ਫਤਿਹਗੜ੍ਹ ਸਾਹਿਬ (ਜਗਦੇਵ): ਫਤਿਹਗੜ੍ਹ ਸਾਹਿਬ 'ਚ ਕੋਰੋਨਾ ਦਾ ਕਹਿਰ ਪਿਛਲੇ 3-4 ਦਿਨਾਂ ਤੋਂ ਲਗਾਤਾਰ ਜਾਰੀ ਹੈ। ਜ਼ਿਲ੍ਹੇ 'ਚ ਕੁੱਲ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਗਿਣਤੀ 64 ਹੋ ਗਈ ਹੈ। ਸਿਵਲ ਸਰਜਨ ਡਾ.ਐੱਨ.ਕੇ. ਅਗਰਵਾਲ ਨੇ ਦੱਸਿਆ ਕਿ ਇਹ ਜੋ ਨਵਾਂ ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਇਆ ਹੈ, ਜੋ ਮੰਡੀ ਗੋਬਿੰਦਗੜ੍ਹ ਦੇ ਪਿੰਡ ਨਾਲ ਹੀ ਸਬੰਧਤ ਹੈ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 5 ਕੇਸ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਸਬ-ਡਵੀਜ਼ਨ ਖਮਾਣੋਂ ਦੇ ਪਿੰਡ ਪਨੈਚਾਂ ਤੋਂ ਇਕੋ ਹੀ ਪਰਿਵਾਰ 'ਚੋਂ 8 ਮੈਂਬਰ ਸਾਹਮਣੇ ਆਏ ਸਨ। ਇਹ ਪਰਿਵਾਰ ਦਿੱਲੀ ਤੋਂ ਆਇਆ ਸੀ, ਜਿਨ੍ਹਾਂ ਦੇ ਟੈਸਟ ਲਏ ਗਏ ਸਨ। ਇਨ੍ਹਾਂ 'ਚੋਂ 5 ਪਾਜ਼ੇਟਿਵ ਪਾਏ ਗਏ ਹਨ ਅਤੇ 3 ਦੀ ਰਿਪੋਰਟ ਨੈਗਟਿਵ ਆਈ ਸੀ। ਉਨ੍ਹਾਂ ਦੱਸਿਆ ਕਿ ਪਾਜ਼ੇਟਿਵ ਪਾਏ ਜਾਣ ਵਾਲੇ ਵਿਅਕਤੀਆਂ ਨੂੰ ਗਿਆਨ ਸਾਗਰ ਹਸਪਤਾਲ ਬਨੂੜ ਵਿਖੇ ਦਾਖਲ ਕਰਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਸੀ.ਬੀ.ਐੱਸ.ਈ.ਪ੍ਰੀਖਿਆ ਤੋਂ ਪਹਿਲਾਂ ਬੋਰਡ ਨੇ ਸ਼ੁਰੂ ਕੀਤੀ ਟੈਲੀ ਕਾਊਂਸਲਿੰਗ
ਇੱਥੇ ਦੱਸਣਯੋਗ ਹੈ ਕਿ 2 ਦਿਨ ਪਹਿਲਾਂ ਵੀ ਇਕ ਵਿਅਕਤੀ ਮੰਡੀ ਗੋਬਿੰਦਗੜ੍ਹ ਨਾਲ ਦਾ ਪਾਜ਼ੇਟਿਵ ਪਾਇਆ ਗਿਆ ਸੀ। ਉਹ ਵੀ ਦਿੱਲੀ ਤੋਂ ਹੀ ਆਪਣੇ ਕੰਮ ਕਾਰ ਦੇ ਸਿਲਸਿਲੇ ਤੋਂ ਵਾਪਸ ਆਇਆ ਸੀ, ਜਿਸ ਦੇ ਸਿਹਤ ਵਿਭਾਗ ਵੱਲੋਂ ਟੈਸਟ ਲਏ ਗਏ ਸਨ। ਉਨ੍ਹਾਂ ਦੱਸਿਆ ਕਿ ਪਾਜ਼ੇਟਿਵ ਪਾਏ ਜਾਣ ਵਾਲੇ ਕੇਸਾਂ ਦੇ ਨੇੜਲੇ ਸੰਪਰਕ 'ਚ ਆਉਣ ਵਾਲਿਆਂ ਦੇ ਸਿਹਤ ਵਿਭਾਗ ਵੱਲੋਂ ਸੈਂਪਲ ਲੈ ਜਾ ਰਹੇ ਹਨ। ਪਾਜ਼ੇਟਿਵ ਵਿਅਕਤੀਆਂ ਨੂੰ ਗਿਆਨ ਸਾਗਰ ਹਸਪਤਾਲ ਬਨੂੜ ਵਿਖੇ ਦਾਖਲ ਕਰਵਾਇਆ ਜਾ ਰਿਹਾ ਹੈ।
3 ਜ਼ਿਲ੍ਹਿਆਂ ਦਾ ਸੈਂਟਰ ਬਣਿਆ ਗਿਆਨ ਸਾਗਰ ਹਸਪਤਾਲ
