ਹੁਸ਼ਿਆਰਪੁਰ (ਅਮਰੀਕ, ਭਾਰਦਵਾਜ)- ਹੁਸ਼ਿਆਰਪੁਰ 'ਚ ਪੰਜਾਬ ਪੁਲਸ ਵੱਲੋਂ ਗੈਂਗਸਟਰਾਂ ਦਾ ਐਨਕਾਊਂਟਰ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਮਾਹਿਲਪੁਰ ਵਿਚ ਪੈਂਦੇ ਪਿੰਡ ਮਹਿਦੂਦ 'ਚ ਹੁਸ਼ਿਆਰਪੁਰ ਪੁਲਸ ਵੱਲੋਂ ਦੋ ਲੋਕਾਂ ਦਾ ਐਨਕਾਊਂਟਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁੱਤਰ ਕੇਸ਼ਵ ਉਸ ਦੇ ਨਾਲ ਉਸ ਦਾ ਪਿਤਾ ਸੀ ਅਤੇ ਇਹ ਪਿਛਲੇ ਕਈ ਮਾਮਲਿਆਂ ਦੇ ਵਿੱਚ ਹੁਸ਼ਿਆਰਪੁਰ ਪੁਲਸ ਨੂੰ ਲੁੜੀਂਦੇ ਸਨ।

ਅੱਜ ਜਦੋਂ ਦੋਵੇਂ ਪਿਓ-ਪੁੱਤ ਦਾ ਪਿੱਛਾ ਕੀਤਾ ਗਿਆ ਤਾਂ ਇਨ੍ਹਾਂ ਨੇ ਜੇਜੋ ਤੋਂ ਮਹਿਦੂਦ ਸਾਈਡ ਨੂੰ ਜੰਗਲਾਂ ਵਿੱਚ ਆਪਣੀ ਮੋਟਰਸਾਈਕਲ ਪਾ ਲਈ ਅਤੇ ਪੁਲਸ ਨੇ ਜਦੋਂ ਪਿੱਛਾ ਕੀਤਾ ਤਾਂ ਦੋਵੇਂ ਪਾਸਿਓਂ ਗੋਲ਼ੀਆਂ ਚਲਾਈਆਂ ਗਈਆਂ। ਇਸ ਦੌਰਾਨ ਪੁਲਸ ਦੀ ਗੋਲ਼ੀ ਇਕ ਮੁਲਜ਼ਮ ਦੀ ਲੱਤ ਵਿੱਚ ਲੱਗੀ। ਜ਼ਖ਼ਮੀ ਹਾਲਤ ਵਿਚ ਮੁਲਜ਼ਮ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਰੈਫਰ ਕੀਤਾ ਗਿਆ ਹੈ ਅਤੇ ਦੂਜੇ ਮੁਲਜ਼ਮ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਫਿਲਹਾਲ ਇਨ੍ਹਾਂ ਦੇ ਕੋਲੋਂ ਇਕ ਰਿਵਾਲਵਰ ਅਤੇ ਕੁਝ ਜਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ। ਪੁਲਸ ਜਾਂਚ ਵਿੱਚ ਜੁਟੀ ਹੋਈ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! ਡੀ. ਐੱਸ. ਪੀਜ਼ ਦੇ ਤਬਾਦਲੇ, List 'ਚ ਵੇਖੋ ਵੇਰਵੇ

ਇਸ ਮੌਕੇ 'ਤੇ ਪਹੁੰਚੇ ਐੱਸ. ਐੱਸ. ਪੀ. ਹੁਸ਼ਿਆਰਪੁਰ ਸੰਦੀਪ ਕੁਮਾਰ ਮੱਲੀ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਇਹ ਬੜੀ ਕਾਮਯਾਬੀ ਮਿਲੀ ਹੈ। ਬੀਤੇ ਦਿਨੀਂ 18 ਤਾਰੀਖ਼ ਨੂੰ ਹੁਸ਼ਿਆਰਪੁਰ ਦੇ ਕਸਬਾ ਮਾਹਿਲਪੁਰ ਦੇ ਵਿੱਚ ਇਕ ਸੁਨਿਆਰੇ ਦੀ ਦੁਕਾਨ 'ਤੇ ਇਨ੍ਹਾਂ ਦੋ ਵਿਅਕਤੀਆਂ ਵੱਲੋਂ ਫਾਇਰਿੰਗ ਕੀਤੀ ਗਈ ਸੀ ਜਿਸ ਤੋਂ ਬਾਅਦ ਹੁਸ਼ਿਆਰਪੁਰ ਪੁਲਸ ਚੌਕਸ ਹੋਈ ਅਤੇ ਅੱਜ ਉਨ੍ਹਾਂ ਨੂੰ ਇਨਪੁੱਟ ਮਿਲੀ ਕਿ ਅਜਿਹੇ ਹੀ ਹੁਲੀਏ ਵਾਲੇ ਦੋ ਵਿਅਕਤੀ ਇਸ ਏਰੀਏ ਦੇ ਵਿੱਚ ਘੁੰਮ ਰਹੇ ਹਨ ਅਤੇ ਜਦੋਂ ਪੁਲਸ ਪਾਰਟੀ ਨੇ ਉਨ੍ਹਾਂ ਦਾ ਪਿੱਛਾ ਕੀਤਾ ਤਾਂ ਉਨ੍ਹਾਂ ਦੋਹਾਂ ਵਿਅਕਤੀਆਂ ਵੱਲੋਂ ਪੁਲਸ 'ਤੇ ਫਾਇਰਿੰਗ ਕੀਤੀ ਗਈ। ਜਿਸ ਤੋਂ ਬਾਅਦ ਪੁਲਸ ਨੇ ਜਵਾਬੀ ਕਾਰਵਾਈ ਕੀਤੀ ਅਤੇ ਇਕ ਗੋਲ਼ੀ ਮੁਲਜ਼ਮਾਂ ਦੀ ਲੱਤ ਵਿੱਚ ਲੱਗੀ। ਐੱਸ. ਐੱਸ. ਪੀ. ਨੇ ਦੱਸਿਆ ਕਿ ਹੁਣ ਇਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ ਕਿ ਜਿਹੜੀ ਇਨ੍ਹਾਂ ਨੇ ਮਾਲਪੁਰ ਸੁਨਿਆਰੇ ਦੀ ਦੁਕਾਨ 'ਤੇ ਫਾਇਰਿੰਗ ਕੀਤੀ ਸੀ, ਉਸ ਦੇ ਪਿੱਛੇ ਕੀ ਕਾਰਨ ਸੀ ਅਤੇ ਜਿਹੜਾ ਇਨ੍ਹਾਂ ਦੇ ਕੋਲ ਹਥਿਆਰ ਆ, ਉਹ ਕਿੱਥੋਂ ਆਇਆ। ਪੁਲਸ ਨੂੰ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ: ਦੀਵਾਲੀ ਦੀ ਰਾਤ ਜਲੰਧਰ 'ਚ ਖ਼ੌਫ਼ਨਾਕ ਵਾਰਦਾਤ! 15 ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਮੁੰਡਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੀਵਾਲੀ ਦੀ ਰਾਤ ਮਾਂ ਦੇ ਕਤਲ ਦਾ ਮਾਮਲਾ, ਪੋਸਟਮਾਰਟਮ ਰਿਪੋਰਟ 'ਚ ਹੋਇਆ ਅਹਿਮ ਖ਼ੁਲਾਸਾ
NEXT STORY