ਬਠਿੰਡਾ (ਵਿਜੇ, ਮਨਜੀਤ)- ਬਠਿੰਡਾ ਦੇ ਪਿੰਡ ਚੱਕ ਰੁਲਦੂ ਸਿੰਘ ਵਾਲਾ 'ਚ ਘਰੇਲੂ ਝਗੜੇ ਦੇ ਚੱਲਦਿਆਂ ਇਕ ਪਿਤਾ ਨੇ ਆਪਣੇ ਇਕਲੌਤੇ ਪੁੱਤਰ ਨੂੰ ਗਾਲ੍ਹਾਂ ਕੱਢਣ ਉਪਰੰਤ ਪਿਸਤੌਲ ਨਾਲ ਗੋਲ਼ੀਆਂ ਮਾਰ ਦਿੱਤੀਆਂ। ਦੋਸ਼ੀ ਪਿਤਾ ਨੇ ਆਪਣੀ ਲਾਇਸੈਂਸੀ 12 ਬੋਰ ਦੀ ਰਿਵਾਲਵਰ ਨਾਲ ਗੋਲ਼ੀ ਮਾਰ ਕੇ ਇਸ ਕਤਲ ਨੂੰ ਅੰਜਾਮ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸੰਗਤ ਦੀ ਪੁਲਸ ਨੇ ਪਿਤਾ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ, ਜਦਕਿ ਉਸ ਦੀ ਲਾਇਸੈਂਸੀ ਰਿਵਾਲਵਰ ਵੀ ਬਰਾਮਦ ਕਰ ਲਈ ਹੈ। ਪੁੱਕਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਮਾਰੇ ਗਏ ਅਰਸ਼ਪ੍ਰੀਤ ਸਿੰਘ ਦੀ ਪਤਨੀ ਅਨੁਸਾਰ ਦੋਵੇਂ ਪਿਓ-ਪੁੱਤ ਦੀ ਆਪਸ ਵਿੱਚ ਬਣਦੀ ਨਹੀਂ ਸੀ। ਸ਼ਨੀਵਾਰ ਰਾਤ ਅਤੇ ਐਤਵਾਰ ਸਵੇਰੇ ਕਿਸੇ ਗੱਲ ਨੂੰ ਲੈ ਕੇ ਦੋਹਾਂ ਵਿਚਕਾਰ ਲੜਾਈ ਹੋ ਗਈ, ਜਿਸ ਕਾਰਨ ਉਸ ਦੇ ਪਤੀ ਦਾ ਕਤਲ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਹੋਟਲਾਂ 'ਚ ਪੁਲਸ ਨੇ ਕਰ 'ਤੀ ਅਚਾਨਕ ਛਾਪੇਮਾਰੀ, ਪਈਆਂ ਭਾਜੜਾਂ
ਥਾਣਾ ਸੰਗਤ ਦੇ ਐੱਸ. ਐੱਚ. ਓ. ਪਾਰਸ ਚਾਹਲ ਨੇ ਦੱਸਿਆ ਕਿ ਐਤਵਾਰ ਸਵੇਰੇ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਚੱਕ ਰੁਲਦੂ ਸਿੰਘ ਵਾਲਾ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਨੇ ਪਿੰਡ ਚੱਕ ਰੁਲਦੂ ਸਿੰਘ ਵਾਲਾ ਵਿੱਚ ਆਪਣੇ ਘਰ ਵਿੱਚ ਆਪਣੇ ਲੜਕੇ ਅਰਸ਼ਪ੍ਰੀਤ ਸਿੰਘ (34) ’ਤੇ 12 ਬੋਰ ਦੇ ਰਿਵਾਲਵਰ ਨਾਲ ਗੋਲ਼ੀਆਂ ਚਲਾ ਦਿੱਤੀਆਂ ਹਨ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਜ਼ਖ਼ਮੀ ਅਰਸ਼ਪ੍ਰੀਤ ਸਿੰਘ ਨੂੰ ਇਲਾਜ ਲਈ ਬਠਿੰਡਾ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਮ੍ਰਿਤਕ ਦੀ ਪਤਨੀ ਅਨੁਸਾਰ ਕਤਲ ਦਾ ਕਾਰਨ ਘਰੇਲੂ ਝਗੜਾ ਸੀ। ਉਸ ਨੇ ਦੱਸਿਆ ਕਿ ਉਸ ਦਾ ਪਤੀ ਅਤੇ ਸਹੁਰਾ ਦੋਵੇਂ ਖੇਤੀ ਕਰਦੇ ਹਨ। ਉਸ ਦੇ ਪਰਿਵਾਰ ਕੋਲ ਕਰੀਬ 22 ਕਿੱਲੇ ਜ਼ਮੀਨ ਸੀ ਪਰ ਉਸ ਦੇ ਪਤੀ ਅਤੇ ਸਹੁਰੇ ਦੀ ਆਪਸ ਵਿਚ ਬਣਦੀ ਨਹੀਂ ਸੀ। ਹਰ ਛੋਟੀ-ਛੋਟੀ ਗੱਲ ਨੂੰ ਲੈ ਕੇ ਉਨ੍ਹਾਂ ਵਿਚ ਲੜਾਈ-ਝਗੜਾ ਹੋ ਜਾਂਦਾ ਸੀ। ਸ਼ਨੀਵਾਰ ਰਾਤ ਵੀ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਲੜਾਈ ਹੋ ਗਈ ਸੀ, ਜਦਕਿ ਐਤਵਾਰ ਸਵੇਰੇ ਜਦੋਂ ਉਸ ਦਾ ਪਤੀ ਆਪਣੇ ਪਿਤਾ ਨਾਲ ਗੱਲ ਕਰਨ ਉਸ ਦੇ ਘਰ ਗਿਆ ਤਾਂ ਉੱਥੇ ਵੀ ਝਗੜਾ ਹੋ ਗਿਆ, ਜਿਸ ਤੋਂ ਬਾਅਦ ਉਸ ਦੇ ਸਹੁਰੇ ਨੇ ਆਪਣੇ 12 ਬੋਰ ਦੇ ਰਿਵਾਲਵਰ ਨਾਲ ਉਸ ਦੇ ਪਤੀ ਨੂੰ ਗੋਲ਼ੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ ਜਦਕਿ ਉਹ ਆਪਣੇ ਪਿੱਛੇ ਦੋ ਧੀਆਂ, ਪਤਨੀ, ਮਾਂ ਅਤੇ ਦਾਦੀ ਛੱਡ ਗਿਆ ਹੈ। ਐੱਸ. ਐੱਚ. ਓ. ਪਾਰਸ ਚਾਹਲ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਹਰਪਿੰਦਰ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਪਿਤਾ ਸੁਖਵਿੰਦਰ ਸਿੰਘ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਡਿਪੋਰਟ ਹੋਏ ਨੌਜਵਾਨਾਂ ਨੂੰ ਲੈ ਕੇ CM ਭਗਵੰਤ ਮਾਨ ਦਾ ਵੱਡਾ ਬਿਆਨ, ਕੀਤੀ ਖ਼ਾਸ ਅਪੀਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੋਟਰਸਾਈਕਲ ਸਵਾਰ ਹੈਲਥ ਇੰਸਪੈਕਟਰ ਦੀ ਸੜਕ ਹਾਦਸੇ ਦੌਰਾਨ ਮੌਤ
NEXT STORY