ਮਮਦੋਟ (ਸ਼ਰਮਾ)– ਪੰਜਾਬ ਅੰਦਰ ਹੋਣ ਜਾ ਰਹੀਆਂ ਚੋਣਾਂ ਦੌਰਾਨ ਫਿਰੋਜ਼ਪੁਰ ਲੋਕ ਸਭਾ ਸੀਟ ’ਤੇ ਦਿਲਚਸਪ ਮੁਕਾਬਲੇ ਵੇਖਣ ਨੂੰ ਮਿਲ ਸਕਦੇ ਹਨ। ਭਾਵੇਂ ਜ਼ਿਆਦਾਤਰ ਸਿਆਸੀ ਪਾਰਟੀਆਂ ਭਾਜਪਾ, ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਦਲ-ਬਦਲੀ ਦੇ ਰੁਝਾਨ ਨੂੰ ਵੇਖਦੇ ਹੋਏ ਇਸ ਲੋਕ ਸਭਾ ਸੀਟ ’ਤੇ ਅਜੇ ਤੱਕ ਉਮੀਦਵਾਰ ਨਹੀਂ ਐਲਾਨਿਆ ਗਿਆ ਪਰ ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪਹਿਲਕਦਮੀ ਕਰਦੇ ਹੋਏ ਇਸ ਸੀਟ ’ਤੇ ਆਪਣੇ ਉਮੀਦਵਾਰ ਐਲਾਨ ਦਿੱਤੇ ਗਏ ਹਨ।
ਇਹ ਖ਼ਬਰ ਵੀ ਪੜ੍ਹੋ - ਟਿਕਟ ਮਿਲਣ ਮਗਰੋਂ ਸ੍ਰੀ ਦਰਬਾਰ ਸਾਹਿਬ ਪਹੁੰਚੇ ਚਰਨਜੀਤ ਚੰਨੀ, ਦੱਸਿਆ ਜਲੰਧਰ ਨਾਲ ਕੀ ਹੈ ਰਿਸ਼ਤਾ (ਵੀਡੀਓ)
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਇਸ ਸੀਟ ’ਤੇ ਭੁਪਿੰਦਰ ਸਿੰਘ ਭੁੱਲਰ ਫਿਰੋਜ਼ਪੁਰ ਨੂੰ ਉਮੀਦਵਾਰ ਐਲਾਨਿਆ ਹੈ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਸੁਰਿੰਦਰ ਕੰਬੋਜ ਜਲਾਲਾਬਾਦ ਪੱਛਮੀ ਨੂੰ ਉਮੀਦਵਾਰ ਬਣਾਇਆ ਹੈ। ਵਰਨਣਯੋਗ ਹੈ ਕਿ ਸੁਰਿੰਦਰ ਕੰਬੋਜ ਜੋ ਕਿ ਜਗਦੀਪ ਸਿੰਘ ਲਾਡੀ ਕੰਬੋੋਜ ਹਲਕਾ ਵਿਧਾਇਕ ਦੇ ਪਿਤਾ ਹਨ। ਲਾਡੀ ਕੰਬੋਜ ਜੋ ਕਿ ਹੋਈਆਂ ਪਿਛਲੀਆ ਵਿਧਾਨ ਸਭਾ ਚੋਣਾਂ ’ਚ ਜਲਾਲਾਬਾਦ (ਪੱਛਮੀ) ਤੋਂ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਹਲਕਾ ਵਿਧਾਇਕ ਚੁਣੇ ਗਏ ਸਨ। ਆਮ ਆਦਮੀ ਪਾਰਟੀ ਵੱਲੋਂ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸੰਭਾਵਿਤ ਉਮੀਦਵਾਰਾਂ ਵਿਚ ਜਿੱਥੇ ਸ਼ੁਮਿੰਦਰ ਸਿੰਘ ਖਿੰਡਾ, ਜਗਦੀਪ ਸਿੰਘ ਲਾਡੀ ਕੰਬੋਜ, ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਥਿੰਦ, ਹਰਪ੍ਰੀਤ ਸਿੰਘ ਮੋਹਰੇ ਵਾਲਾ, ਸੁਖਰਾਜ ਸਿੰਘ ਗੋਰਾ, ਨਿਰਵੈਰ ਸਿੰਘ ਸਿੰਧੀ ਸਮੇਤ ਹੋਰ ਵੀ ਬਹੁਤ ਸਾਰੇ ਉਮੀਦਵਾਰ ਟਿਕਟ ਦੇ ਚਾਹਵਾਨ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਨੂੰ ਨਾਕਿਆਂ ਬਾਰੇ ਹੁਕਮ ਜਾਰੀ, 10 ਜ਼ਿਲ੍ਹਿਆਂ ਦੇ Entry ਤੇ Exit Points ਕੀਤੇ ਸੀਲ
ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਜਗਦੀਪ ਸਿੰਘ ਗੋਲਡੀ ਕੰਬੋਜ ਹਲਕਾ ਵਿਧਾਇਕ ਹੋਣ ਦੇ ਨਾਲ-ਨਾਲ ਕੰਬੋਜ ਬਿਰਾਦਰੀ ’ਚ ਵੀ ਆਪਣਾ ਚੰਗਾ ਅਸਰ-ਰਸੂਖ ਵੀ ਰੱਖਦੇ ਹਨ ਅਤੇ ਕੰਬੋਜ ਬਿਰਾਦਰੀ ਦੀ ਇਸ ਹਲਕੇ ’ਚ ਜ਼ਿਆਦਾ ਵੋਟ ਹੋਣ ਕਾਰਨ ਜੇਕਰ ਪਾਰਟੀ ਇਨ੍ਹਾਂ ਨੂੰ ਟਿਕਟ ਦੇ ਕੇ ਨਿਵਾਜਦੀ ਹੈ ਤਾਂ ਲੋਕ ਸਭਾ ਹਲਕਾ ਫਿਰੋਜਪੁਰ ਤੋਂ ਬਹੁ-ਜਨ ਸਮਾਜ ਪਾਰਟੀ ਵੱਲੋਂ ਸੁਰਿੰਦਰ ਕੰਬੋਜ ਨੂੰ ਪਹਿਲਾਂ ਹੀ ਉਮੀਦਵਾਰ ਐਲਾਨ ਦਿੱਤਾ ਗਿਆ ਹੈ ਅਤੇ ਆਮ ਆਦਮੀ ਪਾਰਟੀ ਵੱਲੋਂ ਜਗਦੀਪ ਸਿੰਘ ਲਾਡੀ ਕੰਬੋਜ ਉਮੀਦਵਾਰ ਹੋ ਸਕਦੇ ਹਨ ਤਾਂ ਇਸ ਤਰ੍ਹਾਂ ਇਸ ਸੀਟ ’ਤੇ ਰੋਚਕ ਮੁਕਾਬਲਾ ਵੇਖਣ ਨੂੰ ਮਿਲੇਗਾ ਅਤੇ ਪਿਓ-ਪੁੱਤਰ ਲੋਕ ਸਭਾ ਫਿਰੋਜ਼ਪੁਰ ਦੀ ਸੀਟ ਵਾਸਤੇ ਆਹਮੋ-ਸਾਹਮਣੇ ਹੋ ਸਕਦੇ ਹਨ...?
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲ਼ੀਬਾਰੀ ਦੀ ਘਟਨਾ ਤੋਂ ਬਾਅਦ ਅਲਰਟ 'ਤੇ ਪੰਜਾਬ ਪੁਲਸ
NEXT STORY