ਫ਼ਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੀ ਐਡੀਸ਼ਨਲ ਸੈਸ਼ਨ ਜੱਜ ਰਜਨੀ ਛੋਕਰਾ (ਫਾਸਟ ਟਰੈਕ ਕੋਰਟ) ਵੱਲੋਂ 16 ਸਾਲ ਤੋਂ ਘੱਟ ਉਮਰ ਦੀ ਗੋਦ ਲਈ ਧੀ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ਹੇਠ ਦੋਸ਼ੀ ਪਿਤਾ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਉਮਰ ਕੈਦ ਦੇ ਨਾਲ-ਨਾਲ ਅਦਾਲਤ ਨੇ ਦੋਸ਼ੀ ਨੂੰ ਜੁਰਮਾਨੇ ਦੀ ਰਕਮ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਜੁਰਮਾਨੇ ਦੀ ਰਾਸ਼ੀ ਜਮ੍ਹਾ ਨਾ ਕਰਵਾਉਣ ’ਤੇ ਉਸ ਨੂੰ ਇਕ ਸਾਲ ਦੀ ਹੋਰ ਕੈਦ ਕੱਟਣੀ ਪਵੇਗੀ।
ਇਹ ਵੀ ਪੜ੍ਹੋ : ਪਟਿਆਲਾ : CM ਚੰਨੀ ਦੇ ਪੁੱਜਣ ਤੋਂ ਪਹਿਲਾਂ ਪੁਲਸ ਨੇ ਲੱਖਾ ਸਿਧਾਣਾ ਨੂੰ ਲਿਆ ਹਿਰਾਸਤ 'ਚ
ਪੀੜਤ ਕੁੜੀ ਦੇ ਪਿਤਾ ਦੇ ਵਕੀਲ ਰਾਜੇਸ਼ ਕੁਮਾਰ ਦੂਆ ਨੇ ਦੱਸਿਆ ਕਿ ਥਾਣਾ ਘੱਲ ਖੁਰਦ ’ਚ ਪੀੜਤ ਕੁੜੀ ਦੇ ਪਿਤਾ ਵੱਲੋਂ ਬਾਬਾ ਮਨਜੀਤ ਸਿੰਘ ਉਰਫ਼ ਬਲਜੀਤ ਸਿੰਘ ਦੇ ਖ਼ਿਲਾਫ਼ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕਰਵਾਇਆ ਗਿਆ ਸੀ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਪੀੜਤ ਕੁੜੀ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਧੀ ਨੂੰ ਬਾਬਾ ਮਨਜੀਤ ਸਿੰਘ ਉਰਫ਼ ਬਲਜੀਤ ਸਿੰਘ ਨੇ ਗੋਦ ਲਿਆ ਸੀ ਅਤੇ ਉਦੋਂ ਤੋਂ ਉਸ ਦੀ ਧੀ ਬਾਬਾ ਮਨਜੀਤ ਸਿੰਘ ਕੋਲ ਰਹਿੰਦੀ ਸੀ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਕੇਂਦਰ ਨੇ ਪੰਜਾਬ ਸਮੇਤ 13 ਸੂਬਿਆਂ ਨੂੰ ਕੋਵਿਡ ਜਾਂਚ ਵਧਾਉਣ ਦੇ ਦਿੱਤੇ ਨਿਰਦੇਸ਼
ਕੁੜੀ ਨੂੰ ਬਾਬਾ 17 ਮਾਰਚ, 2020 ਨੂੰ ਆਪਣੇ ਨਾਲ ਇਕ ਵਿਆਹ ਸਮਾਗਮ ਵਿਚ ਲੈ ਗਿਆ ਸੀ ਅਤੇ ਜਦੋਂ ਉਹ ਵਾਪਸ ਆ ਰਿਹਾ ਸੀ ਤਾਂ ਉਸਨੇ ਕੁੜੀ ਨਾਲ ਜਬਰ-ਜ਼ਿਨਾਹ ਕੀਤਾ, ਜਿਸ ਨਾਲ ਬੱਚੀ ਗਰਭਵਤੀ ਹੋ ਗਈ ਤਾਂ ਬਾਬੇ ਵੱਲੋਂ ਇਸ ਬੱਚੀ ਨੂੰ ਗਰਭਪਾਤ ਲਈ ਦਵਾਈ ਦੇ ਦਿੱਤੀ, ਜਿਸ ਕਾਰਨ ਉਸ ਦੀ ਸਿਹਤ ਵਿਗੜ ਗਈ। ਸ਼ਿਕਾਇਤਕਰਤਾ ਦੇ ਅਨੁਸਾਰ ਉਨ੍ਹਾ ਨੇ ਆਪਣੀ ਧੀ ਨੂੰ ਫਿਰੋਜ਼ਸ਼ਾਹ ਦੇ ਹਸਪਤਾਲ ’ਚ ਦਾਖ਼ਲ ਕਰਵਾਇਆ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਕੇਬਲ ਟੀ. ਵੀ. ਨੂੰ ਲੈ ਕੇ ਕੀਤਾ ਟਵੀਟ, ਹੁਣ ਕਹੀ ਇਹ ਗੱਲ
ਇੱਥੇ ਉਸ ਦੀ ਸਿਹਤ ਖ਼ਰਾਬ ਹੋਣ ’ਤੇ ਉਸ ਨੂੰ 24 ਅਪ੍ਰੈਲ, 2020 ਨੂੰ ਫਿਰੋਜ਼ਪੁਰ ਸ਼ਹਿਰ ਦੇ ਸਿਵਲ ਹਸਪਤਾਲ ’ਚ ਭੇਜ ਦਿੱਤਾ ਗਿਆ, ਜਿੱਥੇ ਉਹ 29 ਅਪ੍ਰੈਲ, 2020 ਤੱਕ ਦਾਖ਼ਲ ਰਹੀ। ਮਾਣਯੋਗ ਅਦਾਲਤ ਨੇ ਫ਼ੈਸਲਾ ਸੁਣਾਉਂਦੇ ਹੋਏ ਬਾਬਾ ਮਨਜੀਤ ਸਿੰਘ ਨੂੰ ਉਮਰ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ। ਅਦਾਲਤ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਹੁਕਮ ਦਿੱਤੇ ਹਨ ਕਿ ਪੀੜਤ ਕੁੜੀ ਨੂੰ 5 ਲੱਖ ਰੁਪਏ ਦਿੱਤੇ ਜਾਣ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਜ਼ਿਲ੍ਹਾ ਪੁਲਸ ਮੁੜ ਸੁਰਖੀਆਂ ’ਚ : ਪੁਲਸ ਇੰਸਪੈਕਟਰ ਅਤੇ ਥਾਣੇਦਾਰ ਖ਼ਿਲਾਫ਼ ਲੱਗੇ 3 ਲੱਖ ਰੁਪਏ ਦੀ ਰਿਸ਼ਵਤ ਦੇ ਦੋਸ਼
NEXT STORY