ਜਲੰਧਰ (ਸੁਨੀਲ ਮਹਾਜਨ) ): ਜਲੰਧਰ ਦੇ ਡੀ. ਏ. ਵੀ. ਕਾਲਜ ਦੇ ਨਾਲ ਲੱਗਦੀ ਰੇਲਵੇ ਲਾਈਨ ’ਤੇ ਇਕ ਵਿਅਕਤੀ ਦੀ ਲਾਸ਼ ਮਿਲੀ ਹੈ। ਇਹ ਲਾਸ਼ ਉਸੇ ਵਿਅਕਤੀ ਦੀ ਹੈ, ਜਿਸ ਦੀ ਲੰਘੀ 6 ਮਈ ਨੂੰ ਆਪਣੀ ਨੂੰਹ ਨਾਲ ਅਸ਼ਲੀਲ ਹਰਕਤਾਂ ਕਰਦਿਆਂ ਦੀ ਵੀਡੀਓ ਵਾਇਰਲ ਹੋਈ ਸੀ। ਇਹ ਵੀਡੀਓ ਮ੍ਰਿਤਕ ਦੀ ਨੂੰਹ ਵਲੋਂ ਹੀ ਬਣਾਈ ਗਈ। ਮ੍ਰਿਤਕ ਦੀ ਨੂੰਹ ਨੇ ਦੋਸ਼ ਲਗਾਏ ਸਨ ਕਿ ਉਸ ਦਾ ਸਹੁਰਾ ਉਸ ਨਾਲ ਅਸ਼ਲੀਲ ਹਰਕਤਾਂ ਹੀ ਨਹੀਂ ਕਰਦਾ ਸਗੋਂ ਜ਼ਬਰਦਸਤੀ ਵੀ ਕਰ ਚੁੱਕਾ ਹੈ। ਉਧਰ ਲਾਸ਼ ਮਿਲਣ ਦੀ ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਤੇਜ਼ ਹਨ੍ਹੇਰੀ ਅਤੇ ਝੱਖੜ ਦੇ ਕਹਿਰ ਨੇ ਵਿਛਾਏ ਦੋ ਘਰਾਂ ’ਚ ਸੱਥਰ, 16 ਸਾਲਾ ਮੁੰਡੇ ਸਣੇ 2 ਦੀ ਮੌਤ
ਪੁਲਸ ਨੇ ਜਦੋਂ ਲਾਸ਼ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਡਰਾਈਵਿੰਗ ਲਾਇਸੈਂਸ ਮਿਲਿਆ, ਜਿਸ ਉਪਰ ਉਸ ਦਾ ਨਾਮ, ਘਰ ਦਾ ਪਤਾ ਲਿਖਿਆ ਹੋਇਆ ਸੀ। ਮੌਕੇ ’ਤੇ ਪਹੁੰਚੀ ਪੁਲਸ ਨੇ ਇਸ ਦੀ ਤਫਤੀਸ਼ ਕਰਦੇ ਹੋਏ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦਿੱਤੀ। ਮੌਕੇ ’ਤੇ ਪਹੁੰਚੇ ਪਰਿਵਾਰਕ ਮੈਂਬਰਾਂ ਨੇ ਲਾਸ਼ ਦੀ ਸ਼ਨਾਖਤ ਕੀਤੀ। ਪਰਿਵਾਰਕ ਮੈਂਬਰਾਂ ਨੇ ਨੂੰਹ ’ਤੇ ਉਨ੍ਹਾਂ ਨੂੰ ਬਲੈਕਮੇਲ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਦੱਸਿਆ ਕਿ ਨੂੰਹ ਉਨ੍ਹਾਂ ਦੇ ਪਿਤਾ ਨੂੰ ਕਾਫੀ ਲੰਬੇ ਸਮੇਂ ਤੋਂ ਬਲੈਕਮੇਲ ਕਰ ਰਹੀ ਅਤੇ ਜਿਹੜੀ ਵੀਡੀਓ ਉਸ ਨੇ ਪਿਛਲੇ ਦਿਨੀਂ ਪੁਲਸ ਨੂੰ ਦਿਖਾਈ, ਉਹ ਝੂਠੀ ਸੀ ਪਰ ਉਸ ਵੀਡੀਓ ਦੇ ਆਧਾਰ ’ਤੇ ਪੁਲਸ ਨੇ ਵੀ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਸੀ, ਅੱਜ ਮਜਬੂਰ ਹੋ ਕੇ ਉਨ੍ਹਾਂ ਦੇ ਪਿਤਾ ਨੇ ਇਹ ਕਦਮ ਚੁੱਕ ਲਿਆ ਹੈ, ਜਿਸ ਦਾ ਉਨ੍ਹਾਂ ਨੂੰ ਕੋਈ ਅੰਦਾਜ਼ਾ ਨਹੀਂ ਸੀ।
ਇਹ ਵੀ ਪੜ੍ਹੋ : 7 ਮਹੀਨੇ ਪਹਿਲਾਂ ਚਾਵਾਂ ਨਾਲ ਤੋਰੀ ਧੀ ਨੇ ਕੀਤੀ ਖ਼ੁਦਕੁਸ਼ੀ, ਗਰਭ ’ਚ ਪਲ ਰਿਹਾ ਸੀ ਬੱਚਾ
ਮੌਕੇ ’ਤੇ ਪਹੁੰਚੇ ਜੀ. ਆਰ. ਪੀ. ਥਾਣੇ ਦੇ ਐੱਸ. ਐੱਚ. ਓ. ਧਰਮਿੰਦਰ ਕਮਾਰ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ’ਚ ਲੈ ਕੇ 174 ਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਇਕ ਪਰਿਵਾਰਕ ਮਾਮਲਾ ਹੈ, ਜਿਸ ਦੇ ਚੱਲਦੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੇ ਆਪਣੀ ਨੂੰਹ ’ਤੇ ਗੰਭੀਰ ਦੋਸ਼ ਲਗਾਏ ਹਨ ਅਤੇ ਇਹ ਮਾਮਲਾ ਥਾਣਾ ਡਿਵੀਜ਼ਨ ਨੰਬਰ ਪੰਜ ਦਾ ਹੈ। ਪੁਲਸ ਮੁਤਾਬਕ ਲਾਸ਼ ਮਿਲਣ ਤੋਂ ਬਾਅਦ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਫੌਜ ’ਚ ਤਾਇਨਾਤ ਇਕਲੌਤੇ ਪੁੱਤ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਭੇਜੀ ਆਡੀਓ ’ਚ ਕੀਤਾ ਵੱਡਾ ਖ਼ੁਲਾਸਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਬਿਜਲੀ ਖਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ
NEXT STORY