ਫਿਰੋਜ਼ਪੁਰ (ਕੁਮਾਰ, ਖੁੱਲਰ, ਪਰਮਜੀਤ, ਆਨੰਦ) : ਇਕ ਪਿਤਾ ਨੇ ਆਪਣੀ ਧੀ ਦੇ ਚਰਿੱਤਰ ’ਤੇ ਸ਼ੱਕ ਕਰਕੇ ਉਸ ਦੇ ਹੱਥ ਬੰਨ੍ਹ ਕੇ ਨਹਿਰ ’ਚ ਸੁੱਟ ਦਿੱਤਾ ਅਤੇ ਖੁਦ ਫਰਾਰ ਹੋ ਗਿਆ। ਇਸ ਘਟਨਾ ਨੂੰ ਲੈ ਕੇ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਮੁਦੱਈ ਸਾਹਿਲ ਚੌਹਾਨ ਪੁੱਤਰ ਜੀਤ ਕੁਮਾਰ ਵਾਸੀ ਪਿੰਡ ਸਤੀਏ ਵਾਲਾ ਵੱਲੋਂ ਦਿੱਤੀ ਗਈ ਲਿਖਤੀ ਸ਼ਿਕਾਇਤ ਅਤੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਸੁਰਜੀਤ ਸਿੰਘ ਪੁੱਤਰ ਜੋਧ ਸਿੰਘ ਵਾਸੀ ਹਾਊਸਿੰਗ ਬੋਰਡ ਕਲੋਨੀ ਫਿਰੋਜ਼ਪੁਰ ਸ਼ਹਿਰ ਖਿਲਾਫ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਜਾਰੀ ਹੋ ਗਏ ਕਾਰਵਾਈ ਦੇ ਹੁਕਮ, ਇਨ੍ਹਾਂ ਕੁਨੈਕਸ਼ਨਾਂ ਵਾਲਿਆਂ ਦੀ ਹੁਣ ਨਹੀਂ ਖੈਰ
ਇਹ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਦੇ ਐੱਸ. ਐੱਚ. ਓ. ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਮੁਦੱਈ ਸਾਹਿਲ ਚੌਹਾਨ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨ ’ਚ ਦੱਸਿਆ ਹੈ ਕਿ ਉਸ ਦਾ ਮਾਮਾ ਸੁਰਜੀਤ ਸਿੰਘ ਉਸ ਦੀ ਲੜਕੀ ਦੇ ਚਾਲ-ਚਲਣ ’ਤੇ ਸ਼ੱਕ ਕਰਦਾ ਸੀ ਅਤੇ ਉਸ ਦੀ ਕੁੱਟਮਾਰ ਕਰਦਾ ਸੀ। ਉਸ ਨੇ ਦੱਸਿਆ ਕਿ ਬੀਤੀ ਰਾਤ ਲਗਭਗ 8:40 ਵਜੇ, ਸ਼ਿਕਾਇਤਕਰਤਾ ਨੂੰ ਉਸ ਦੇ ਮਾਮੇ ਸੁਰਜੀਤ ਸਿੰਘ ਦਾ ਫੋਨ ਆਇਆ, ਜਿਸ ਨੇ ਦੱਸਿਆ ਕਿ ਉਹ ਆਪਣੀ ਲੜਕੀ ਪ੍ਰੀਤ ਨੂੰ ਮੋਟਰਸਾਈਕਲ ’ਤੇ ਰਿਸ਼ਤੇਦਾਰੀ ’ਚ ਜਾਣ ਦੇ ਬਹਾਨੇ ਲੈ ਕੇ ਮੋਗਾ ਰੋਡ ’ਤੇ ਜਾ ਰਿਹਾ ਹੈ ਤਾਂ ਸ਼ਿਕਾਇਤਕਰਤਾ ਨੇ ਤੁਰੰਤ ਮੋਟਰਸਾਈਕਲ ’ਤੇ ਆਪਣੇ ਮਾਮੇ ਦਾ ਪਿੱਛਾ ਕੀਤਾ, ਜਿਸ ਨੇ ਦੇਖਦੇ ਹੀ ਦੇਖਦੇ ਆਪਣੀ ਲੜਕੀ ਦੇ ਹੱਥ ਬੰਨ੍ਹ ਖਲੀਲ ਵਾਲੀ ਸਾਈਡ ਪੱਟੜੀ ਤੋਂ ਨਹਿਰ ’ਚ ਸੁੱਟ ਦਿੱਤਾ ਅਤੇ ਉੱਥੋਂ ਫਰਾਰ ਹੋ ਗਿਆ। ਉਨ੍ਹਾ ਦੱਸਿਆ ਕਿ ਇਸ ਮਾਮਲੇ ’ਚ ਪੁਲਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਤਿਉਹਾਰਾਂ ਤੋਂ ਪਹਿਲਾਂ ਪੰਜਾਬ ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੈਨੇਡਾ ਗਈ ਪਤਨੀ ਖ਼ਿਲਾਫ਼ ਪਤੀ ਨੇ ਦਰਜ ਕਰਵਾਇਆ ਠੱਗੀ ਮਾਰਨ ਦਾ ਪਰਚਾ
NEXT STORY