ਲੁਧਿਆਣਾ (ਗੌਤਮ) : ਲੁਧਿਆਣਾ ਤੋਂ ਇਕ ਬੇਹੱਦ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਜ਼ਬਰਦਸਤੀ ਧੀ ਦੇ ਕੱਪੜੇ ਉਤਰਵਾ ਕੇ ਅਪਸ਼ਬਦ ਬੋਲਣ ਦੇ ਦੋਸ਼ ਵਿਚ ਥਾਣਾ ਹੈਬੋਵਾਲ ਦੀ ਪੁਲਸ ਨੇ ਪਿਤਾ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਦੋਸ਼ ਹੈ ਕਿ ਲੜਕੀ ਦਾ ਪਿਤਾ ਪਹਿਲਾਂ ਵੀ ਅਜਿਹੀਆਂ ਸ਼ਰਮਨਾਕ ਹਰਕਤਾਂ ਕਰਦਾ ਆ ਰਿਹਾ ਸੀ। ਇਸ ਦਾ ਪਤਾ ਜਦੋਂ ਮਾਂ ਨੂੰ ਲੱਗਾ ਤਾਂ ਉਸ ਨੇ ਤੁਰੰਤ ਇਸ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ। ਉਧਰ ਪੁਲਸ ਨੇ ਲੜਕੀ ਦੀ ਮਾਂ ਦੇ ਬਿਆਨਾਂ 'ਤੇ ਉਸ ਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਲਾਇਸੈਂਸ ਧਾਰਕਾਂ 'ਤੇ ਵੱਡੇ ਐਕਸ਼ਨ ਦੀ ਤਿਆਰੀ, ਜਾਰੀ ਹੋਏ ਸਖ਼ਤ ਹੁਕਮ
ਪੁਲਸ ਨੂੰ ਦਿੱਤੇ ਬਿਆਨ ਵਿਚ ਲੜਕੀ ਦੀ ਮਾਂ ਨੇ ਦੱਸਿਆ ਕਿ ਉਸ ਦੀ ਧੀ ਕਾਫੀ ਸਹਿਮੀ ਹੋਈ ਸੀ, ਪੁੱਛਣ 'ਤੇ ਉਸ ਨੇ ਦੱਸਿਆ ਕਿ ਕੱਲ੍ਹ ਰਾਤ ਜਦੋਂ ਉਹ ਆਪਣੇ ਕਮਰੇ ਵਿਚ ਸੀ ਤਾਂ ਉਸ ਦੇ ਪਿਤਾ ਨੇ ਅੰਦਰ ਆ ਕੇ ਉਸ ਨਾਲ ਜ਼ਬਰਦਸਤੀ ਕਰਦੇ ਹੋਏ ਉਸ ਦੇ ਸਾਰੇ ਕੱਪੜੇ ਉਤਰਵਾ ਦਿੱਤੇ ਅਤੇ ਉਸ ਨੂੰ ਸ਼ੀਸ਼ੇ ਸਾਹਮਣੇ ਖੜ੍ਹੀ ਕਰ ਦਿੱਤਾ। ਫਿਰ ਉਸ ਨੇ ਔਰਤਾਂ ਪ੍ਰਤੀ ਬੇਹੱਦ ਮਾੜੀ ਸ਼ਬਦਾਵਲੀ ਵਰਤੀ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਸਕੂਲਾਂ ਦੀ ਆਈ ਸ਼ਾਮਤ, ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ
ਉਕਤ ਨੇ ਦੱਸਿਆ ਕਿ ਉਸ ਦਾ ਪਿਤਾ ਪਹਿਲਾਂ ਵੀ ਉਸ ਦੇ ਕਮਰੇ ਵਿਚ ਆ ਕੇ ਇਸ ਤਰ੍ਹਾਂ ਦੀਆਂ ਹਰਕਤਾਂ ਕਰ ਚੁੱਕਾ ਹੈ। ਪੀੜਤਾ ਨੇ ਦੋਸ਼ ਲਗਾਇਆ ਕਿ ਉਹ ਉਸ ਦੇ ਕੱਪੜੇ ਉਤਾਰ ਕੇ ਉਸ ਦੇ ਨਿੱਜੀ ਅੰਗਾਂ ਵਿਚ ਮਿਰਚ ਵੀ ਪਾ ਚੁੱਕਾ ਹੈ। ਇਸ ਤੋਂ ਬਾਅਦ ਉਸ ਦਾ ਗਲਾ ਘੁੱਟ ਕੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੰਦਾ ਸੀ। ਪੁਲਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪਹਿਲਾਂ ਵਿਧਵਾ ਔਰਤ ਨਾਲ ਕੀਤੀ ਦੋਸਤੀ, ਫਿਰ ਤਿੰਨ ਦੋਸਤਾਂ ਨੇ ਹੋਟਲ 'ਚ ਵਾਰੀ-ਵਾਰੀ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਤਿੰਨ ਬੱਚਿਆਂ ਦੇ ਪਿਓ ਸਿਰ 'ਤੇ ਚੜੀ ਆਸ਼ਕੀ, ਪਤਨੀ ਨੇ ਰੰਗੇ ਹੱਥੀਂ ਫੜਿਆ ਤੇ ਫਿਰ...
NEXT STORY