ਜਲੰਧਰ (ਮਾਹੀ)- ਸੂਬੇ ’ਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਉਨ੍ਹਾਂ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਹੈ, ਜਿਹੜੇ ਕਿਸਾਨ ਇਸ ਵਾਰ ਝੋਨੇ ਦੀ ਸਿੱਧੀ ਬਿਜਾਈ ਕਰਨਗੇ। ਜਲੰਧਰ ’ਚ 1.72 ਲੱਖ ਹੈਕਟੇਅਰ ਅਤੇ ਪੂਰੇ ਪੰਜਾਬ ’ਚ ਲੱਗਭਗ 30 ਲੱਖ ਹੈਕਟੇਅਰ ਰਕਬਾ ਝੋਨੇ ਹੇਠ ਹੈ। ਪੰਜਾਬ ਸਰਕਾਰ ਖੇਤੀਬਾੜੀ ਵਿਭਾਗ ਰਾਹੀਂ ਕਿਸਾਨਾਂ ਨੂੰ ਜਾਗਰੂਕ ਕਰਨ ’ਚ ਲੱਗੀ ਹੋਈ ਹੈ ਕਿ ਵੱਧ ਤੋਂ ਵੱਧ ਕਿਸਾਨ ਸਿੱਧੀ ਬਿਜਾਈ ਕਰਨ ਤਾਂ ਜੋ ਪਾਣੀ ਤੇ ਬਿਜਲੀ ਦੀ ਬੱਚਤ ਹੋ ਸਕੇ।
ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵੰਤ ਰਾਏ ਨੇ ਦੱਸਿਆ ਕਿ ਜ਼ਿਲ੍ਹੇ ’ਚ ਝੋਨੇ ਦੀ ਬਿਜਾਈ 20 ਮਈ ਤੋਂ ਸ਼ੁਰੂ ਕਰ ਦਿੱਤੀ ਜਾਵੇਗੀ। ਕਿਸਾਨਾਂ ਨੂੰ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਸਾਰਿਆਂ ਨੂੰ ਇਸ ਦਾ ਫਾਇਦਾ ਹੋਵੇਗਾ। ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ’ਚ ਵਾਧਾ, ਸਰਕਾਰੀ ਖਰੀਦ, ਕਿਸਾਨਾਂ ਨੂੰ ਫ਼ਸਲਾਂ ਦੀ ਜ਼ਿਆਦਾ ਮਾਤਰਾ ਕੱਢਣ ਲਈ ਬਿਹਤਰ ਕਿਸਮਾਂ ਦੇ ਬੀਜ ਲੈਣ ਲਈ ਉਤਸ਼ਾਹਤ ਕੀਤਾ ਜਾ ਰਿਹਾ ਹੈ। ਪੋਰਟਲ ’ਤੇ ਜਾਣਕਾਰੀ ਅਪਲੋਡ ਕੀਤੀ ਜਾਵੇਗੀ ਤਾਂ ਹੀ ਸਬਸਿਡੀ ਮਿਲੇਗੀ।
ਇਹ ਵੀ ਪੜ੍ਹੋ - ਤੇਜ਼ ਹਵਾਵਾਂ ਚੱਲਣ ਮਗਰੋਂ ਪੰਜਾਬ ਦਾ ਮੌਸਮ ਲਵੇਗਾ ਕਰਵਟ, ਜਾਣੋ ਆਉਣ ਵਾਲੇ ਦਿਨਾਂ ਦੀ ਤਾਜ਼ਾ ਅਪਡੇਟ
ਡਾ. ਜਸਵੰਤ ਰਾਏ ਨੇ ਦੱਸਿਆ ਕਿ 1500 ਰੁਪਏ ਪ੍ਰਤੀ ਏਕੜ ਦੇਣ ਦਾ ਨੋਟੀਫਿਕੇਸ਼ਨ ਮੰਗਲਵਾਰ ਨੂੰ ਜਾਰੀ ਕੀਤਾ ਗਿਆ ਹੈ। ਜਿਸ ’ਚ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੀ ਸਹਿਮਤੀ ਨਾਲ ਸਿੱਧੀ ਬਿਜਾਈ ਕਰਨ ਜਾ ਰਹੇ ਹਨ ਤੇ ਆਪਣੀ ਸਾਰੀ ਜਾਣਕਾਰੀ ਪੋਰਟਲ ’ਤੇ ਅਪਲੋਡ ਕਰਨਗੇ, ਜਿਸ ਤੋਂ ਬਾਅਦ ਅਧਿਕਾਰੀ ਮੌਕੇ ’ਤੇ ਜਾ ਕੇ ਜ਼ਮੀਨੀ ਪੱਧਰ ’ਤੇ ਜਾਂਚ ਕਰਨਗੇ। ਸਹੀ ਜਾਣਕਾਰੀ ਮਿਲਣ ਤੋਂ ਬਾਅਦ ਕਿਸਾਨਾਂ ਦੇ ਖਾਤਿਆਂ ’ਚ ਡੀ. ਬੀ. ਟੀ. ਰਾਹੀਂ ਪੈਸਾ ਜਾਵੇਗਾ। ਇਸ ਦੇ ਨਾਲ ਹੀ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਲਈ ਵਿਸ਼ੇਸ਼ ਕੈਂਪ ਵੀ ਲਾਏ ਜਾਣਗੇ।
ਇਹ ਵੀ ਪੜ੍ਹੋ - ਡਰੋਨ ਤੇ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਵਾਲਿਆਂ ਲਈ ਪੰਜਾਬ ਪੁਲਸ ਦਾ ਵੱਡਾ ਐਲਾਨ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
CM ਮਾਨ ਨੇ ਪੰਜਾਬ ਪੁਲਸ ਲਈ ਕਰ ਦਿੱਤੇ ਵੱਡੇ ਐਲਾਨ, ਤੁਸੀਂ ਵੀ ਸੁਣੋ Live 'ਚ ਕੀ ਬੋਲੇ (ਵੀਡੀਓ)
NEXT STORY