ਫਾਜ਼ਿਲਕਾ/ਜਲਾਲਾਬਾਦ : ਜਲਾਲਾਬਾਦ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸ ਦੇਈਏ ਕਿ ਸੁਰਿੰਦਰ ਕੰਬੋਜ ਨੂੰ ਰਿਸ਼ਵਤ ਮੰਗਣ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਲਾਲਾਬਾਦ ਦੇ ਕਿਸੇ ਵਿਅਕਤੀ ਵੱਲੋਂ ਉਨ੍ਹਾਂ ਖ਼ਿਲਾਫ਼ ਐੱਫ਼. ਆਈ. ਆਰ. ਦਰਜ ਕਰਵਾਈ ਗਈ ਸੀ। ਜਾਣਕਾਰੀ ਮੁਤਾਬਕ 'ਆਪ' ਵਿਧਾਇਕ ਦੇ ਪਿਤਾ ਸਮੇਤ 4 ਖ਼ਿਲਾਫ਼ ਆਈ. ਪੀ. ਸੀ. ਦੀ ਧਾਰਾ 384, 389 ਅਤੇ 34 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਵਿਧਾਇਕ ਦੇ ਪਿਤਾ ਖ਼ਿਲਾਫ਼ ਮਾਮਲਾ ਦਰਜ ਕਰਵਾਉਣ ਵਾਲੇ ਵਿਅਕਤੀ ਨੇ ਦੱਸਿਆ ਕਿ ਸੁਰਿੰਦਰ ਕੰਬੋਜ ਨੇ ਉਸ 'ਤੇ ਜਬਰ-ਜ਼ਿਨਾਹ ਦੇ ਝੂਠੇ ਕੇਸ 'ਚ ਫਸਾਉਣ ਦਾ ਕੋਸ਼ਿਸ਼ ਕੀਤੀ ਅਤੇ ਉਸ ਕੋਲੋਂ 10 ਲੱਖ ਰੁਪਏ ਦੀ ਮੰਗ ਕੀਤੀ।
ਇਹ ਵੀ ਪੜ੍ਹੋ- ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ 'ਚ ਬਠਿੰਡਾ ਦਾ ਨੌਜਵਾਨ ਸ਼ਹੀਦ, ਮਾਪਿਆਂ ਦਾ ਇਕਲੌਤਾ ਪੁੱਤ ਸੀ ਗੁਰਸੇਵਕ ਸਿੰਘ
ਉਕਤ ਵਿਅਕਤੀ ਵੱਲੋਂ ਦਰਜ ਕਰਵਾਏ ਬਿਆਨਾਂ ਦੇ ਆਧਾਰ 'ਤੇ ਪੁਲਸ ਨੇ ਸੁਰਿੰਦਰ ਕੰਬੋਜ, ਰਾਨੋ ਬਾਈ, ਸੁਨੀਲ ਰਾਏ ਅਤੇ ਸੁਨੀਲ ਰਾਏ ਦੀ ਪਤਨੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਵਿਧਾਇਕ ਗੋਲਡੀ ਕੰਬੋਜ਼ ਕਈ ਵਾਰ ਸਪੱਸ਼ਟ ਕਰ ਚੁੱਕੇ ਹਨ ਕਿ ਉਨ੍ਹਾਂ ਦੇ ਪਿਤਾ ਨਾਲ ਕਿਸੇ ਤਰ੍ਹਾਂ ਦੀ ਕੋਈ ਸਾਂਝ ਨਹੀਂ ਹੈ ਤੇ ਉਹ ਕਾਨੂੰਨੀ ਤੌਰ ਤੇ ਅਖ਼ਬਾਰ ਵਿੱਚ ਵੀ ਇਸ ਗੱਲ ਦੀ ਸੂਚਨਾ ਦੇ ਚੁੱਕੇ ਹਨ। ਦੱਸਣਯੋਗ ਹੈ ਕਿ ਗੋਲਡੀ ਕੰਬੋਜ ਦੀ ਆਪਣੇ ਪਿਤਾ ਨਾਲ ਬਣਦੀ ਵੀ ਨਹੀਂ ਹੈ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦਾ ਫ਼ੈਸਲਾ : ਹਿਰਾਸਤ 'ਚ ਮੌਤ ਮਾਮਲੇ 'ਚ 3 ਲੱਖ ਦੇ ਮੁਆਵਜ਼ੇ ਦੀ ਸਿਫਾਰਿਸ਼
NEXT STORY