ਹੁਸ਼ਿਆਰਪੁਰ (ਵੈੱਬ ਡੈਸਕ)- ਹੁਸ਼ਿਆਰਪੁਰ ਵਿਖੇ ਹਰਗੜ੍ਹ ਨੇੜੇ ਇਕ ਚੋਅ 'ਚ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇਥੇ ਚੋਅ 'ਚ ਤੇਜ਼ ਪਾਣੀ ਦੇ ਵਹਾਅ ਵਿਚ ਬਾਈਕ ਸਵਾਰ ਪਿਓ-ਧੀ ਰੁੜ੍ਹ ਗਏ। ਛੋਟੀ ਜਿਹੀ ਲਾਪਰਵਾਹੀ ਜਾਨ 'ਤੇ ਭਾਰੀ ਪੈ ਸਕਦੀ ਹੈ। ਮੌਕੇ ਉਤੇ ਵੱਡਾ ਰੈਸਕਿਊ ਕੀਤਾ ਨਹੀਂ ਤਾਂ ਵੱਡਾ ਹਾਦਸਾ ਵਾਪਰ ਜਾਣਾ ਸੀ।

ਇਹ ਵੀ ਪੜ੍ਹੋ: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲੇ ਦੇਣ ਧਿਆਨ, ਲਿਆ ਗਿਆ ਵੱਡਾ ਫ਼ੈਸਲਾ

ਮਿਲੀ ਜਾਣਕਾਰੀ ਮੁਤਾਬਕ ਬਾਈਕ 'ਤੇ ਸਵਾਰ ਪਿਓ-ਧੀ ਉਥੋਂ ਨਾਲਾ ਪਾਰ ਕਰਨ ਦੀ ਕੋਸ਼ਿਸ਼ ਕਰਦੇ ਹਨ ਅਤੇ ਇਸੇ ਦੌਰਾਨ ਮੋਟਰਸਾਈਕਲ ਦਾ ਸੰਤੁਲਨ ਵਿਗੜ ਜਾਂਦਾ ਹੈ ਅਤੇ ਦੋਵੇਂ ਪਿਓ-ਧੀ ਚੋਅ ਵਿਚ ਪਾਣੀ ਦੇ ਤੇਜ਼ ਵਹਾਅ ਵਿਚ ਰੁੜ੍ਹ ਜਾਂਦੇ ਹਨ। ਮੌਕੇ ਉਤੇ ਮੌਜੂਦ ਲੋਕਾਂ ਵੱਲੋਂ ਤੁਰੰਤ ਰੈਕਸਿਊ ਕਰਕੇ ਪਿਓ-ਧੀ ਨੂੰ ਬਚਾ ਲਿਆ ਜਾਂਦਾ ਹੈ। ਇਥੇ ਦੱਸ ਦੇਈਏ ਕਿ ਹੁਸ਼ਿਆਰਪੁਰ ਵਿਚ ਭਾਰੀ ਬਾਰਿਸ਼ ਹੋਣ ਕਾਰਨ ਭੰਗੀ ਚੋਅ ਵਿਚ ਪਾਣੀ ਦਾ ਵਹਾਅ ਤੇਜ਼ ਹੋ ਚੁੱਕਾ ਹੈ।
ਇਹ ਵੀ ਪੜ੍ਹੋ: ਜਲੰਧਰ ਸਿਵਲ ਹਸਪਤਾਲ ’ਚ ਹੋਈਆਂ 3 ਮੌਤਾਂ ਦੇ ਮਾਮਲੇ ਦੀ ਰਿਪੋਰਟ ਤਿਆਰ, ਵੱਡੇ ਅਧਿਕਾਰੀਆਂ 'ਤੇ ਡਿੱਗੇਗੀ ਗਾਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੱਡੀ ਨਦੀ 'ਚ ਬਰਾਮਦ ਹੋਈ ਔਰਤ ਦੀ ਲਾਸ਼, ਫੈਲੀ ਸਨਸਨੀ
NEXT STORY