ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਪਿਓ-ਪੁੱਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਸ ਮਾਮਲੇ ਵਿਚ ਪਿਓ ਨੂੰ ਕਾਬੂ ਕਰ ਲਿਆ ਗਿਆ ਹੈ, ਜਦਕਿ ਮੁੰਡਾ ਬਿਮਾਰ ਹੈ।
ਇਹ ਖ਼ਬਰ ਵੀ ਪੜ੍ਹੋ - ਬੇਅਦਬੀ ਦਾ ਮਾਮਲਾ ਸੁਲਝਿਆ, ਟਲ਼ ਗਈਆਂ ਕਈ ਘਟਨਾਵਾਂ! DGP ਨੇ ਕੀਤੇ ਵੱਡੇ ਖ਼ੁਲਾਸੇ
ਜਾਂਚ ਅਧਿਕਾਰੀ ਸਬ ਇੰਸਪੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਮੁਖਬਰ ਖਾਸ ਨੇ ਦੱਸਿਆ ਕਿ ਜਗਜੀਤ ਸਿੰਘ ਅਤੇ ਉਸ ਦਾ ਲੜਕਾ ਪਰਮਿੰਦਰ ਸਿੰਘ ਨਾਜਾਇਜ਼ ਸ਼ਰਾਬ ਵੇਚ ਰਹੇ ਹਨ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀ ਦੇ ਘਰ ਛਾਪਾ ਮਾਰਿਆ, ਜਿੱਥੇ ਪੁਲਸ ਨੇ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰ ਲਈਆਂ। ਪੁਲਸ ਨੇ ਦੋਸ਼ੀ ਜਗਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਉਸ ਦਾ ਪੁੱਤ ਪਰਮਿੰਦਰ ਸਿੰਘ ਫ਼ਰਾਰ ਹੋ ਗਿਆ। ਪੁਲਸ ਨੇ ਮੁਲਜ਼ਮਾਂ ਦੇ ਖ਼ਿਲਾਫ਼ ਥਾਣਾ ਸਲੇਮ ਟਾਬਰੀ ਵਿਖੇ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਘਰ ਦੇ ਬਾਹਰ ਬੈਠੇ ਨੌਜਵਾਨਾਂ 'ਤੇ ਹਮਲਾ! ਇਲਾਜ ਕਰਵਾਉਣ ਹਸਪਤਾਲ ਗਏ ਤਾਂ ਉੱਥੇ ਵੀ ਕੀਤੀ ਕੁੱਟਮਾਰ
NEXT STORY