ਤਰਨਤਾਰਨ (ਰਮਨ)-ਮਮੂਲੀ ਗੱਲ ਨੂੰ ਲੈ ਪਿਓ-ਪੁੱਤਰ ਨੂੰ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ 4 ਵਿਅਕਤੀਆਂ ਨੂੰ ਨਾਮਜ਼ਦ ਕਰਦੇ ਹੋਏ ਕੁੱਲ 7 ਖਿਲਾਫ਼ ਪਰਚਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਤਰਨਤਾਰਨ ਦੇ ਏ. ਐੱਸ. ਆਈ. ਜਸਪਾਲ ਸਿੰਘ ਨੇ ਦੱਸਿਆ ਕਿ ਅੰਗਰੇਜ਼ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਲਾਸੌਰ ਨੇ ਆਪਣੇ ਦਿੱਤੇ ਬਿਆਨਾਂ ’ਚ ਦੱਸਿਆ ਕਿ ਬੀਤੀ 18 ਮਈ ਨੂੰ ਜਦੋਂ ਉਹ ਆਪਣੇ ਘਰੋਂ ਬਾਹਰ ਗਿਆ ਸੀ ਤਾਂ ਸੰਨੀ ਪੁੱਤਰ ਤਰਸੇਮ ਸਿੰਘ, ਸ਼ਿਵ ਪੁੱਤਰ ਤਰਸੇਮ ਸਿੰਘ, ਸ਼ੰਕਰ ਪੁੱਤਰ ਅਮਰਜੀਤ ਸਿੰਘ ਅਤੇ ਪਵਨਦੀਪ ਸਿੰਘ ਪੁੱਤਰ ਹਰਪਾਲ ਸਿੰਘ ਵਾਸੀਆਨ ਪਲਾਸੌਰ ਤੋਂ ਇਲਾਵਾ 3 ਅਣਪਛਾਤੇ ਵਿਅਕਤੀ ਉਸ ਦੇ ਘਰ ’ਚ ਆ ਗਏ ਅਤੇ ਧਮਕੀਆਂ ਦਿੰਦੇ ਹੋਏ ਚਲੇ ਗਏ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਸਰਹੱਦੀ ਪਿੰਡ 'ਚ ਜਾਰੀ ਹੋਏ ਵੱਡੇ ਹੁਕਮ, ਲੱਗੀਆਂ ਵੱਡੀਆਂ ਪਾਬੰਦੀਆਂ
ਕੁਝ ਸਮੇਂ ਬਾਅਦ ਜਦੋਂ ਉਸ ਦਾ ਪਿਤਾ ਬਲਦੇਵ ਸਿੰਘ ਇਨ੍ਹਾਂ ਪਾਸੋਂ ਧਮਕੀਆਂ ਦੇਣ ਸਬੰਧੀ ਪਤਾ ਕਰਨ ਲਈ ਗਿਆ ਤਾਂ ਅੱਗੋਂ ਇਨ੍ਹਾਂ ਵੱਲੋਂ ਉਸਦੇ ਪਿਤਾ ਉਪਰ ਇੱਟਾਂ-ਰੋੜੇ ਮਾਰਦੇ ਹੋਏ, ਉਸ ਨੂੰ ਜ਼ਖਮੀ ਕਰ ਦਿੱਤਾ ਗਿਆ, ਜਿਸ ਦੀ ਸੂਚਨਾ ਮਿਲਣ ’ਤੇ ਜਦੋਂ ਉਹ ਆਪਣੇ ਪਿਤਾ ਨੂੰ ਛੁਡਾਉਣ ਲਈ ਪਿੱਛੇ ਗਿਆ ਤਾਂ ਉਕਤ ਮੁਲਜ਼ਮਾਂ ਨੇ ਉਸ ਨੂੰ ਅਤੇ ਉਸਦੇ ਪਿਤਾ ਨੂੰ ਆਪਣੇ ਹਥਿਆਰਾਂ ਨਾਲ ਵਾਰ ਕਰਕੇ ਜ਼ਖਮੀ ਕਰ ਦਿੱਤਾ। ਇਸ ਦੌਰਾਨ ਉਸ ਦੇ ਤਾਏ ਵੱਲੋਂ ਦੋਵਾਂ ਨੂੰ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ। ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਜਸਪਾਲ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਉਕਤ ਮੁਲਜ਼ਮਾਂ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਲਈ ਵੱਡਾ ਤੋਹਫ਼ਾ, ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਲਈ 37.50 ਕਰੋੜ ਜਾਰੀ : ਡਾ. ਬਲਜੀਤ ਕੌਰ
NEXT STORY