ਅਬੋਹਰ (ਰਹੇਜਾ) : ਜਾਇਦਾਦ ਦੇ ਵਿਵਾਦ ਨੂੰ ਲੈ ਕੇ 3 ਕਲਯੁੱਗੀ ਪੁੱਤਰਾਂ ਨੇ ਆਪਣੇ ਪਿਤਾ ਦਾ ਗਲਾ ਘੁੱਟ ਕੇ ਕਤਲ ਕਰ ਦਿੱਤੀ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਹੈ। ਨਗਰ ਥਾਣਾ ਨੰਬਰ-1 ਦੀ ਪੁਲਸ ਨੇ ਤਿੰਨਾਂ ਪੁੱਤਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਮੁਤਾਬਕ ਨਗਰ ਥਾਣਾ-1 ਦੇ ਮੁਖੀ ਇੰਸਪੈਕਟਰ ਮਨੋਜ ਕੁਮਾਰ ਨੇ ਦੱਸਿਆ ਕਿ ਜਾਇਦਾਦ ਦੇ ਵਿਵਾਦ ਕਾਰਨ ਅਜੀਤ ਸਿੰਘ ਉਰਫ ਜੀਤਾ, ਸੁਰਜੀਤ ਸਿੰਘ ਉਰਫ ਕਾਲਾ ਅਤੇ ਲਖਵਿੰਦਰ ਸਿੰਘ ਉਰਫ ਲੱਖਾ ਪੁੱਤਰ ਛਿੰਦਰਪਾਲ ਨੇ ਆਪਣੇ ਪਿਤਾ ਛਿੰਦਰਪਾਲ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ।
ਇਹ ਵੀ ਪੜ੍ਹੋ : ਮੋਗਾ ’ਚ ਭਿਆਨਕ ਹਾਦਸਾ, ਵਿਆਹ ਦੀ ਵਰ੍ਹੇਗੰਢ ਮਨਾ ਕੇ ਆ ਰਹੇ ਜੋੜੇ ਦੀ ਮੌਤ, ਕੁਝ ਦਿਨ ਬਾਅਦ ਹੋਣੀ ਸੀ ਡਿਲਿਵਰੀ
ਪੁਲਸ ਨੇ ਮ੍ਰਿਤਕ ਛਿੰਦਰਪਾਲ ਦੇ ਭਰਾ ਜਸਵਿੰਦਰ ਸਿੰਘ ਪੁੱਤਰ ਗੁਰਬਚਨ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਤਿੰਨਾਂ ਪੁੱਤਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਛਿੰਦਰਪਾਲ ਨੇ ਆਪਣੇ ਤਿੰਨਾਂ ਪੁੱਤਰਾਂ ਨੂੰ ਆਪਣੀ ਚੱਲ-ਅਚੱਲ ਜਾਇਦਾਦ ਤੋਂ ਬੇਦਖਲ ਕਰ ਰੱਖਿਆ ਸੀ। ਤਿੰਨੇ ਪੁੱਤਰ ਜਾਇਦਾਦ ’ਚ ਆਪਣਾ ਹਿੱਸਾ ਮੰਗ ਰਹੇ ਸਨ ਅਤੇ ਸਾਜ਼ਿਸ਼ ਤਹਿਤ ਇਨ੍ਹਾਂ ਨੇ ਆਪਣੇ ਪਿਓ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਤਿੰਨੇ ਮੁਲਜ਼ਮ ਮੌਕੇ ਤੋਂ ਫਰਾਰ ਦੱਸੇ ਜਾ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ’ਚ ਵੱਡਾ ਧਮਾਕਾ, ਨਵਜੋਤ ਸਿੱਧੂ ਖ਼ਿਲਾਫ਼ ਕਾਰਵਾਈ ਦੀ ਮੰਗ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਬਠਿੰਡਾ ’ਚ ਵਾਪਰੇ ਹਾਦਸੇ ਦੌਰਾਨ 5 ਸਾਲਾ ਬੱਚੀ ਦੀ ਦਰਦਨਾਕ ਮੌਤ, ਮਾਪਿਆਂ ਦਾ ਰੋ-ਰੋ ਹੋਇਆ ਬੁਰਾ ਹਾਲ
NEXT STORY