ਰਾਜਾਸਾਂਸੀ (ਬਿਊਰੋ)- ਹਲਕਾ ਰਾਜਾਸਾਂਸੀ ਅਧੀਨ ਆਉਂਦੇ ਕਸਬਾ ਕੁਕੜਾਵਾਲਾ ਨੇੜੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਦੋ ਬੱਚਿਆਂ ਦੇ ਪਿਤਾ ਬਿਕਰਮਜੀਤ ਸਿੰਘ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬਿਕਰਮਜੀਤ ਸਿੰਘ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਰਾਜਾਸਾਂਸੀ ਤੋਂ ਕੰਮ ਕਰਕੇ ਆਪਣੇ ਘਰ ਵੱਲ ਵਾਪਸ ਜਾ ਰਿਹਾ ਸੀ। ਕੁਕੜਾਵਾਲਾ ਦੇ ਨੇੜੇ ਸੜਕ ’ਤੇ ਖੜ੍ਹੀ ਲੈਂਟਰ ਪਾਉਣ ਵਾਲੀ ਮਸ਼ੀਨ ਨਾਲ ਉਸਦਾ ਮੋਟਰਸਾਈਕਲ ਟਕਰਾ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬਿਕਰਮਜੀਤ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਣ ਉਪਰੰਤ ਪੁਲਸ ਵੱਲੋਂ ਮੌਕੇ ’ਤੇ ਪਹੁੰਚ ਕੇ ਜ਼ਖਮੀ ਬਿਕਰਮਜੀਤ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਅਜਨਾਲਾ ਵਿਖੇ ਲਿਆਂਦਾ ਗਿਆ। ਹਸਪਤਾਲ ਪਹੁੰਚਣ ’ਤੇ ਡਾਕਟਰਾਂ ਵੱਲੋਂ ਉਸਦੀ ਜਾਂਚ ਕੀਤੀ ਗਈ, ਜਿੱਥੇ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਇਹ ਵੀ ਪੜ੍ਹੋ-ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ
ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਬਿਕਰਮਜੀਤ ਸਿੰਘ ਦੇ ਸੜਕ ਹਾਦਸੇ ਵਿੱਚ ਜ਼ਖਮੀ ਹੋਣ ਦੀ ਸੂਚਨਾ ਮਿਲੀ ਸੀ। ਪੁਲਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਉਸਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਬਿਕਰਮਜੀਤ ਸਿੰਘ ਦੀ ਅਚਾਨਕ ਹੋਈ ਮੌਤ ਨਾਲ ਉਸਦੇ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਮੰਗਲਵਾਰ ਨੂੰ ਵੀ ਛੁੱਟੀ !
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਕਿਸਾਨ ਜੱਥੇਬੰਦੀਆਂ ਨੇ ਬਿਜਲੀ ਵਿਭਾਗ ਦੇ ਐੱਸ. ਈ. ਦਫ਼ਤਰ ਦੇ ਸਾਹਮਣੇ ਧਰਨਾ ਦਿੱਤਾ
NEXT STORY