ਜਲੰਧਰ (ਵੈੱਬ ਡੈਸਕ) :ਵਿਧਾਨ ਸਭਾ ਹਲਕਾ ਨੰਬਰ-9 ਫਤਿਹਗੜ੍ਹ ਚੂੜੀਆਂ ਸੀਟ 'ਤੇ ਪਿਛਲੀਆਂ 5 ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੇ ਤਿੰਨ ਵਾਰ ਜਿੱਤ ਹਾਸਲ ਕੀਤੀ, ਜਦੋਂ ਕਿ ਇਕ ਵਾਰ ਅਕਾਲੀ ਦਲ ਅਤੇ ਇਕ ਵਾਰ ਆਜ਼ਾਦ ਉਮੀਦਵਾਰ ਜੇਤੂ ਰਿਹਾ। ਪਿਛਲੀਆਂ ਦੋ ਵਿਧਾਨ ਸਭਾ ਚੋਣਾਂ ਜਿੱਤ ਕੇ ਕਾਂਗਰਸ ਦੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਮੁੜ ਚੋਣ ਮੈਦਾਨ ਵਿੱਚ ਹਨ।
1997
ਸਾਲ 1997 'ਚ ਇਸ ਸੀਟ ਤੋਂ ਆਜ਼ਾਦ ਉਮੀਦਵਾਰ ਨਿਰਮਲ ਸਿੰਘ ਨੇ 43,195 ਵੋਟਾਂ ਹਾਸਲ ਕੀਤੀਆਂ ਅਤੇ ਕਾਂਗਰਸ ਦੇ ਸੁਖਜਿੰਦਰ ਸਿੰਘ ਨੂੰ 5536 ਵੋਟਾਂ ਦੇ ਫ਼ਰਕ ਨਾਲ ਹਰਾ ਦਿੱਤਾ।
2002
ਸਾਲ 2002 'ਚ ਇਸ ਸੀਟ 'ਤੇ ਕਾਂਗਰਸ ਜੇਤੂ ਰਹੀ। ਕਾਂਗਰਸ ਦੇ ਸੁਖਜਿੰਦਰ ਸਿੰਘ ਨੇ 46,739 ਵੋਟਾਂ ਨਾਲ ਅਕਾਲੀ ਦਲ ਦੇ ਨਿਰਮਲ ਸਿੰਘ ਕਾਹਲੋਂ ਨੂੰ 7452 ਵੋਟਾਂ ਦੇ ਫ਼ਰਕ ਨਾਲ ਹਰਾ ਦਿੱਤਾ।
2007
ਸਾਲ 2007 'ਚ ਕਾਂਗਰਸ ਨੂੰ ਇਸ ਸੀਟ 'ਤੇ ਹਾਰ ਮਿਲੀ ਅਤੇ ਅਕਾਲੀ ਦਲ ਦੇ ਨਿਰਮਲ ਸਿੰਘ ਕਾਹਲੋਂ 49,909 ਵੋਟਾਂ ਹਾਸਲ ਕਰਕੇ ਜੇਤੂ ਰਹੇ। ਉਨ੍ਹਾਂ ਨੇ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਨੂੰ 5828 ਵੋਟਾਂ ਦੇ ਫ਼ਰਕ ਨਾਲ ਮਾਤ ਦਿੱਤੀ।
2012
ਸਾਲ 2012 'ਚ ਕਾਂਗਰਸ ਨੇ ਮੁੜ ਇਸ ਸੀਟ 'ਤੇ ਕਬਜ਼ਾ ਕਰਦੇ ਹੋਏ ਅਕਾਲੀ ਦਲ ਨੂੰ ਹਰਾ ਦਿੱਤਾ। ਕਾਂਗਰਸ ਦੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ 56,176 ਵੋਟਾਂ ਹਾਸਲ ਕਰਕੇ ਅਕਾਲੀ ਦਲ ਦੇ ਨਿਰਮਲ ਸਿੰਘ ਕਾਹਲੋਂ ਨੂੰ 639 ਵੋਟਾਂ ਦੇ ਫ਼ਰਕ ਨਾਲ ਹਰਾਇਆ।
2017
ਕਾਂਗਰਸ ਦੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਸਾਲ 2017 'ਚ ਵੀ ਇਸ ਸੀਟ ਤੋਂ ਜੇਤੂ ਰਹੇ ਅਤੇ ਉਨ੍ਹਾਂ ਨੇ 54,348 ਵੋਟਾਂ ਹਾਸਲ ਕਰਕੇ ਅਕਾਲੀ ਦਲ ਦੇ ਨਿਰਮਲ ਸਿੰਘ ਕਾਹਲੋਂ ਨੂੰ 1999 ਵੋਟਾਂ ਦੇ ਫ਼ਰਕ ਨਾਲ ਹਰਾ ਦਿੱਤਾ। ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਇਸ ਸਮੇਂ ਕੈਬਨਿਟ ਮੰਤਰੀ ਹਨ।
ਇਸ ਵਾਰ ਇਸ ਸੀਟ 'ਤੇ ਕਾਂਗਰਸ ਵੱਲੋਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਉਮੀਦਵਾਰ ਬਣਾਇਆ ਗਿਆ ਹੈ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਨੇ ਲਖਬੀਰ ਸਿੰਘ ਲੋਧੀਨੰਗਲ, ਜੋ 2017 ਵਿੱਚ ਬਟਾਲਾ ਤੋਂ ਅਕਾਲੀ ਦਲ ਦੇ ਵਿਧਾਇਕ ਸਨ, ਨੂੰ ਚੋਣ ਮੈਦਾਨ 'ਚ ਉਤਾਰਿਆ ਹੈ। ਆਮ ਆਦਮੀ ਪਾਰਟੀ ਵੱਲੋਂ ਇਸ ਸੀਟ ਤੋਂ ਬਲਬੀਰ ਸਿੰਘ ਪੰਨੂ ਉਮੀਦਵਾਰ ਐਲਾਨਿਆ ਗਿਆ ਹੈ।ਪੰਜਾਬ ਲੋਕ ਕਾਂਗਰਸ ਵੱਲੋਂ ਤਜਿੰਦਰ ਸਿੰਘ ਰੰਧਾਵਾ ਅਤੇ ਸੰਯੁਕਤ ਸਮਾਜ ਮੋਰਚਾ ਵੱਲੋਂ ਬਲਜਿੰਦਰ ਸਿੰਘ ਚੋਣ ਮੈਦਾਨ ਵਿੱਚ ਹਨ।
ਇਸ ਵਾਰ ਇਸ ਹਲਕੇ ਦੇ ਵੋਟਰਾਂ ਦੀ ਕੁੱਲ ਗਿਣਤੀ 175730 ਹੈ, ਜਿਨ੍ਹਾਂ ਵਿੱਚ 83800 ਪੁਰਸ਼, 91927 ਬੀਬੀਆਂ ਹਨ ਅਤੇ 3 ਥਰਡ ਜੈਂਡਰ ਵੋਟਰ ਸ਼ਾਮਲ ਹਨ।
ਕਾਂਗਰਸ ਦੇ ਗੜ੍ਹ ਰਾਜਾਸਾਂਸੀ 'ਚ ਹੋਵੇਗਾ ਤਿੱਖਾ ਮੁਕਾਬਲਾ, ਜਾਣੋ ਪਿਛਲੀਆਂ 5 ਚੋਣਾਂ ਦਾ ਇਤਿਹਾਸ
NEXT STORY