼, ਕਿਸਾਨ ਅੰਦੋਲਨ ਲਈ ਸਿੱਖਾਂ ਨੂੰ ਦਿੱਤਾ ਇਹ ਹੁਕਮ
ਦੇਸ਼ ਦੇ ਆਮ ਖਪਤਕਾਰ, ਮਜ਼ਦੂਰ ਤੇ ਕਿਸਾਨਾਂ ਨੂੰ ਇਨ੍ਹਾਂ ਕਾਰਪੋਰੇਟ ਘਰਾਣਿਆਂ ਦੇ ਰਹਿਮੋ ਕਰਮ 'ਤੇ ਛੱਡਣਾ ਚਾਹੁੰਦੀ ਹੈ ਪਰ ਦੇਸ਼ ਦੇ ਕਿਸਾਨ, ਮਜ਼ਦੂਰ ਤੇ ਆਮ ਖਪਤਕਾਰ ਕੇਂਦਰ ਸਰਕਾਰ ਦੀ ਇਸ ਨੀਤੀ ਨੂੰ ਸਮਝ ਚੁੱਕੇ ਹਨ ਤੇ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਦਿੱਲੀ ਚੱਲੋ ਸੱਦੇ ਤਹਿਤ 26 ਨਵੰਬਰ ਨੂੰ ਦਿੱਲੀ ਦੀ ਮੁਕੰਮਲ ਘੇਰਾਬੰਦੀ ਕਰਨ ਲਈ ਤਿਆਰੀਆਂ ਆਰੰਭ ਕਰ ਦਿੱਤੀਆਂ ਹਨ ਤੇ ਲੱਖਾਂ ਕਿਸਾਨ 26 ਨਵੰਬਰ ਨੂੰ ਕੇਂਦਰ ਸਰਕਾਰ ਨਾਲ ਸਿੱਧੀ ਟਕੱਰ ਲੈਣ ਲਈ ਦਿੱਲੀ ਚਾਲੇ ਪਾਉਣਗੇ ਤੇ ਖੇਤੀ ਬਿੱਲ ਰੱਦ ਕਰਵਾਉਣ ਤੱਕ ਦਿੱਲੀ ਦਾ ਮੁਕੰਮਲ ਘਿਰਾਓ ਕਰਨਗੇ।
ਇਹ ਵੀ ਪੜ੍ਹੋ : ਦੀਵਾਲੀ ਵਾਲੀ ਰਾਤ ਵਾਪਰੀ ਵੱਡੀ ਵਾਰਦਾਤ, ਪਿਤਾ ਦੀ ਤਸਵੀਰ ਸਾਹਮਣੇ ਰੱਖ ਕੀਤੀ ਖ਼ੁਦਕੁਸ਼ੀ
ਇਸ ਸਬੰਧੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਅਹੁਦੇਦਾਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਤੇ ਸਾਰੇ ਕਿਸਾਨਾਂ ਨੂੰ ਇਸ ਸੰਘਰਸ਼ ਵਿਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਜਾਂਦੀ ਹੈ। ਬ੍ਰਾਹਮਕੇ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਤੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਕਿਉਂਕਿ ਅੱਜ ਕਿਸਾਨਾਂ ਤੇ ਆਮ ਖਪਤਕਾਰਾਂ ਨੂੰ ਯੂਰੀਆ ਖਾਦ ਤੇ ਹੋਰ ਸਮਾਨ ਦੀ ਜ਼ਰੂਰਤ ਹੈ ਜੋ ਕਿ ਮਾਲ ਗੱਡੀਆਂ ਵਿਚ ਹੀ ਆਉਣਾ ਹੈ ਤੇ ਕਾਰਖਾਨੇਦਾਰਾਂ ਦਾ ਵੀ ਵੱਡਾ ਨੁਕਸਾਨ ਹੋ ਰਿਹਾ ਹੈ। ਕੇਂਦਰ ਸਰਕਾਰ ਜਾਣ-ਬੁੱਝ ਕੇ ਗੱਡੀਆਂ ਨਹੀਂ ਚਲਾ ਰਹੀ ਤੇ ਪੰਜਾਬ ਦੀ ਆਰਥਿਕਤਾ ਨੂੰ ਵੱਡੀ ਸੱਟ ਮਾਰੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪਤੀ ਅੱਗੇ ਖੁੱਲ੍ਹਿਆ ਪਤਨੀ ਦੀ ਬੇਵਫਾਈ ਦਾ ਭੇਦ, ਅੰਤ ਅੱਕੇ ਨੇ ਉਹ ਕੀਤਾ ਜੋ ਸੋਚਿਆ ਨਾ ਸੀ
13 ਨਵੰਬਰ ਨੂੰ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਕਿਸਾਨਾਂ ਨੇ ਇਹ ਵੀ ਜ਼ਿੰਮੇਵਾਰ ਲਈ ਸੀ ਕਿ ਜਿਵੇਂ 50 ਦਿਨਾਂ ਵਿਚ ਕਿਸੇ ਮਾਲ ਗੱਡੀ, ਮਾਲ ਜਾਂ ਪੰਪ ਦਾ ਕੋਈ ਨੁਕਸਾਨ ਨਹੀਂ ਹੋਇਆ। ਇਸੇ ਤਰ੍ਹਾਂ ਉਹ ਪਾਰਕਾਂ ਵਿਚ ਧਰਨਾ ਲਾ ਕੇ ਬੈਠੇ ਹਨ ਉਹ ਕਿਸੇ ਕਿਸਮ ਦਾ ਕੋਈ ਨੁਕਸਾਨ ਨਹੀਂ ਹੋਣ ਦੇਣਗੇ ਪਰ ਇਸ ਦੇ ਬਾਵਜੂਦ ਵੀ ਇਹ ਮੀਟਿੰਗ ਬੇਸਿੱਟਾ ਰਹੀ। ਕਿਸਾਨਾਂ ਨੂੰ ਕੇਂਦਰ ਸਰਕਾਰ ਤੋਂ ਬਹੁਤ ਉਮੀਦ ਸੀ ਕਿ ਉਹ ਖੇਤੀ ਕਾਨੂੰਨ ਰੱਦ ਕਰਕੇ ਕਿਸਾਨਾਂ ਨੂੰ ਦੀਵਾਲੀ ਦਾ ਤੋਹਫਾ ਦੇਵੇਗੀ। ਇਸ ਮੌਕੇ ਸੁਰਿੰਦਰ ਸਿੰਘ ਚੋਟੀਆਂ ਖੁਰਦ, ਨਿਰਮਲ ਸਿੰਘ ਕਾਲੀਏ ਵਾਲਾ ਬਲਾਕ ਪ੍ਰਧਾਨ ਮੋਗਾ-2, ਗੁਰਮੇਲ ਸਿੰਘ ਡਗਰੂ ਮੀਤ ਪ੍ਰਧਾਨ ਮੋਗਾ, ਗੁਰਜੰਟ ਸਿੰਘ ਸੱਦਾ ਸਿੰਘ ਵਾਲਾ, ਪਿਸ਼ੌਰਾ ਸਿੰਘ ਮੁੰਡੀ ਜਮਾਲ ਬਲਾਕ ਪ੍ਰਧਾਨ ਕੋਟ ਈਸੇ ਖਾਂ, ਦਰਸ਼ਨ ਸਿੰਘ ਜੈਮਲਵਾਲਾ, ਗਿੰਦਰ ਸਿੰਘ ਜੈਮਲਵਾਲਾ, ਬਲਜਿੰਦਰ ਸਿੰਘ ਮੁੰਡੀ ਜਮਾਲ, ਗੁਰਜਿੰਦਰ ਸਿੰਘ ਬਲਾਕ ਪ੍ਰਧਾਨ, ਬਲਵੀਰ ਸਿੰਘ ਮਸੀਤਾਂ, ਰਣਤੇਜ ਸਿੰਘ, ਰਾਜਿੰਦਰ ਸਿੰਘ, ਪ੍ਰਦੂਮਣ ਸਿੰਘ, ਮੇਜਰ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ : ਟਾਂਡਾ 'ਚ ਦਰਿੰਦਗੀ ਦਾ ਸ਼ਿਕਾਰ ਹੋਈ ਬੱਚੀ ਦੇ ਪਰਿਵਾਰ ਨੂੰ ਸਰਕਾਰ ਵਲੋਂ ਵਿੱਤੀ ਮਦਦ
ਅਕਾਲ ਤਖ਼ਤ ਦੇ ਜਥੇਦਾਰ ਦਾ ਕੌਮ ਦੇ ਨਾਮ ਸੰਦੇਸ਼, ਕਿਸਾਨ ਅੰਦੋਲਨ ਲਈ ਸਿੱਖਾਂ ਨੂੰ ਦਿੱਤਾ ਇਹ ਹੁਕਮ
NEXT STORY