ਗੁਰਦਾਸਪੁਰ (ਜ. ਬ.) - ਧੀ ਦੇ ਚਰਿੰਤਰ ’ਤੇ ਸ਼ੱਕ ਕਰਨ ਵਾਲੇ ਇਕ ਪਿਓ ਨੇ ਆਪਣੇ ਪੁੱਤਰਾਂ ਨਾਲ ਮਿਲ ਕੇ ਧੀ ਦਾ ਕਤਲ ਕਰ ਦਿੱਤਾ। ਓਕਾਰਾ ਪੁਲਸ ਨੇ ਕੁੜੀ ਦੀ ਲਾਸ਼ ਨੂੰ ਬਰਾਮਦ ਕਰਨ ਤੋਂ ਬਾਅਦ ਉਸ ਦੇ ਪਿਤਾ ਅਤੇ ਭਰਾਵਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪਤਾ ਲੱਗਾ ਹੈ ਕਿ ਮੁਲਜ਼ਮਾਂ ਨੇ ਕਤਲ ਕਰਕੇ ਕੁੜੀ ਦੀ ਲਾਸ਼ ਨੂੰ ਦਫਨਾ ਦਿੱਤਾ ਸੀ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ: ਪਤੰਗ ਲੁੱਟਦੇ ਸਮੇਂ ਟਰਾਂਸਫਾਰਮਰ ਦੀ ਲਪੇਟ 'ਚ ਆਇਆ 14 ਸਾਲਾ ਬੱਚਾ, ਤੜਫ਼-ਤੜਫ਼ ਨਿਕਲੀ ਜਾਨ
ਸਰਹੱਦ ਪਾਰ ਸੂਤਰਾਂ ਅਨੁਸਾਰ 19 ਜਨਵਰੀ ਨੂੰ ਇਕ ਨੌਜਵਾਨ ਅਲੀ ਹੁਸੈਨ ਨਿਵਾਸੀ ਓਕਾਰਾ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਕੁਝ ਅਣਪਛਾਤੇ ਲੋਕਾਂ ਨੇ ਉਸ ਦੀ ਭੈਣ ਸ਼ਕੀਲਾ ਬੀਬੀ ਨੂੰ ਅਗਵਾਹ ਕਰ ਲਿਆ ਹੈ। ਮੁਲਜ਼ਮ ਅਲੀ ਹੁਸੈਨ ਨੇ ਅਗਵਾਹ ਕਰਨ ਵਾਲਿਆਂ ਬਾਰੇ ਕੁਝ ਨਹੀਂ ਦੱਸਿਆ। ਪੁਲਸ ਨੇ ਸ਼ੱਕ ਹੋਣ ’ਤੇ ਅਲੀ ਹੁਸੈਨ ਨੂੰ ਹੀ ਹਿਰਾਸਤ ’ਚ ਲੈ ਕੇ ਪੁੱਛਗਿਛ ਕੀਤੀ ਤਾਂ ਮੁਲਜ਼ਮ ਨੇ ਕਬੂਲ ਕਰ ਲਿਆ ਕਿ ਉਨ੍ਹਾਂ ਨੂੰ ਆਪਣੀ ਭੈਣ ਸ਼ਕੀਲਾ ਬੀਬੀ ਦੇ ਚਰਿੱਤਰ ’ਤੇ ਸ਼ੱਕ ਸੀ। ਉਹ ਕਈ ਵਾਰ ਰਾਤ ਨੂੰ ਵੀ ਘਰ ਤੋਂ ਬਾਹਰ ਰਹਿੰਦੀ ਸੀ।
ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ਤੋਂ ਵੱਡੀ ਖ਼ਬਰ: ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੌਂਸਲਰ ਦੇ ਘਰ NIA ਨੇ ਮਾਰਿਆ ਛਾਪਾ
ਇਸ ਕਾਰਨ ਉਸ ਨੇ ਆਪਣੇ ਭਰਾ ਅਤੇ ਪਿਤਾ ਅਲੀ ਸ਼ੇਰ ਦੇ ਨਾਲ ਮਿਲ ਕੇ ਪਹਿਲਾਂ ਉਸ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਫਿਰ ਉਸ ਦੀ ਲਾਸ਼ ਇਕ ਖੱਡੇ ਵਿਚ ਦਬਾ ਦਿੱਤੀ। ਪੁਲਸ ਨੇ ਮ੍ਰਿਤਕਾ ਦੇ ਪਿਤਾ ਨੂੰ ਵੀ ਗ੍ਰਿਫਤਾਰ ਕਰ ਲਿਆ ਜਦੋਂ ਕਿ ਇਕ ਭਰਾ ਫਰਾਰ ਹੋ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਗੈਂਗਵਾਰ ’ਚ ਗੈਂਗਸਟਰਾਂ ਨੇ ਕੀਤਾ ਵੱਡਾ ਖ਼ੁਲਾਸਾ: ਤਿੰਨ ਸ਼ਾਰਪ ਸ਼ੂਟਰਾਂ ਨੇ ਦਿੱਤਾ ਵਾਰਦਾਤ ਨੂੰ ਅੰਜ਼ਾਮ
ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਨੌਜਵਾਨ ਨੇ ਕਾਰ 'ਚ ਖ਼ੁਦ ਨੂੰ ਮਾਰੀ ਗੋਲੀ, ਪੀ. ਜੀ. ਆਈ. ਕੀਤਾ ਗਿਆ ਰੈਫ਼ਰ
NEXT STORY