ਫ਼ਤਹਿਗੜ੍ਹ ਸਾਹਿਬ (ਵਿਪਨ) - ਸ਼ਹੀਦੀ ਜੋੜ ਮੇਲ ਦੇ 5ਵੇਂ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕੀਆਂ ਲਾਡਲੀਆਂ ਫੌਜਾਂ ਵੱਖ-ਵੱਖ ਨਿਹੰਗ ਜਥੇਬੰਦੀਆਂ ਵਲੋਂ ਬੀਤੇ ਦਿਨ ਮਹੱਲਾ ਕੱਢਿਆ ਗਿਆ। ਇਸ ਮੌਕੇ ਨਿਹੰਗ ਸਿੰਘਾਂ ਵਲੋਂ ਘੋੜ ਸਵਾਰੀ, ਅਸਤਰ ਸ਼ਸਤਰ ਅਤੇ ਗੱਤਕੇ ਦੇ ਜੌਹਰ ਵਿਖਾਏ ਗਏ। ਆਮ ਖਾਸ ਬਾਗ ਤੋਂ ਸ਼ੁਰੂ ਹੋਇਆ ਇਹ ਨਗਰ ਕੀਰਤਨ ਮਹੱਲਾ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਹੋ ਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸਮਾਪਤ ਹੋਇਆ। ਜਾਣਕਾਰੀ ਅਨੁਸਾਰ ਵੱਖ-ਵੱਖ ਨਿਹੰਗ ਜਥੇਬੰਦੀਆਂ ਨੇ ਇਹ ਮੁਹੱਲਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 5ਵਾਂ ਤਖ਼ਤ ਰਕਬਾ ਦੇ ਮੁਖੀ ਜਥੇਦਾਰ ਬਾਬਾ ਜੋਗਿੰਦਰ ਸਿੰਘ ਦੀ ਅਗਵਾਈ ਹੇਠ ਕੱਢਿਆ ਗਿਆ।
ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਬਾਬਾ ਦੀਪਾ ਸਿੰਘ ਜੀ ਨੇ ਆਖਿਆ ਕਿ ਇਹ ਮਹੱਲਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕੱਢਿਆ ਹੈ। ਇਸ ਮੌਕੇ ਸਮੁੱਚੀ ਨਿਹੰਗ ਸਿੰਘ ਜਥੇਬੰਦੀਆਂ ਅਤੇ ਸੰਗਤਾਂ ਵੱਡੀ ਗਿਣਤੀ ’ਚ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਈਆਂ। ਇਸ ਦੌਰਾਨ ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੇ ਦਰਸ਼ਾਏ ਪੂਰਨਿਆਂ 'ਤੇ ਚੱਲਦੇ ਹੋਏ ਆਪਣਾ ਜੀਵਨ ਸਫ਼ਲ ਬਣਾਉਣ ਅਤੇ ਜਿਨ੍ਹਾਂ ਸਿੱਖਾਂ ਨੇ ਅਮ੍ਰਿੰਤ ਨਹੀਂ ਛਕਿਆ, ਉਹ ਅਮ੍ਰਿੰਤ ਛਕ ਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ।
ਪੰਜਾਬ ਦੇ ਅਧਿਆਪਕਾਂ ਲਈ ਖੁਸ਼ਖ਼ਬਰੀ, ਜਲਦ ਨੇਪਰੇ ਚੜ੍ਹੇਗੀ ਭਰਤੀ
NEXT STORY