ਫਰੀਦਕੋਟ (ਰਾਜਨ, ਜਗਦੀਸ਼)– ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਵਿਰੋਧ ਕਰਨ ਪੁੱਜੇ ਕਿਸਾਨਾਂ ਨੂੰ ਪੁਲਸ ਨੇ ਹਿਰਾਸਤ ’ਚ ਲੈ ਲਿਆ। ਕਿਸਾਨ ਜਥੇਬੰਦੀਆਂ ਵਲੋਂ ਦੇਸ਼ ਭਰ ’ਚ ਭਾਜਪਾ ਉਮੀਦਵਾਰਾਂ ਦੇ ਵਿਰੋਧ ਦੇ ਕੀਤੇ ਗਏ ਐਲਾਨ ਦੇ ਮੱਦੇਨਜ਼ਰ ਪਿੰਡ ਅਰਾਈਆਂਵਾਲਾ ਵਿਖੇ ਵਰਕਰ ਮੀਟਿੰਗ ਨੂੰ ਸੰਬੋਧਨ ਕਰਨ ਪੁੱਜੇ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਕਿਸਾਨਾਂ ਵਲੋਂ ਰੋਸ ਧਰਨਾ ਦੇ ਕੇ ਭਾਰੀ ਵਿਰੋਧ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ : ਕੈਨੇਡਾ ਤੋਂ ਆਏ ਨੌਜਵਾਨ ਦਾ ਦੋਸਤਾਂ ਨੇ ਕੀਤਾ ਕਤਲ, ਫਲਾਈਓਵਰ ਹੇਠਾਂ ਸੁੱਟੀ ਲਾਸ਼, CCTV ’ਚ ਘਟਨਾ ਕੈਦ
ਵਰਕਰ ਮੀਟਿੰਗ ਵਾਲੀ ਥਾਂ ’ਤੇ ਹੰਸ ਰਾਜ ਹੰਸ ਨੂੰ ਜਾਣ ਤੋਂ ਰੋਕਣ ਲਈ ਕਿਸਾਨਾਂ ਨੇ ਉਕਤ ਜਗ੍ਹਾ ’ਤੇ ਪਹਿਲਾਂ ਤੋਂ ਹੀ ਰੋਸ ਧਰਨਾ ਲਾ ਕੇ ਰਸਤਾ ਬੰਦ ਕਰ ਦਿੱਤਾ ਸੀ। ਪੁਲਸ ਅਧਿਕਾਰੀਆਂ ਨੇ ਕਿਸਾਨਾਂ ਨੂੰ ਸ਼ਾਂਤ ਕਰਦਿਆਂ ਸਮਝਾਇਆ ਕਿ ਕਿਸਾਨ ਰਸਤਾ ਖੋਲ੍ਹ ਕੇ ਸ਼ਾਂਤਮਈ ਤਰੀਕੇ ਨਾਲ ਆਪਣਾ ਵਿਰੋਧ ਜ਼ਾਹਿਰ ਕਰ ਸਕਦੇ ਹਨ ਪਰ ਜਦੋਂ ਕਿਸਾਨਾਂ ’ਤੇ ਪੁਲਸ ਅਧਿਕਾਰੀਆਂ ਦੀ ਗੱਲ ਦਾ ਕੋਈ ਅਸਰ ਨਾ ਹੋਇਆ ਤਾਂ ਪੁਲਸ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਹਿਰਾਸਤ ’ਚ ਲੈ ਲਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ’ਚ ਸ਼ਾਮਲ ਔਰਤਾਂ ਤੇ ਬੱਚਿਆਂ ਨੂੰ ਉਥੋਂ ਜਾਣ ਦੇਣ ਦੀ ਬਜਾਏ ਹਿਰਾਸਤ ’ਚ ਲੈ ਲਿਆ ਗਿਆ, ਜਿਥੇ ਔਰਤਾਂ ਤੇ ਬੱਚਿਆਂ ਨਾਲ ਪੁਲਸ ਦੀ ਕਾਫ਼ੀ ਬਹਿਸਬਾਜ਼ੀ ਵੀ ਹੋਈ।

ਪੁਲਸ ਵਲੋਂ ਇਸ ਮੌਕੇ ਹਲਕਾ ਲਾਠੀਚਾਰਜ ਵੀ ਕੀਤਾ ਗਿਆ। ਕਿਸਾਨ ਆਗੂਆਂ ਮੁਤਾਬਕ ਉਹ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਸਨ ਪਰ ਪੁਲਸ ਨੇ ਜ਼ਬਰਦਸਤੀ ਉਨ੍ਹਾਂ ਨੂੰ ਹਿਰਾਸਤ ’ਚ ਲੈ ਲਿਆ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਭਾਜਪਾ ਆਗੂਆਂ ਤੋਂ ਸਵਾਲਾਂ ਦਾ ਜਵਾਬ ਮੰਗ ਰਹੇ ਹਨ ਪਰ ਅਜੇ ਤੱਕ ਕਿਸੇ ਵੀ ਭਾਜਪਾ ਆਗੂ ਨੇ ਕਿਸਾਨਾਂ ਦੇ ਇਕ ਵੀ ਸਵਾਲ ਦਾ ਜਵਾਬ ਨਹੀਂ ਦਿੱਤਾ। ਹੰਸ ਰਾਜ ਹੰਸ ਨੇ ਆਖਿਆ ਕਿ ਸਿਰਫ਼ ਮੈਨੂੰ ਹੀ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਸਾਨਾਂ ਉੱਪਰ ਲਾਠੀਚਾਰਜ ਦਾ ਖੰਡਨ ਕਰਦਿਆਂ ਜਸਮੀਤ ਸਿੰਘ ਐੱਸ. ਪੀ. ਫਰੀਦਕੋਟ ਨੇ ਆਖਿਆ ਕਿ ਪੁਲਸ ਪ੍ਰਸ਼ਾਸਨ ਦਾ ਕੰਮ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਕੈਨੇਡਾ ਤੋਂ ਆਏ ਨੌਜਵਾਨ ਦਾ ਦੋਸਤਾਂ ਨੇ ਕੀਤਾ ਕਤਲ, ਫਲਾਈਓਵਰ ਹੇਠਾਂ ਸੁੱਟੀ ਲਾਸ਼, CCTV ’ਚ ਘਟਨਾ ਕੈਦ
NEXT STORY