ਚੰਡੀਗੜ੍ਹ(ਅਸ਼ਵਨੀ)- ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਛੋਟੇ ਭਰਾ ਅਤੇ ਵਿਧਾਇਕ ਫ਼ਤਿਹਜੰਗ ਸਿੰਘ ਬਾਜਵਾ ਸਮੇਤ ਵਿਧਾਇਕ ਰਾਕੇਸ਼ ਪਾਂਡੇ ਵਲੋਂ ਉਨ੍ਹਾਂ ਦੇ ਬੇਟਿਆਂ ਨੂੰ ਦਿੱਤੀ ਗਈ ਨੌਕਰੀ ਛੱਡਣ ਲਈ ਕਿਹਾ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਤਰਸ ਦੇ ਆਧਾਰ ’ਤੇ ਜੋ ਨੌਕਰੀ ਦਿੱਤੀ ਹੈ, ਉਸ ਨੂੰ ਛੱਡ ਦੇਣਾ ਚਾਹੀਦਾ ਹੈ। ਬਾਜਵਾ ਨੇ ਕਿਹਾ ਕਿ ਸਤਨਾਮ ਸਿੰਘ ਬਾਜਵਾ ਅਤੇ ਜੋਗਿੰਦਰ ਪਾਲ ਪਾਂਡੇ ਪੰਜਾਬ ਦੇ ਹਰਦਿਲ ਅਜੀਜ ਨੇਤਾ ਸਨ, ਜਿਨ੍ਹਾਂ ਨੇ ਕਈ ਦਹਾਕਿਆਂ ਤੱਕ ਪੰਜਾਬ ਦੇ ਲੋਕਾਂ ਦੀ ਵਿਲੱਖਣ ਸੇਵਾ ਕੀਤੀ। ਇੰਡੀਅਨ ਨੈਸ਼ਨਲ ਕਾਂਗਰਸ ਦੇ ਇਨ੍ਹਾਂ ਦੋ ਨੇਤਾਵਾਂ ਨੇ ਪੰਜਾਬੀਅਤ ਦੀ ਨਿਸਵਾਰਥ ਸੇਵਾ ਕੀਤੀ ਅਤੇ ਰਾਜ ਦੀ ਬਿਹਤਰੀ ਲਈ ਹਮੇਸ਼ਾ ਯਤਨਸ਼ੀਲ ਰਹੇ। ਬਾਜਵਾ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਨੌਕਰੀ ਦੀ ਪੇਸ਼ਕਸ਼ ਛੱਡਣਾ ਵਿੱਛੜੇ ਨੇਤਾਵਾਂ ਦੀਆਂ ਯਾਦਾਂ ਦਾ ਸਨਮਾਨ ਕਰਨ ਦਾ ਬਿਹਤਰੀਨ ਢੰਗ ਹੋਵੇਗਾ।
ਉੱਧਰ, ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਵੀ ਨੌਕਰੀ ਮਾਮਲੇ ’ਤੇ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਮੈਰਿਟ ਦੇ ਆਧਾਰ ’ਤੇ ਹੀ ਨੌਕਰੀ ਮਿਲਣੀ ਚਾਹੀਦੀ ਹੈ। ਤਰਸ ਦੇ ਆਧਾਰ ’ਤੇ ਉਨ੍ਹਾਂ ਨੂੰ ਨੌਕਰੀ ਦਿੱਤੀ ਜਾ ਰਹੀ ਹੈ ਜੋ ਕਰੋੜਪਤੀ ਹਨ ਪਰ ਆਖਰੀ ਪੌੜੀ ’ਤੇ ਖੜ੍ਹੇ ਗਰੀਬ ਨੂੰ ਨੌਕਰੀ ਨਹੀਂ ਦਿੱਤੀ ਜਾ ਰਹੀ।
ਭਾਜਪਾ 'ਚ ਹੀ ਸਿਰਫ਼ ਇਕ ਵਰਕਰ ਦੇਸ਼ ਦਾ ਪ੍ਰਧਾਨ ਮੰਤਰੀ ਬਣ ਸਕਦੈ : ਦੁਸ਼ਯੰਤ ਗੌਤਮ
NEXT STORY