ਫਤਿਹਗੜ੍ਹ ਸਾਹਿਬ (ਸੁਰੇਸ਼) : ਸਰਹਿੰਦ-ਰਾਜਪੁਰਾ ਮਾਰਗ ’ਤੇ ਪਿੰਡ ਕੋਟਲਾ ਭਾਈਕਾ ਵਿਖੇ ਰੇਲ ਲਾਈਨਾਂ ਪਾਰ ਕਰਨ ਮੌਕੇ ਪਿੰਡ ਦੇ ਹੀ ਰਹਿਣ ਵਾਲੇ ਹੁਕਮ ਚੰਦ (42) ਤੇ ਉਸ ਦੇ ਮਾਸੂਮ ਪੁੱਤਰ ਸਾਹਿਬਜੋਤ ਸਿੰਘ (12) ਦੀ ਰੇਲਵੇ ਟ੍ਰੈਕ 'ਤੇ ਲੰਘ ਰਹੇ ਰੇਲ ਇੰਜਣ ਦੀ ਲਪੇਟ ’ਚ ਆ ਜਾਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰੇਲ ਇੰਜਣ ਮੰਡੀ ਗੋਬਿੰਦਗੜ੍ਹ ਤੋਂ ਰਾਜਪੁਰਾ ਵੱਲ ਜਾ ਰਿਹਾ ਸੀ। ਇਸੇ ਦੌਰਾਨ ਹੁਕਮ ਚੰਦ ਆਪਣੇ ਪੁੱਤਰ ਸਾਹਿਬਜੋਤ ਨਾਲ ਰੇਲਵੇ ਲਾਈਨਾਂ ਪਾਰ ਕਰਨ ਲੱਗਾ ਤਾਂ ਦੋਵੇਂ ਰੇਲ ਇੰਜਣ ਦੀ ਲਪੇਟ 'ਚ ਆ ਗਏ।
ਇਹ ਵੀ ਪੜ੍ਹੋ : ਬੱਚਿਆਂ ਨੂੰ ਲੈ ਕੇ ਚੱਲ ਰਹੀ ਪੁਰਾਣੀ ਰੰਜਿਸ਼ ਕਾਰਨ ਢਾਬੇ ’ਤੇ ਚੱਲੀਆਂ ਗੋਲ਼ੀਆਂ, ਇਕ ਜ਼ਖ਼ਮੀ
ਘਟਨਾ ਤੋਂ ਬਾਅਦ ਜੀਆਰਪੀ ਪੁਲਸ ਮੌਕੇ 'ਤੇ ਪਹੁੰਚ ਗਈ। ਜਾਂਚ ਅਧਿਕਾਰੀ ਜੀ.ਆਰ.ਪੀ. ਥਾਣਾ ਸਰਹਿੰਦ ਦੇ ਏਐੱਸਆਈ ਕਰਮਜੀਤ ਸਿੰਘ ਨੇ ਦੱਸਿਆ ਕਿ ਹੁਕਮ ਚੰਦ ਦਾ ਘਰ ਰੇਲਵੇ ਲਾਈਨਾਂ ਦੇ ਕੋਲ ਹੀ ਹੈ, ਜਿਸ ਕਾਰਨ ਉਹ ਇਧਰੋਂ-ਉਧਰ ਜਾਣ ਲਈ ਰੇਲਵੇ ਲਾਈਨਾਂ ਪਾਰ ਕਰਦੇ ਸਨ। ਇਹ ਹਾਦਸਾ ਸੋਮਵਾਰ ਨੂੰ ਰੇਲਵੇ ਲਾਈਨਾਂ ਪਾਰ ਕਰਦੇ ਸਮੇਂ ਵਾਪਰਿਆ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਹਵਾਲੇ ਕਰਨ ਉਪਰੰਤ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਨੇ ਗੁਰਪੁਰਬ ਮੌਕੇ ਗੁਰੂ ਘਰਾਂ ’ਚ ਟੇਕਿਆ ਮੱਥਾ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
NEXT STORY