ਕੋਟਕਪੂਰਾ (ਨਰਿੰਦਰ) - ਤਿੰਨ ਨੌਜਵਾਨਾਂ ਖਿਲਾਫ਼ ਝੂਠਾ ਮਾਮਲਾ ਦਰਜ ਕਰਵਾਉਣ ਦੇ ਸਬੰਧ ਵਿਚ ਥਾਣਾ ਸਦਰ ਕੋਟਕਪੂਰਾ ਦੀ ਪੁਲਸ ਚੌਕੀ ਕਲੇਰ ਦੇ ਇੰਚਾਰਜ ਬਲਦੇਵ ਸਿੰਘ ਵੱਲੋਂ ਪਿੰਡ ਚਹਿਲ ਦੇ ਪਿਓ-ਪੁੱਤਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਆਤਮਹੱਤਿਆ ਦਾ ਡ੍ਰਾਮਾ ਰਚਣ ਵਾਲੇ ਮਨਪ੍ਰੀਤ ਸਿੰਘ ਵੀਰੂ ਤੇ ਉਸ ਦੇ ਪਿਤਾ ਜਸਪਾਲ ਸਿੰਘ ਖਿਲਾਫ਼ ਥਾਣਾ ਸਦਰ ਕੋਟਕਪੂਰਾ ਵਿਖੇ ਮਾਮਲਾ ਦਰਜ ਕਰ ਕੇ ਦੋਵਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਮਨਪ੍ਰੀਤ ਸਿੰਘ ਦੇ ਪਿਤਾ ਜਸਪਾਲ ਸਿੰਘ ਵਾਸੀ ਚਹਿਲ ਨੇ ਮਨਪ੍ਰੀਤ ਸਿੰਘ ਦੇ ਕਥਿਤ ਤੌਰ 'ਤੇ ਨਹਿਰ 'ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲੈਣ ਦਾ ਦੋਸ਼ ਲਾਉਂਦਿਆਂ ਪੁਲਸ ਨੂੰ ਸ਼ਿਕਾਇਤ ਕੀਤੀ ਸੀ ਕਿ ਪਿੰਡ ਦੇ ਹੀ ਨੌਜਵਾਨਾਂ ਮਨਦੀਪ ਸਿੰਘ, ਗੁਰਸੇਵਕ ਸਿੰਘ ਤੇ ਹਰਜੀਤ ਸਿੰਘ ਨੇ ਮਨਪ੍ਰੀਤ ਦੀ ਕੁੱਟਮਾਰ ਕੀਤੀ ਸੀ ਅਤੇ ਤੰਗ ਆ ਕੇ ਉਹ ਆਤਮਹੱਤਿਆ ਕਰਨ ਲਈ ਮਜਬੂਰ ਹੋ ਗਿਆ।
ਥਾਣਾ ਸਦਰ ਦੇ ਐੱਸ. ਐੱਚ. ਓ. ਖੇਮ ਚੰਦ ਪਰਾਸ਼ਰ ਨੇ ਦੱਸਿਆ ਕਿ ਉਸ ਦੇ ਪਿਤਾ ਦੇ ਬਿਆਨਾਂ 'ਤੇ ਪੁਲਸ ਵੱਲੋਂ ਉਕਤ ਤਿੰਨਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਦੋਵਾਂ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕਰਨ 'ਤੇ ਉਨ੍ਹਾਂ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ।
ਬਿਨਾਂ ਲਾਇਸੈਂਸ ਪਟਾਕਿਆਂ ਦੇ ਸਟਾਲ ਲਾਉਣ ਵਾਲੇ ਦੁਕਾਨਦਾਰ ਨਾਮਜ਼ਦ
NEXT STORY