ਫਤਿਹਗੜ੍ਹ ਸਾਹਿਬ (ਬਿਊਰੋ)—ਫਤਿਹਗੜ੍ਹ ਸਾਹਿਬ ਦੀ ਪਵਿੱਤਰ ਧਰਤੀ 'ਤੇ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਤੇ ਮਾਤਾ ਗੁਜਰ ਜੀ ਦੀ ਸ਼ਹਾਦਤ ਦੀ ਯਾਦ 'ਚ ਤਿੰਨ ਰੋਜ਼ਾ ਸ਼ਹੀਦੀ ਸਮਾਗਮ ਕਰਵਾਏ ਜਾ ਰਹੇ ਹਨ। ਇਸ ਸਮਾਗਮ ਦੌਰਾਨ ਇਕ ਮੁਸਲਿਮ ਨੌਜਵਾਨ ਦਸਤਾਰ ਸਜਾ ਕੇ ਪੁੱਜਿਆ ਹੈ। ਮੁਸਲਿਮ ਨੌਜਵਾਨ ਅਮਨਦੀਪ ਖਾਨ ਦਾ ਕਹਿਣਾ ਹੈ ਕਿ ਉਸ ਦਾ ਸਿੱਖੀ ਨਾਲ ਬੇਹੱਦ ਪਿਆਰ ਹੈ ਤੇ ਖਾਨ ਨੇ ਇਸ ਮੌਕੇ ਆਪਣੇ ਦੋਸਤਾਂ ਦੇ ਸਹਿਯੋਗ ਨਾਲ ਸ਼ਹੀਦੀ ਜੋੜ ਮੇਲ 'ਚ ਦਸਤਾਰ ਦਾ ਲੰਗਰ ਲਗਾਇਆ ਹੈ। ਅਮਨਦੀਪ ਖਾਨ ਦਾ ਸ਼ੁਰੂ ਤੋਂ ਹੀ ਸਿੱਖੀ ਨਾਲ ਅਥਾਹ ਪਿਆਰ ਹੈ।
ਦੱਸਣਯੋਗ ਹੈ ਕਿ ਸ਼ਹੀਦੀ ਜੋੜ ਮੇਲ ਦਾ ਅੱਜ ਦੂਜਾ ਦਿਨ ਹੈ। ਇਸ ਸ਼ਹੀਦੀ ਜੋੜ ਮੇਲ 'ਚ ਦੂਜੇ ਦਿਨ ਵੀ ਵੱਡੀ ਗਿਣਤੀ 'ਚ ਸੰਗਤਾਂ ਤੜਕਸਾਰ ਤੋਂ ਹੀ ਨਤਮਸਤਕ ਹੋ ਰਹੀਆਂ ਹਨ ਅਤੇ ਸ਼ਹੀਦੀ ਸਭਾ ਦੇ ਪਹਿਲੇ ਦਿਨ ਦੇਸ਼-ਵਿਦੇਸ਼ ਦੇ ਕੋਨੇ-ਕੋਨੇ ਤੋਂ ਵੱਡੀ ਗਿਣਤੀ 'ਚ ਸੰਗਤ ਨੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਭੁੱਲ ਭੇਟ ਕੀਤੇ ਹਨ।
ਫੋਨ 'ਤੇ ਰੁੱਝੀ ਔਰਤ ਹੋਈ ਸੜਕ ਹਾਦਸੇ ਦਾ ਸ਼ਿਕਾਰ,
NEXT STORY