ਫਤਿਹਗੜ੍ਹ ਸਾਹਿਬ (ਜਗਦੇਵ): ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਨਲਿਨੀ 'ਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ 'ਚੋਂ ਲੱਗਦੇ ਸੂਏ 'ਚ ਗੁਟਕਾ ਸਾਹਿਬ ਦੇ ਪੱਤਰੇ ਪਾਣੀ 'ਚ ਵਹਿੰਦੇ ਦੇਖੇ ਗਏ, ਜਿਸ ਨੂੰ ਖੇਤਾਂ 'ਚ ਜੀਰੀ ਲਾ ਰਹੇ ਵਿਅਕਤੀ ਨੇ ਦੇਖ ਕੇ ਪਿੰਡ ਦੇ ਗ੍ਰੰਥੀ ਸਿੰਘ ਨੂੰ ਸੂਚਿਤ ਕੀਤਾ ਅਤੇ ਉਨ੍ਹਾਂ ਵਲੋਂ ਪੱਤਰੇ ਇਕੱਤਰ ਕੀਤੇ ਗਏ ਅਤੇ ਪਿੰਡ ਦੇ ਗ੍ਰੰਥੀ ਸਿੰਘ ਵਲੋਂ ਇਸ ਦੀ ਸੂਚਨਾ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਪ੍ਰਬੰਧਕਾਂ ਨੂੰ ਦਿੱਤੀ ਗਈ, ਜਿਸ ਦੇ ਚੱਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਇਹ ਪੱਤਰੇ ਬਿਰਧ ਅਵਸਥਾ 'ਚ ਹੋਣ ਕਾਰਨ ਕਿਸੇ ਵਿਅਕਤੀ ਵਲੋਂ ਪਾਣੀ 'ਚ ਜਲ ਪ੍ਰਵਾਹ ਕੀਤੇ ਲੱਗਦੇ ਹਨ।
ਇਹ ਵੀ ਪੜ੍ਹੋ: ਸੰਗਰੂਰ 'ਚ ਕੋਰੋਨਾ ਨਾਲ ਚੌਥੀ ਮੌਤ, ਕੁੱਲ ਆਂਕੜਾ ਹੋਇਆ 77
ਉਨ੍ਹਾਂ ਕਿਹਾ ਕਿ ਉਹ ਸਮੁੱਚੀ ਸੰਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਬਿਰਧ ਅਵਸਥਾ 'ਚ ਹੋਣ ਕਰਕੇ ਕਿਸੇ ਵੀ ਗੁਟਕਾ ਸਾਹਿਬ ਨੂੰ ਜਲ 'ਚ ਪ੍ਰਵਾਹ ਨਾ ਕੀਤਾ ਜਾਵੇ ਸਗੋਂ ਆਪਣੇ ਨਜ਼ਦੀਕੀ ਗੁਰਦੁਆਰਾ ਸਾਹਿਬਾਨ 'ਚ ਪਹੁੰਚਾਏ ਜਾਣ ਤਾਂ ਜੋ ਉਨ੍ਹਾਂ ਦਾ ਗੁਰੂ ਮਰਿਆਦਾ ਮੁਤਾਬਕ ਸੰਸਕਾਰ ਕੀਤਾ ਜਾ ਸਕੇ।ਇਸ ਮੌਕੇ ਪਿੰਡ ਨਲਿਨੀ ਦੇ ਗੁਰਦੁਆਰਾ ਸਾਹਿਬ ਦੇ ਗੰ੍ਰਥੀ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਦੇ ਇਕ ਵਿਅਕਤੀ ਵਲੋਂ ਫੋਨ ਕਰਕੇ ਦੱਸਿਆ ਗਿਆ ਕਿ ਸੂਏ 'ਚ ਗੁਟਕਾ ਸਾਹਿਬ ਦੇ ਪੱਤਰੇ ਖਿਲਰੇਜਾ ਰਹੇ ਹਨ, ਜਿਸ ਤੋਂ ਬਾਅਦ ਉਹ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਇਹ ਸਾਰੇ ਗੁਟਕਾ ਸਾਹਿਬ ਦੇ ਪੱਤਰ ਇਕੱਤਰ ਕੀਤੇ ਅਤੇ ਫਿਰ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਪ੍ਰਬੰਧਕਾਂ ਨੂੰ ਸੂਚਿਤ ਕੀਤਾ।
ਇਹ ਵੀ ਪੜ੍ਹੋ ਪੰਜਾਬ ਵਿਚ ਮਾਰੂ ਹੋਇਆ ਕੋਰੋਨਾ, ਅੰਮ੍ਰਿਤਸਰ 'ਚ ਇਕੱਠੀਆਂ ਤਿੰਨ ਮੌਤਾਂ
ਜਲੰਧਰ ਵਾਸੀਆਂ ਨੂੰ ਮਿਲਿਆ ਨਵਾਂ ਡਿਪਟੀ ਕਮਿਸ਼ਨਰ, ਘਨਸ਼ਾਮ ਥੋਰੀ ਨੇ ਸੰਭਾਲਿਆ ਅਹੁਦਾ
NEXT STORY