ਲੁਧਿਆਣਾ (ਮਹੇਸ਼)-ਸ਼ਹਿਰ ਦੇ ਸਲੇਮ ਟਾਬਰੀ ਇਲਾਕੇ 'ਚ ਪਿਓ-ਧੀ ਦੇ ਰਿਸ਼ਤੇ ਨੂੰ ਤਾਰ-ਤਾਰ ਕਰਦੀ ਇਕ ਘਟਨਾ ਸਾਹਮਣੇ ਆਈ ਹੈ, ਜਿਸ 'ਚ ਇਕ ਪਿਓ ਨੇ ਆਪਣੀ ਮਤਰੇਈ ਧੀ ਨਾਲ ਬਲਾਤਕਾਰ ਕਰ ਦਿੱਤਾ। ਜਾਣਕਾਰੀ ਮੁਤਾਬਕ ਸ਼ਹਿਰ ਦੇ ਸਲੇਮ ਟਾਬਰੀ ਇਲਾਕੇ 'ਚ ਨਾਬਾਲਗ ਕੁੜੀ ਦੀ ਸ਼ਿਕਾਇਤ 'ਤੇ ਉਸ ਦੇ ਮਤਰੇਏ ਪਿਤਾ ਸਾਧੂ ਸਿੰਘ ਖਿਲਾਫ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਪੁਲਸ ਮੁਤਾਬਕ ਕੁੜੀ ਦੇ ਸਕੇ ਪਿਤਾ ਦੀ ਮੌਤ ਹੋ ਗਈ ਸੀ ਅਤੇ ਉਕਤ ਦੋਸ਼ੀ ਦੀ ਕੁੜੀ ਦੇ ਪਰਿਵਾਰ ਵਾਲਿਆਂ ਨਾਲ ਜਾਣ-ਪਛਾਣ ਸੀ। ਬੱਚੀ ਦੇ ਪਿਤਾ ਦੀ ਮੌਤ ਤੋਂ ਬਾਅਦ ਦੋਸ਼ੀ ਨੇ ਉਸ ਨੂੰ ਗੋਦ ਲੈਣ ਦੀ ਇੱਛਾ ਜ਼ਾਹਰ ਕੀਤੀ। ਬੱਚੀ ਦੀ ਮਾਂ ਨੇ ਜਨਮ ਦੇ ਕਰੀਬ ਇਕ ਹਫਤੇ ਬਾਅਦ ਹੀ ਬੱਚੀ ਦੋਸ਼ੀ ਦੇ ਹਵਾਲੇ ਕਰ ਦਿੱਤੀ, ਜਿਨਾਂ ਨੇ ਬੱਚੀ ਨੂੰ ਪਾਲ-ਪੋਸ ਕੇ ਵੱਡਾ ਕੀਤਾ।
ਪੀੜਤਾ ਨੇ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ਦੀਵਾਲੀ ਤੋਂ ਇਕ ਦਿਨ ਪਹਿਲਾਂ ਉਸਦੇ ਮਤਰੇਏ ਪਿਤਾ ਸਾਧੂ ਸਿੰਘ ਨੇ ਸ਼ਰਾਬ ਦੇ ਨਸ਼ੇ 'ਚ ਉਸ ਨਾਲ ਜਬਰ-ਜ਼ਨਾਹ ਕੀਤਾ ਅਤੇ ਇਸਦੇ ਬਾਅਦ ਮੂੰਹ ਬੰਦ ਰੱਖਣ ਦੀ ਧਮਕੀ ਦੇ ਕੇ ਉਸਦਾ ਕਈ ਵਾਰ ਸਰੀਰਕ ਸ਼ੋਸ਼ਣ ਕੀਤਾ। ਸਾਧੂ ਸਿੰਘ ਨੇ ਕੁਝ ਦਿਨ ਪਹਿਲਾਂ ਆਪਣੇ ਇਕ ਦੋਸਤ ਨਾਲ ਮਿਲ ਕੇ ਵੀ ਉਸ ਨਾਲ ਜਬਰ-ਜ਼ਨਾਹ ਕੀਤਾ। ਇੰਸਪੈਕਟਰ ਮਨਿੰਦਰ ਬੇਦੀ ਨੇ ਦੱਸਿਆ ਕਿ ਪੀੜਤਾ ਦਾ ਮੈਡੀਕਲ ਨਿਰੀਖਣ ਕਰਵਾਇਆ ਜਾ ਰਿਹਾ ਹੈ।
ਪਾਣੀ ਦੇ ਮੀਟਰ ਲਗਾਉਣ ਦੇ ਮਾਮਲੇ ਸੰਬੰਧੀ ਕੈਬਨਿਟ ਦੀ ਬੈਠਕ ਅੱਜ
NEXT STORY