ਫਾਜ਼ਿਲਕਾ (ਸੁਨੀਲ ਨਾਗਪਾਲ) - ਬੀਤੇ ਦਿਨ ਜਲਾਲਾਬਾਦ ’ਚ ਚੱਲ ਰਹੇ ਆਨਲਾਈਨ ਦੱੜੇ-ਸੱਟੇ ਦੇ ਕਾਰੋਬਾਰ ਦਾ ਪਰਦਾਫਾਸ਼ ