ਚੰਡੀਗੜ੍ਹ : ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਲਈ 16 ਦਸੰਬਰ ਤੋਂ 23 ਦਸੰਬਰ, 2020 ਤੱਕ ਨਹਿਰਾਂ ਵਿਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਕਿ ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ 'ਤੇ ਚੱਲਣਗੀਆਂ।
ਇਹ ਵੀ ਪੜ੍ਹੋ : ਮਾਂ-ਧੀ ਨੇ ਇਕੱਠਿਆਂ ਲਿਆ ਫਾਹਾ, ਖ਼ੁਦਕੁਸ਼ੀ ਨੋਟ 'ਚ ਪੜ੍ਹਿਆ ਤਾਂ ਖੁੱਲ੍ਹਿਆ ਭੇਤ
ਜਲ ਸਰੋਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ, ਜੋ ਗਰੁੱਪ 'ਏ' ਵਿਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ 'ਤੇ ਪੂਰਾ ਪਾਣੀ ਮਿਲੇਗਾ ਜਦੋਂਕਿ ਘੱਗਰ ਲਿੰਕ ਅਤੇ ਇਸ ਵਿਚ ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਗਰੁੱਪ 'ਬੀ' ਵਿਚ ਹਨ ਨੂੰ ਦੂਜੀ ਤਰਜੀਹ ਦੇ ਆਧਾਰ 'ਤੇ ਬਾਕੀ ਬਚਦਾ ਪਾਣੀ ਮਿਲੇਗਾ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਨੇ ਭਾਜਪਾ 'ਚ ਲਵਾਈ ਅਸਤੀਫ਼ਿਆਂ ਦੀ ਝੜੀ, ਲੱਗਾ ਇਕ ਹੋਰ ਵੱਡਾ ਝਟਕਾ
ਬੁਲਾਰੇ ਨੇ ਦੱਸਿਆ ਕਿ ਹਰੀਕੇ ਸਿਸਟਮ ਦੇ ਗਰੁੱਪ 'ਏ' ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ 'ਤੇ ਪੂਰਾ ਪਾਣੀ ਮਿਲੇਗਾ ਅਤੇ ਗਰੁੱਪ 'ਬੀ' ਦੇ ਰਜਬਾਹਿਆਂ ਨੂੰ ਦੂਜੀ ਤਰਜੀਹ ਦੇ ਆਧਾਰ 'ਤੇ ਬਾਕੀ ਬਚਦਾ ਪਾਣੀ ਮਿਲੇਗਾ। ਉਨ੍ਹਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ ਕੈਨਾਲ ਵਿਚੋਂ ਨਿਕਲਦੀ ਲਾਹੌਰ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ ਮੇਨ ਬ੍ਰਾਂਚ ਲੋਅਰ, ਕਸੂਰ ਬ੍ਰਾਂਚ ਲੋਅਰ ਤੇ ਇਨ੍ਹਾਂ ਦੇ ਰਜਬਾਹਿਆਂ ਅਤੇ ਸਭਰਾਓਂ ਬ੍ਰਾਂਚ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੌਰਾਨ ਆਈ ਮਾੜੀ ਖ਼ਬਰ, ਭਿਆਨਕ ਹਾਦਸੇ 'ਚ ਦੋ ਕਿਸਾਨਾਂ ਦੀ ਮੌਤ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਇ? ਕੁਮੈਂਟ ਕਰਕੇ ਦੱਸੋ।
ਲਹਿਰਾਗਾਗਾ ਕਤਲ ਕਾਂਡ 'ਚ ਵੱਡਾ ਖ਼ੁਲਾਸਾ, ਪਤਨੀ ਤੇ ਭਰਾ ਹੀ ਨਿਕਲਿਆ ਕਾਤਲ
NEXT STORY