ਗੁਰਦਾਸਪੁਰ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੀ ਜ਼ਿਲ੍ਹਾ ਕਮੇਟੀ ਦੀ ਇੱਕ ਅਹਿਮ ਮੀਟਿੰਗ ਪਿੰਡ ਚੀਮਾ ਖੁੱਡੀ ਦੇ ਗੁਰਦੁਆਰਾ ਸਾਹਿਬ ਵਿਖੇ ਸੂਬਾਈ ਆਗੂ ਸਵਿੰਦਰ ਸਿੰਘ ਚਤਾਲਾ ਅਤੇ ਹਰਵਿੰਦਰ ਸਿੰਘ ਮਸਾਣੀਆਂ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ 'ਚ ਜ਼ਿਲ੍ਹੇ ਦੇ ਸਮੂਹ ਜ਼ੋਨਾਂ ਦੀਆਂ ਕਮੇਟੀਆਂ ਨੇ ਹਾਜ਼ਰੀ ਭਰੀ। ਇਸ ਦੌਰਾਨ ਸਵਿੰਦਰ ਸਿੰਘ ਚਤਾਲਾ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਪਿਛਲੇ 4 ਸਾਲਾਂ ਤੋਂ ਦਿੱਲੀ–ਜੰਮੂ–ਕੱਟੜਾ ਨੈਸ਼ਨਲ ਹਾਈਵੇ ‘ਤੇ ਜ਼ਮੀਨਾਂ ਦੇ ਬਚਾਅ ਲਈ ਵੱਡੀ ਜੰਗ ਲੜ ਰਿਹਾ ਹੈ ਪਰ ਪ੍ਰਸ਼ਾਸਨ ਲਗਾਤਾਰ ਅਣਦੇਖੀ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਇਸ ਰਵੱਈਏ ਖਿਲਾਫ ਭਾਰਤ ਮਾਲਾ ਯੋਜਨਾ ਅਤੇ ਲੈਂਡ ਪੂਲਿੰਗ ਨੀਤੀ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸੋਸ਼ਲ ਮੀਡੀਆ ’ਤੇ ਹੋਈ ਦੋਸਤੀ ਦੌਰਾਨ ਨੌਜਵਾਨ ਨੇ ਨਾਬਾਲਗ ਦੀਆਂ ਬਣਾਈਆਂ ਅਸ਼ਲੀਲ ਤਸਵੀਰਾਂ, ਕੇਸ ਦਰਜ
ਉਨ੍ਹਾਂ ਦੋਸ਼ ਲਗਾਇਆ ਕਿ ਭੌਂ ਪ੍ਰਾਪਤੀ ਐਕਟ 2013 ਦੀ ਦੁਰਵਰਤੋਂ ਕਰਕੇ ਕਿਸਾਨਾਂ–ਮਜ਼ਦੂਰਾਂ ਨੂੰ ਡਰਾ–ਧਮਕਾ ਕੇ ਜ਼ਮੀਨਾਂ ‘ਤੇ ਕਬਜ਼ੇ ਕੀਤੇ ਜਾ ਰਹੇ ਹਨ। ਹਰਵਿੰਦਰ ਸਿੰਘ ਮਸਾਣੀਆਂ ਨੇ ਕਿਹਾ ਕਿ ਪਟਵਾਰੀ ਤੇ ਤਹਿਸੀਲਦਾਰ ਵੱਲੋਂ ਕੀਤੀਆਂ ਤਕਸੀਮਾਂ ਨੂੰ ਐਸ. ਡੀ. ਐਮ ਪੱਧਰ ‘ਤੇ ਰੋਕਣਾ ਪ੍ਰਸ਼ਾਸਨ ਦੀ ਕਾਰਪੋਰੇਟੀ ਨੀਤੀ ਨੂੰ ਸਪੱਸ਼ਟ ਕਰਦਾ ਹੈ। ਉਨ੍ਹਾਂ ਐਲਾਨ ਕੀਤਾ ਕਿ 11 ਅਗਸਤ ਨੂੰ ਗੁਰਦਾਸਪੁਰ ਵਿੱਚ ਵੱਡਾ ਟਰੈਕਟਰ ਮਾਰਚ ਅਤੇ ਮੋਟਰਸਾਈਕਲ ਰੈਲੀ ਕੱਢੀ ਜਾਵੇਗੀ, ਜਦਕਿ 20 ਅਗਸਤ ਨੂੰ ਜਲੰਧਰ ਵਿੱਚ ਲੈਂਡ ਪੂਲਿੰਗ ਪਾਲਿਸੀ ਵਿਰੁੱਧ ਵੱਡਾ ਰਾਜ-ਵਿਆਪੀ ਇਕੱਠ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਛੋਟੇ ਭਰਾ ਨੂੰ ਵੱਡੇ ਭਰਾ ਕੋਲ ਖਿੱਚ ਲਿਆਇਆ ਕਾਲ, ਦੋਵਾਂ ਦੀ ਹੋਈ ਮੌਤ
NEXT STORY