ਕਪੂਰਥਲਾ/ਭੁਲੱਥ (ਰਾਜਿੰਦਰ)- ਪੰਜਾਬ 'ਚ ਇਕ ਵਾਰ ਫਿਰ ਹੜ੍ਹਾਂ ਦੀ ਤਬਾਹੀ ਦਾ ਮੰਜ਼ਰ ਵੇਖਣ ਨੂੰ ਮਿਲ ਰਿਹਾ ਹੈ। ਦਰਅਸਲ ਭਾਖੜਾ ਡੈਮ 'ਚ ਪਾਣੀ ਦਾ ਪੱਧਰ ਵੱਧਣ ਕਾਰਨ ਇਸ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਸਨ। ਇਸ ਤੋਂ ਬਾਅਦ ਸਤਲੁਜ ਦਰਿਆ 'ਚ ਪਾਣੀ ਵੱਧ ਗਿਆ। ਇਸੇ ਦਰਮਿਆਨ ਕਪੂਰਥਲਾ ਦੇ ਹਲਕਾ ਭੁਲੱਥ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਬਿਆਸ ਦਰਿਆ ਦੇ ਪਾਣੀ ਵਿਚ ਪਿਓ-ਪੁੱਤ ਰੁੜ੍ਹ ਗਏ। ਮਿਲੀ ਜਾਣਕਾਰੀ ਮੁਤਾਬਕ ਭੁਲੱਥ ਦੇ ਮੰਡ ਤਲਵੰਡੀ ਕੂਕਾ ਵਿਚ ਬਿਆਸ ਦਰਿਆ ਦਾ ਪਾਣੀ ਆਉਣ ਕਰਕੇ ਪਿਓ-ਪੁੱਤ ਪਾਣੀ ਦੇ ਤੇਜ਼ ਵਹਾਅ ਵਿਚ ਰੁੜ੍ਹ ਗਏ। ਪੁੱਤਰ ਨੂੰ ਮੰਡ ਇਲਾਕੇ ਦੇ ਲੋਕਾਂ ਵੱਲੋਂ ਬਚਾ ਲਿਆ ਗਿਆ ਹੈ ਜਦਕਿ ਪਿਓ ਦਾ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ। ਪਾਣੀ ਵਿਚ ਰੁੜ੍ਹੇ ਇਕ ਵਿਅਕਤੀ ਦੀ ਪਛਾਣ ਲਖਵੀਰ ਸਿੰਘ ਲੱਖਾ (50) ਪੁੱਤਰ ਜਰਨੈਲ ਸਿੰਘ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਜਲੰਧਰ ਦੀਆਂ ਸੜਕਾਂ 'ਤੇ ਨੌਜਵਾਨਾਂ ਦੇ ਕਾਰਨਾਮੇ ਵਾਇਰਲ, ਥਾਰ ਦੀ ਛੱਤ 'ਤੇ ਬੈਠ ਖ਼ਰੂਦ ਕਰਨ 'ਤੇ ਸਖ਼ਤ ਕਾਰਵਾਈ
ਦੱਸਣਯੋਗ ਹੈ ਕਿ ਹਿਮਾਚਲ ਪ੍ਰਦੇਸ਼ ਦੇ ਡੈਮਾਂ 'ਚ ਪਾਣੀ ਦੇ ਪੱਧਰ ਵਿਚ ਲਗਾਤਾਰ ਵਾਧਾ ਹੋਣ ਨਾਲ ਇਥੋਂ ਦੇ ਦਰਿਆ ਬਿਆਸ ਵਿਚ ਪਾਣੀ ਦੇ ਪੱਧਰ ਵਿਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ। ਪਾਣੀ ਵਧਣ ਨਾਲ ਜਿੱਥੇ ਮੰਡ ਖ਼ੇਤਰ ਵਿਚ ਪਾਣੀ ਭਰ ਗਿਆ ਹੈ, ਉਥੇ ਹੀ ਦਰਿਆ ਦੇ ਨਾਲ ਲੱਗਦੇ ਪਿੰਡਾਂ ਦੇ ਵਸਨੀਕ ਵੀ ਚਿੰਤਾ ਵਿਚ ਹਨ। ਦੱਸ ਦੇਈਏ ਕਿ ਦਰਿਆ ਬਿਆਸ 'ਤੇ ਬਣੀ ਗੇਜ਼ ਅਨੁਸਾਰ 744.00 ਅਤੇ ਵਿਭਾਗ ਵ੍ਰਲੋਂ ਰੈਡ ਅਲਰਟ ਮੰਨਿਆ ਜਾਂਦਾ ਹੈ। ਇਸ ਪਾਣੀ ਕਾਰਨ ਹੁਣ ਮੁੜ ਪਿੰਡਾਂ 'ਚ ਤਬਾਹੀ ਮਚਣ ਲੱਗੀ ਹੈ। ਨੰਗਲ ਦੇ ਬਹੁਤੇ ਪਿੰਡਾਂ 'ਚ ਪਾਣੀ ਭਰ ਗਿਆ ਹੈ ਅਤੇ ਪ੍ਰਸ਼ਾਸਨ ਵੱਲੋਂ ਕਈ ਪਿੰਡ ਖ਼ਾਲੀ ਕਰਵਾਏ ਜਾ ਰਹੇ ਹਨ।
