ਸੰਗਰੂਰ (ਸਿੰਗਲਾ) : ਧੀ ਨੂੰ ਤਰਸ ਦੇ ਆਧਾਰ ’ਤੇ ਨੌਕਰੀ ਦਵਾਉਣ ਲਈ ਜੈਤੋ ਦੇ ਇਕ ਪਿਓ ਵੱਲੋਂ ਕੜਾਕੇ ਦੀ ਠੰਡ ’ਚ ਮੁੱਖ ਮੰਤਰੀ ਦੀ ਕੋਠੀ ਲਾਗੇ ਗੁਜ਼ਾਰਦੇ ਓਵਰਬ੍ਰਿਜ ਹੇਠਾਂ ਬੀਤੇ 6 ਦਿਨਾਂ ਤੋਂ ਸੰਘਰਸ਼ ਸ਼ੁਰੂ ਕੀਤਾ ਜਾ ਰਿਹਾ ਹੈ। ਗੱਲਬਾਤ ਕਰਨ ’ਤੇ ਜੈਤੋ ਦੇ ਡਾਲ ਚੰਦ ਪਵਾਰ ਨੇ ਦੱਸਿਆ ਕਿ ਉਸਦੀ ਪਤਨੀ ਕਾਂਤਾ, ਜੋ ਆਂਗਣਵਾੜੀ ਮੁਲਾਜ਼ਮ ਸਨ, ਦੀ 27.10.22 ਨੂੰ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਸੀ। ਪਵਾਰ ਨੇ ਦੱਸਿਆ ਕਿ ਉਸਦੀ ਪਤਨੀ ਦੀ ਮੌਤ ਤੋਂ ਬਾਅਦ ਪਰਿਵਾਰ ਆਰਥਿਕ ਹਾਲਤ ਬਹੁਤ ਜ਼ਿਆਦਾ ਪਤਲੀ ਹੋ ਗਈ। ਉਸਦੀ ਕੁੜੀ ਜੋ ਕਿ ਪੋਸਟ ਗੈਜੂਏਟ ਤੇ ਕੰਪਿਊਟਰ ਕੋਰਸ ਆਦਿ ਉੱਚ ਯੋਗਤਾ ਰੱਖਦੀ ਹੈ ਨੂੰ ਤਰਸ ਦੇ ਆਧਾਰ ’ਤੇ ਨੌਕਰੀ ਮਿਲਣੀ ਚਾਹੀਦੀ ਹੈ ਤੇ ਪਰਿਵਾਰ ਨੂੰ 15 ਲੱਖ ਰੁਪਏ ਮੁਆਵਜ਼ਾ ਮਿਲੇ।
ਇਹ ਵੀ ਪੜ੍ਹੋ- DJ ਦਾ ਪ੍ਰੋਗਰਾਮ ਲਗਾ ਕੇ ਘਰ ਪਰਤ ਰਹੇ ਨੌਜਵਾਨ ਨੂੰ ਟਰੈਕਟਰ ਨੇ ਦਰੜਿਆ, ਹੋਈ ਦਰਦਨਾਕ ਮੌਤ
ਉਨ੍ਹਾਂ ਦੱਸਿਆ ਕਿ ਉਹ ਆਪਣੀ ਇਸ ਮੰਗ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ, ਡਿਪਟੀ ਕਮਿਸ਼ਨਰ ਫਰੀਦਕੋਟ ਤੋਂ ਇਲਾਵਾ ਮਹਿਕਮੇ ਦੇ ਉੱਚ ਅਧਿਕਾਰੀਆਂ ਕੋਲ ਕਈ ਵਾਰ ਗੁਹਾਰ ਲਾ ਚੁੱਕਾ ਹੈ ਪਰ ਉਸਨੂੰ ਕੁਝ ਵੀ ਹਾਸਲ ਨਹੀਂ ਹੋਇਆ। ਜਿਸ ਤੋਂ ਬਾਅਦ ਉਹ ਮੁੱਖ ਮੰਤਰੀ ਦੀ ਕੋਠੀ ਲਾਗੇ ਧਰਨਾ ਲਾਉਣ ਲਈ ਮਜਬੂਰ ਹੋਇਆ। ਉਸਨੇ ਦੱਸਿਆ ਕਿ ਉਸਨੂੰ 6 ਦਿਨ ਬੀਤ ਚੁੱਕੇ ਹਨ ਪਰ ਸਰਕਾਰ ਤੇ ਪ੍ਰਸ਼ਾਸਨ ਨੇ ਉਸਦੀ ਕੋਈ ਸਾਰ ਨਹੀਂ ਲਈ ਅਤੇ ਜਦੋਂ ਤੱਕ ਉਸਦੀ ਸੁਣਵਾਈ ਨਹੀਂ ਹੁੰਦੀ ਉਸਦਾ ਸੰਘਰਸ਼ ਜਾਰੀ ਰਹੇਗਾ।
ਇਹ ਵੀ ਪੜ੍ਹੋ- ਕਪੂਰਥਲਾ ਦੇ ਡੀ. ਸੀ. ਚੌਂਕ ਨੇੜੇ ਵਾਪਰਿਆ ਵੱਡਾ ਹਾਦਸਾ, ਡਿਊਟੀ ਦੇ ਰਹੇ ASI ਦੀ ਤੜਫ਼-ਤੜਫ਼ ਕੇ ਹੋਈ ਮੌਤ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਫਿਰੋਜ਼ਪੁਰ ਤੋਂ ਵੱਡੀ ਖ਼ਬਰ: ਮਹਿਲਾ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ ਕਰਨ ਮਗਰੋਂ ਕਾਂਸਟੇਬਲ ਨੇ ਕੀਤੀ ਖ਼ੁਦਕੁਸ਼ੀ
NEXT STORY