ਸਿਵਲ ਸਰਜਨ ਨੇ ਦੱਸਿਆ ਕਿ ਗਿਆਨ ਸਾਗਰ ਹਸਪਤਾਲ ਬਨੂੜ ਤਿੰਨ ਜ਼ਿਲ੍ਹਿਆਂ ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਰੋਪੜ ਦਾ ਇਕ ਸਾਂਝਾ ਸਟੇਸ਼ਨ ਬਣਾਇਆ ਗਿਆ ਹੈ। ਤਿੰਨਾਂ ਜ਼ਿਲ੍ਹਿਆਂ 'ਚੋਂ ਜੋ ਵੀ ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਉਂਦੇ ਹਨ, ਉਨ੍ਹਾਂ ਨੂੰ ਗਿਆਨ ਸਾਗਰ ਹਸਪਤਾਲ 'ਚ ਹੀ ਦਾਖਲ ਕਰਵਾਇਆ ਜਾਂਦਾ ਹੈ। ਉਨ੍ਹਾਂ ਦੀ ਉੱਥੇ ਦੇਖਭਾਲ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਕੇਂਦਰ 'ਚ 450 ਜੇਕਰ ਲਗਭਗ ਬੈੱਡ ਲਾਏ ਗਏ ਹਨ। ਉਨ੍ਹਾਂ ਨਾਲ ਹੀ ਦੱਸਿਆ ਕਿ ਬਾਹਰੀ ਰਾਜਾਂ ਤੋਂ ਆਉਣ ਵਾਲੇ ਕੰਬਾਈਨ ਕੰਮਕਾਰ ਨਾਲ ਸਬੰਧਤ ਵਿਅਕਤੀਆਂ ਨੂੰ ਇਕਾਂਤਵਾਸ ਰੱਖਿਆ ਜਾ ਰਿਹਾ ਹੈ। ਸਿਹਤ ਵਿਭਾਗ ਵੱਲੋਂ ਸੈਂਪਲ ਲੈ ਕੇ ਟੈਸਟ ਲਈ ਭੇਜ ਦਿੱਤੇ ਭੇਜੇ ਜਾ ਰਹੇ ਹਨ।
ਇਹ ਵੀ ਪੜ੍ਹੋ: ਮੋਗਾ 'ਚ ਕੋਰੋਨਾ ਦਾ ਕਹਿਰ ਜਾਰੀ, 2 ਨਵੇਂ ਮਾਮਲੇ ਆਏ ਸਾਹਮਣੇ
ਬਿਨ੍ਹਾਂ ਮਤਲਬ ਘਰਾਂ 'ਚੋਂ ਬਾਹਰ ਨਾ ਨਿਕਲਿਆ ਜਾਵੇ: ਸਿਵਲ ਸਰਜਨ
ਸਿਵਲ ਸਰਜਨ ਡਾ. ਐੱਨ. ਕੇ. ਅਗਰਵਾਲ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਿਹਤ ਵਿਭਾਗ ਅਤੇ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਤਾਂ ਹੀ ਉਹ ਇਸ ਕੋਰੋਨਾ ਵਰਗੀ ਮਹਾਮਾਰੀ 'ਤੇ ਕਾਬੂ ਪਾਇਆ ਜਾ ਸਕਦਾ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਬਿਨਾਂ ਮਤਲਬ ਘਰਾਂ 'ਚੋਂ ਬਾਹਰ ਨਾ ਨਿਕਲਿਆ ਜਾਵੇ ਅਤੇ ਜਿਨੀ ਲੋਕਾਂ ਤੋਂ ਦੂਰੀ ਬਣਾਈ ਜਾ ਸਕਦੀ ਹੈ, ਬਣਾ ਕੇ ਰਿਹਾ ਜਾਵੇ। ਵਾਰ-ਵਾਰ ਹੱਥਾਂ ਨੂੰ ਸਾਫ ਕੀਤਾ ਜਾਵੇ ਅਤੇ ਇਸ ਦੇ ਨਾਲ ਹੀ ਮੂੰਹ 'ਤੇ ਮਾਸਕ ਬੰਨ੍ਹ ਕੇ ਹੀ ਬਾਜ਼ਾਰ ਜਾਂ ਇਧਰ-ਉਧਰ ਆਇਆ ਜਾਵੇ।
6 ਜੂਨ ਨੂੰ ਲੈ ਕੇ ਪੁਖ਼ਤਾ ਪ੍ਰਬੰਧ, ਗੁਰੂ ਘਰ ਦੇ ਬਾਹਰ ਤਾਇਨਾਤ ਕੀਤੇ ਕਮਾਂਡੋ ਤੇ ਪੁਲਸ ਦੇ ਜਵਾਨ
NEXT STORY