ਅੰਮ੍ਰਿਤਸਰ : ਇੱਥੇ ਐਤਵਾਰ ਦੇਰ ਰਾਤ ਉਸ ਵੇਲੇ ਰੂਹ ਕੰਬਾਊ ਵਾਰਦਾਤ ਵਾਪਰੀ, ਜਦੋਂ ਇਕ ਵਿਅਕਤੀ ਨੇ ਆਪਣੀ ਨੂੰਹ ਦੇ ਪਿਓ ਅਤੇ ਭਰਾ 'ਤੇ ਗੋਲੀ ਚਲਾ ਦਿੱਤੀ। ਦੋਹਾਂ ਪਿਓ-ਪੁੱਤ ਨੂੰ ਗੰਭੀਰ ਹਾਲਤ 'ਚ ਹਸਪਤਾਲ ਦਾਖ਼ਲ ਕਰਾਇਆ ਗਿਆ, ਜਿੱਥੇ ਪਿਓ ਦੀ ਮੌਤ ਹੋ ਗਈ, ਜਦੋਂ ਕਿ ਉਸ ਦੇ ਪੁੱਤਰ ਦੀ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਹੈ। ਫਿਲਹਾਲ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਤੇਜ ਨਗਰ ਚੌਂਕ ਦੀ ਹੈ। ਇੱਥੇ ਕੁੜੀ ਅਤੇ ਮੁੰਡੇ ਦੇ ਪਰਿਵਾਰ ਵਾਲੇ ਨੇੜੇ-ਨੇੜੇ ਹੀ ਰਹਿੰਦੇ ਹਨ। ਕੁੜੀ ਦੇ ਪਿਓ ਦੀ ਪਛਾਣ ਦਲਜੀਤ ਸਿੰਘ ਦੇ ਤੌਰ 'ਤੇ ਹੋਈ ਹੈ, ਜਿਸ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਅੱਜ ਜੈਪੁਰ-ਭੋਪਾਲ ਦੌਰੇ 'ਤੇ PM ਨਰਿੰਦਰ ਮੋਦੀ, ਵਿਧਾਨ ਸਭਾ ਚੋਣਾਂ 'ਚ ਜਿੱਤ ਲਈ ਦੇਣਗੇ ਮੰਤਰ
ਮ੍ਰਿਤਕ ਦੇ ਭਰਾ ਗੁਰਜੀਤ ਸਿੰਘ ਨੇ ਦੱਸਿਆ ਕਿ ਦਲਜੀਤ ਸਿੰਘ ਨੇ ਕਰੀਬ 6 ਮਹੀਨੇ ਪਹਿਲਾਂ ਆਪਣੀ ਧੀ ਦਾ ਵਿਆਹ ਹਰਜੀਤ ਸਿੰਘ ਸੰਧੂ ਦੇ ਪੁੱਤ ਨਵਜੋਤ ਸਿੰਘ ਨਾਲ ਕੀਤਾ ਸੀ। ਦੋਹਾਂ ਪਰਿਵਾਰਾਂ 'ਚ ਕੋਈ ਝਗੜਾ ਵੀ ਨਹੀਂ ਸੀ। ਦੋਵੇਂ ਪਰਿਵਾਰ ਇਕ-ਦੂਜੇ ਨਾਲ ਮਿਲਦੇ-ਜੁਲਦੇ ਸਨ। ਬੀਤੀ ਰਾਤ ਮ੍ਰਿਤਕ ਦਲਜੀਤ ਅਤੇ ਹਰਜੀਤ ਸਿੰਘ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਕਿਸੇ ਨੂੰ ਇਹ ਪਤਾ ਨਹੀਂ ਕਿ ਝਗੜਾ ਆਖ਼ਰ ਕਿਸ ਗੱਲੋਂ ਹੋਇਆ। ਇਸ ਦੌਰਾਨ ਹਰਜੀਤ ਸਿੰਘ ਨੇ ਆਪਣੀ ਰਿਵਾਲਵਰ ਨਾਲ ਦਲਜੀਤ ਸਿੰਘ ਅਤੇ ਉਸ ਦੇ 18 ਸਾਲਾ ਪੁੱਤ ਗੁਰਪ੍ਰੀਤ ਸਿੰਘ ਨੂੰ ਗੋਲੀ ਮਾਰ ਦਿੱਤੀ।
ਇਹ ਵੀ ਪੜ੍ਹੋ : ਪ੍ਰੇਮਿਕਾ ਨੇ ਵਿਆਹ ਕਰਨ ਤੋਂ ਕੀਤਾ ਇਨਕਾਰ ਤਾਂ ਪ੍ਰੇਮੀ ਨੇ ਕਰ 'ਤਾ ਵੱਡਾ ਕਾਂਡ, ਪੜ੍ਹੋ ਪੂਰਾ ਮਾਮਲਾ
ਗੋਲੀ ਚੱਲਣ ਦੀ ਆਵਾਜ਼ ਸੁਣਦੇ ਹੀ ਮ੍ਰਿਤਕ ਦੀ ਧੀ ਆਪਣੇ ਸਹੁਰਿਆਂ ਤੋਂ ਭੱਜਦੀ ਹੋਈ ਪੇਕੇ ਪੁੱਜੀ ਅਤੇ ਸਾਰੀ ਗੱਲ ਦੱਸੀ। ਗੁਆਂਢੀਆਂ ਦੀ ਮਦਦ ਨਾਲ ਪਿਓ-ਪੁੱਤ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਦਲਜੀਤ ਸਿੰਘ ਨੂੰ ਮ੍ਰਿਤਕ ਕਰਾਰ ਦਿੱਤਾ। ਫਿਲਹਾਲ ਮ੍ਰਿਤਕ ਦੀ ਧੀ ਦੇ ਬਿਆਨਾਂ 'ਤੇ ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੋਸ਼ੀ ਹਰਜੀਤ ਸਿੰਘ ਫ਼ਰਾਰ ਹੈ, ਜਿਸ ਦੀ ਭਾਲ 'ਚ ਪੁਲਸ ਛਾਪੇਮਾਰੀ ਕਰ ਰਹੀ ਹੈ। ਫਿਲਹਾਲ ਮ੍ਰਿਤਕ ਦੇ ਪੁੱਤ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ ਅਥੇ ਉਸ ਦੇ ਬਿਆਨਾਂ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ ਕਿ ਝਗੜਾ ਹੋਇਆ ਕਿਉਂ ਸੀ। ਫਿਲਹਾਲ ਪੁਲਸ ਨੇ ਇਸ ਘਟਨਾ ਸਬੰਧੀ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੂੜੇ ਨੂੰ ਇਧਰੋਂ ਚੁੱਕ ਕੇ ਓਧਰ ਸੁੱਟਣ ’ਤੇ ਹੀ ਕਰੋੜਾਂ ਰੁਪਏ ਖ਼ਰਚ ਕਰੀ ਜਾ ਰਿਹੈ ਨਿਗਮ
NEXT STORY