ਚੰਡੀਗੜ੍ਹ (ਬਿਊਰੋ) - ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਯਾਨੀ 2 ਦਸੰਬਰ ਨੂੰ ਦੁਪਹਿਰ 1 ਵਜੇ ਕਾਦੀਆ ਵਿਖੇ ਹੋ ਰਹੀ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਨਗੇ। ਮਿਲੀ ਜਾਣਕਾਰੀ ਅਨੁਸਾਰ ਚੋਣਾਂ ਨੂੰ ਲੈ ਕੇ ਕਾਂਗਰਸ ਦੀ ਇਹ ਰੈਲੀ ਫਤਿਹਜੰਗ ਸਿੰਘ ਬਾਜਵਾ ਵਲੋਂ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਸੂਬਾ ਪ੍ਰਧਾਨ ਬਣਨ ਤੋਂ ਬਾਅਦ ਸਿੱਧੂ ਹਮੇਸ਼ਾ ਆਪਣੀ ਪਾਰਟੀ ਖ਼ਿਲਾਫ਼ ਬੋਲਦੇ ਹਮੇਸ਼ਾ ਨਜ਼ਰ ਆਏ ਹਨ, ਜਿਸ ਦਾ ਖਮਿਆਜ਼ਾ ਸ਼ਾਇਦ ਪਾਰਟੀ ਨੂੰ ਚੋਣਾਂ ਵਿੱਚ ਭੁਗਤਣਾ ਪੈ ਸਕਦਾ ਹੈ। ਸਿੱਧੂ ਦਾ ਆਪਣੀ ਪਾਰਟੀ ਨੂੰ ਲੈ ਕੇ ਰਵੱਈਆ ਸਖ਼ਤ ਹੁੰਦਾ ਜਾ ਰਿਹਾ ਹੈ।
ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ : ਦੋਸਤ ਦਾ ਜਨਮ ਦਿਨ ਮਨਾਉਣ ਅੰਮ੍ਰਿਤਸਰ ਗਏ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆਂ (ਵੀਡੀਓ)
ਦੱਸ ਦੇਈਏ ਕਿ ਅੱਜ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੂਬੇ ਦੀ ਜਨਤਾ ਨੂੰ ਇਕ ਹੋਰ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ। ਇਸ ਦਾ ਐਲਾਨ ਮੁੱਖ ਮੰਤਰੀ ਚੰਨੀ ਅੱਜ ਯਾਨੀ 2 ਦਸੰਬਰ ਨੂੰ 3 ਵਜੇ ਕਰਨਗੇ। ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟਸ ’ਤੇ ਇਕ ਪੋਸਟਰ ਸਾਂਝੀ ਕਰਦੇ ਹੋਏ ਕਿਹਾ ਕਿ ‘ਇਰਾਦਾ ਪੱਕਾ ਵਾਅਦਾ ਪੱਕਾ’। ਫਿਲਹਾਲ ਇਹ ਵੱਡਾ ਐਲਾਨ ਕਿਹੜਾ ਹੋਵੇਗਾ ਇਸ ਦਾ ਪਤਾ ਅੱਜ 3 ਵਜੇ ਹੀ ਲੱਗੇਗਾ।
ਪੜ੍ਹੋ ਇਹ ਵੀ ਖ਼ਬਰ - ਖ਼ਾਸ ਖ਼ਬਰ : UK ਸਮੇਤ ਇਨ੍ਹਾਂ 12 ਦੇਸ਼ਾਂ ਤੋਂ ਆਉਣ ਵਾਲੇ ਮੁਸਾਫਰਾਂ ਦੀ ਅੰਮ੍ਰਿਤਸਰ ’ਚ ਸੌਖੀ ਨਹੀਂ ਹੋਵੇਗੀ ਐਂਟਰੀ
ਇਸ ਦੇ ਨਾਲ ਹੀ ਜੇਕਰ ਗੱਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕੀਤੀ ਜਾਵੇ ਤਾਂ ਉਹ ਵੀ ਅੱਜ ਪਠਾਨਕੋਟ ਆ ਰਹੇ ਹਨ। ਪਠਾਨਕੋਟ ਵਿਖੇ ਉਹ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਚੌਂਕ ਉਪਰ ਪਾਰਟੀ ਵੱਲੋਂ ਅਯੋਜਿਤ ‘ਤਿਰੰਗਾ ਯਾਤਰਾ’ ਦੀ ਅਗਵਾਈ ਕਰਨਗੇ ਅਤੇ ਪੰਜਾਬ ਵਾਸੀਆਂ ਨੂੰ ਚੌਥੀ ਗਰੰਟੀ ਦੇਣਗੇ।
ਪੜ੍ਹੋ ਇਹ ਵੀ ਖ਼ਬਰ - ਖ਼ੁਸ਼ਖ਼ਬਰੀ : CM ਚੰਨੀ ਨੇ ਸਿੱਖਿਆ ਵਿਭਾਗ ’ਚ 10,000 ਤੋਂ ਵੱਧ ਭਰਤੀਆਂ ਕਰਨ ਦਾ ਕੀਤਾ ਐਲਾਨ
ਨਿਗਮ 'ਚ ਲੱਗੇ ਕੈਪਟਨ ਜ਼ਿੰਦਾਬਾਦ ਦੇ ਨਾਅਰੇ, ਮੁੜ ਮੇਅਰ ਸੀਟ 'ਤੇ ਬੈਠੇ ਸੰਜੀਵ ਬਿੱਟੂ
NEXT STORY