ਚੰਡੀਗੜ੍ਹ : ਸੁਖਬੀਰ ਬਾਦਲ ਵਲੋਂ ਮੁੱਲਾਂਪੁਰ ਦੇ ਇਕ ਫਾਰਮ ਹਾਊਸ 'ਚ ਸਾਬਕਾ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤਿਆਰ ਹੋਣ ਦੇ ਲਗਾਏ ਜਾ ਰਹੇ ਦੋਸ਼ਾਂ ਦਾ ਉਕਤ ਫਾਰਮ ਹਾਊਸ ਦੇ ਮਾਲਕ ਕੈਪਟਨ ਚੰਨਣ ਸਿੰਘ ਨੇ ਤਿੱਖਾ ਜਵਾਬ ਦਿੱਤਾ ਹੈ। 'ਜਗ ਬਾਣੀ' ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਦੇ ਹੋਏ ਕੈਪਟਨ ਚੰਨਣ ਸਿੰਘ ਨੇ ਕਿਹਾ ਕਿ ਉਹ ਆਪਣੀ ਪੂਰੀ ਜ਼ਿੰਦਗੀ ਵਿਚ ਸਾਬਕਾ ਜਸਟਿਸ ਰਣਜੀਤ ਸਿੰਘ ਅਤੇ ਸੁਖਪਾਲ ਖਹਿਰਾ ਨੂੰ ਕਦੇ ਨਹੀਂ ਮਿਲੇ ਹਨ। ਉਨ੍ਹਾਂ ਕਿਹਾ ਕਿ ਬਾਦਲਾਂ ਵਲੋਂ ਇਸ ਬਾਰੇ ਪੇਸ਼ ਕੀਤੇ ਗਏ ਸਾਰੇ ਸਬੂਤ ਫਰਜ਼ੀ ਹਨ। ਚੰਨਣ ਸਿੰਘ ਨੇ ਕਿਹਾ ਕਿ ਜਿਹੜੀ ਤਸਵੀਰ ਵਿਖਾਈ ਜਾ ਰਹੀ ਹੈ, ਉਹ ਫਾਰਮ ਹਾਊਸ ਦੀ ਚੋਰੀ ਲਈ ਗਈ ਹੈ।
ਉਨ੍ਹਾਂ ਕਿਹਾ ਕਿ ਜੀਜਾ-ਸਾਲਾ (ਸੁਖਬੀਰ ਤੇ ਮਜੀਠੀਆ) ਦੋਵੇਂ ਪਾਗਲ ਹੋ ਗਏ ਹਨ, ਜਿਸ ਕਾਰਨ ਉਨ੍ਹਾਂ ਵਲੋਂ ਅਜਿਹੇ ਦੋਸ਼ ਲਗਾਏ ਜਾ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕਰਦੇ ਹੋਏ ਬਰਗਾੜੀ ਮਾਮਲੇ 'ਚ ਸਹੀ ਕਾਰਵਾਈ ਕਰਨ ਲਈ ਕਿਹਾ ਹੈ।
ਸੁਖਬੀਰ ਨੇ ਬੇਅਦਬੀ ਮਾਮਲੇ 'ਚ ਅੱਗ 'ਤੇ ਘਿਓ ਪਾਇਆ : ਸੁਨੀਲ ਜਾਖੜ (ਵੀਡੀਓ)
NEXT STORY