ਫ਼ਤਿਹਗੜ੍ਹ ਸਾਹਿਬ, (ਟਿਵਾਣਾ)- ਅੱਜ ਸਵੇਰੇ ਕੁਝ ਦੇਰ ਪਏ ਮੀਂਹ ਕਾਰਨ ਥਾਣਾ ਫ਼ਤਿਹਗੜ੍ਹ ਸਾਹਿਬ ਪਾਣੀ-ਪਾਣੀ ਹੋ ਗਿਆ, ਜਿਸ ਕਾਰਨ ਮੁਲਾਜ਼ਮਾਂ ਤੇ ਹੋਰ ਆਉਣ-ਜਾਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।
ਦੱਸਣਯੋਗ ਹੈ ਕਿ ਇਸ ਪੁਲਸ ਥਾਣੇ ਨੂੰ ਕੁਝ ਸਾਲ ਪਹਿਲਾਂ ਤੱਤਕਾਲੀ ਡੀ. ਜੀ. ਪੀ. ਅਮਰਦੀਪ ਸਿੰਘ ਗਿੱਲ ਪੰਜਾਬ ਦਾ ਨੰਬਰ ਵਨ ਥਾਣਾ ਐਲਾਨ ਕੇ ਗਏ ਸਨ, ਜਿਸ ਦੌਰਾਨ ਉਨ੍ਹਾਂ ਵੱਲੋਂ ਬਕਾਇਦਾ ਇਕ ਸਮਾਗਮ ਦੌਰਾਨ ਇਸ ਵਿਸ਼ੇ 'ਤੇ ਉਦਘਾਟਨ ਵੀ ਕੀਤਾ ਗਿਆ ਸੀ, ਜਿਸ 'ਚ ਸਿਆਸੀ ਆਗੂ ਤੇ ਵਿਧਾਇਕ ਵੀ ਸ਼ਾਮਲ ਹੋਏ ਸਨ ਪਰ ਜਦੋਂ ਵੀ ਬਰਸਾਤ ਪੈਂਦੀ ਹੈ ਤਾਂ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਥਾਣਾ ਜਲ ਮਗਨ ਹੋ ਜਾਂਦਾ ਹੈ। ਅੱਜ ਫਿਰ ਥਾਣੇ ਦੇ ਮੇਨ ਗੇਟ ਤੋਂ ਲੈ ਕੇ ਪਾਰਕਿੰਗ ਤੱਕ ਬਰਸਾਤੀ ਪਾਣੀ ਜਮ੍ਹਾ ਹੋ ਗਿਆ। ਜਿਹੜੇ ਵੀ ਲੋਕ ਥਾਣੇ ਆਏ ਉਨ੍ਹਾਂ ਨੂੰ ਹਮੇਸ਼ਾ ਦੀ ਤਰ੍ਹਾਂ ਅੱਜ ਵੀ ਥਾਣੇ ਨਜ਼ਦੀਕ ਬਣੇ ਸਾਂਝ ਕੇਂਦਰ ਦੇ ਮੇਨ ਗੇਟ ਰਾਹੀਂ ਅੰਦਰ ਦਾਖਲ ਹੋਣਾ ਪਿਆ ਕਿਉਂਕਿ ਉਨ੍ਹਾਂ ਲੋਕਾਂ ਕੋਲ ਹੋਰ ਕੋਈ ਚਾਰਾ ਹੀ ਨਹੀਂ ਸੀ ਬਚਿਆ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਵੀ ਬਰਸਾਤ ਉਪਰੰਤ ਖੜ੍ਹੇ ਪਾਣੀ ਦਾ ਥਾਣੇ 'ਚ ਕਿਸੇ ਕੰਮ ਲਈ ਆਏ ਕੁਝ ਲੋਕਾਂ ਵੱਲੋਂ ਵਿਰੋਧ ਕੀਤਾ ਗਿਆ ਸੀ। ਉਸ ਸਮੇਂ ਥਾਣਾ ਮੁਖੀ ਇੰਸਪੈਕਟਰ ਕੰਵਲਜੀਤ ਸਿੰਘ ਸੰਧੂ ਨੇ ਇਹ ਕਿਹਾ ਸੀ ਕਿ ਉਨ੍ਹਾਂ ਵੱਲੋਂ ਨਗਰ ਕੌਂਸਲ ਦੇ ਪ੍ਰਧਾਨ ਤੇ ਅਧਿਕਾਰੀਆਂ ਨਾਲ ਸੰਪਰਕ ਕਰ ਕੇ ਪਾਣੀ ਦੀ ਨਿਕਾਸੀ ਦਾ ਜਲਦੀ ਹੀ ਪ੍ਰਬੰਧ ਕੀਤਾ ਜਾਵੇਗਾ।
ਪੀ. ਓ. ਸਟਾਫ ਵੱਲੋਂ 2 ਭਗੌੜੇ ਗ੍ਰਿਫ਼ਤਾਰ
NEXT STORY