ਨਵੀਂ ਦਿੱਲੀ/ਸ੍ਰੀ ਆਨੰਦਪੁਰ ਸਾਹਿਬ (ਕਮਲ)— ਬੋਰਵੈੱਲ 'ਚ ਫਤਿਹਵੀਰ ਸਿੰਘ ਦੀ ਹੋਈ ਮੌਤ ਦੇ ਮਾਮਲੇ 'ਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਸਾਬਕਾ ਸੰਸਦ ਮੈਂਬਰ ਅਤੇ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਦੁੱਖ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਜਮ ਕੇ ਭੜਾਸ ਕੱਢੀ। ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਾਲਾਇਕੀ ਦੇ ਕਾਰਨ ਹੀ 2 ਸਾਲਾ ਮਾਸੂਮ ਫਤਿਹਵੀਰ ਸਿੰਘ ਨੂੰ ਨਹੀਂ ਬਚਾਇਆ ਜਾ ਸਕਿਆ। ਉਨ੍ਹਾਂ ਨੇ ਕਿਹਾ ਕਿ ਬੱਚੇ ਦੇ ਬੋਰਵੈੱਲ ਦੇ ਡਿੱਗਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 5 ਦਿਨਾਂ ਬਾਅਦ ਜਾਗੇ। ਉਨ੍ਹਾਂ ਨੇ ਕਿਹਾ ਕਿ ਕੈਪਟਨ ਨੇ ਇਸ ਮਾਮਲੇ ਨੂੰ ਗੰਭੀਰਤਾ ਦੇ ਨਾਲ ਨਹੀਂ ਲਿਆ। ਇਸ ਦੀ ਜ਼ਿੰਮੇਵਾਰੀ ਕਿਸੇ ਨੂੰ ਲੈਣੀ ਪਵੇਗੀ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਮੰਗ ਕਰਦਾ ਹੈ ਕਿ ਇਸ ਦੇ ਪਿੱਛੇ ਜਿਹੜੇ ਵੀ ਲੋਕ ਜ਼ਿੰਮੇਵਾਰ ਹਨ, ਉਨ੍ਹਾਂ 'ਤੇ 302 ਦੇ ਕੇਸ ਦਰਜ ਹੋਣਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ 6 ਜੂਨ ਵੀਰਵਾਰ ਦੀ ਸ਼ਾਮ ਕਰੀਬ 4 ਵਜੇ 2 ਸਾਲਾ ਮਾਸੂਮ ਖੇਡਦੇ ਸਮੇਂ ਖੇਤਾਂ 'ਚ ਬਣੇ 150 ਫੁੱਟ ਦੇ ਡੂੰਘੇ ਬੋਰਵੈੱਲ 'ਚ ਡਿੱਗ ਗਿਆ ਸੀ। ਹਾਲਾਂਕਿ ਮਾਂ ਵੱਲੋਂ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਉਹ ਅਸਫਲ ਰਹੀ। ਫਤਿਹਵੀਰ ਨੂੰ ਪ੍ਰਸ਼ਾਸਨ ਅਤੇ ਐੱਨ. ਡੀ. ਆਰ. ਐੱਫ. ਦੀ ਟੀਮ ਵੱਲੋਂ ਕਈ ਕੋਸ਼ਿਸ਼ਾਂ ਕਰਨ ਦੇ ਬਾਵਜੂਦ ਵੀ ਫਤਿਹਵੀਰ ਨੂੰ ਜ਼ਿੰਦਾ ਨਹੀਂ ਬਚਾਇਆ ਜਾ ਸਕਿਆ। ਫਤਿਹਵੀਰ ਸਿੰਘ ਬੋਰਵੈੱਲ 'ਚ ਕਰੀਬ 120 ਫੁੱਟ 'ਤੇ ਫਸ ਚੁੱਕਾ ਸੀ। ਅੱਜ ਉਸ ਨੂੰ ਜਦੋਂ ਬੋਰਵੈੱਲ 'ਚੋਂ ਕੱਢਿਆ ਗਿਆ ਤਾਂ ਇਸ ਤੋਂ ਬਾਅਦ ਉਸ ਨੂੰ ਪੀ. ਜੀ. ਆਈ. ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਕਰ ਦਿੱਤਾ।
ਬੈਂਸ ਨੂੰ ਵੱਡਾ ਝਟਕਾ, ਯੂਥ ਵਿੰਗ ਦੇ ਪ੍ਰਧਾਨ ਤੇ 6 ਜ਼ਿਲਾ ਪ੍ਰਧਾਨਾਂ ਵਲੋਂ ਅਸਤੀਫੇ
NEXT STORY