ਮੰਤਰੀ ਹਰਜੋਤ ਬੈਂਸ ਦੀ ਲੋਕਾਂ ਨੂੰ ਖ਼ਾਸ ਅਪੀਲ
ਭਾਖੜਾ ਡੈਮ 'ਚੋਂ ਪਾਣੀ ਛੱਡੇ ਜਾਣ ਮਗਰੋਂ ਪੰਜਾਬ ਦੇ ਕਈ ਪਿੰਡਾਂ 'ਚ ਮੁੜ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਈ ਹੈ। ਅੱਜ ਫਿਰ ਤੋਂ ਦੋਬਾਰਾ ਭਾਖੜਾ ਡੈਮ 'ਚੋਂ ਪਾਣੀ ਛੱਡਿਆ ਜਾ ਰਿਹਾ ਹੈ ਪਰ ਪਹਿਲਾਂ ਨਾਲੋਂ ਘੱਟ ਪਾਣੀ ਛੱਡਿਆ ਜਾਵੇਗਾ। ਇਸ ਬਾਰੇ ਬੋਲਦਿਆਂ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਅੱਜ ਫਿਰ ਭਾਖੜਾ ਡੈਮ 'ਚੋਂ ਪਾਣੀ ਛੱਡਿਆ ਜਾਵੇਗਾ ਪਰ ਬੀਤੇ ਦਿਨ ਨਾਲੋਂ ਇਹ ਘੱਟ ਹੋਵੇਗਾ ਅਤੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਚਿੰਤਾ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਲੈ ਕੇ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਜਿਹੜੇ ਘਰ ਸਤਲੁਜ ਦਰਿਆ ਦੇ ਆਸ-ਪਾਸ ਹਨ, ਉਨ੍ਹਾਂ ਘਰਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜ ਦਿੱਤਾ ਗਿਆ ਹੈ। ਜੇਕਰ ਕਿਸੇ ਤਰ੍ਹਾਂ ਦਾ ਲੋਕ ਬੰਦੋਬਸਤ ਨਹੀਂ ਕਰ ਸਕਦੇ ਹਨ ਤਾਂ ਉਹ ਪ੍ਰਸ਼ਾਸਨ ਨੂੰ ਦੱਸਣ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਹੜੇ ਘਰ ਦਰਿਆ ਦੇ ਕੋਲ ਹਨ, ਲੋਕ ਉੱਥੇ ਨਾ ਜਾਣ ਅਤੇ ਬੱਚਿਆਂ ਨੂੰ ਵੀ ਦਰਿਆ ਨੇੜੇ ਨਾ ਭੇਜਣ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਭਾਖੜਾ ਡੈਮ 'ਚੋਂ ਅੱਜ ਫਿਰ ਛੱਡਿਆ ਜਾਵੇਗਾ ਪਾਣੀ, ਡਰੇ ਹੋਏ ਲੋਕਾਂ ਲਈ ਮੰਤਰੀ ਬੈਂਸ ਦੀ ਖ਼ਾਸ ਅਪੀਲ (ਵੀਡੀਓ)
NEXT STORY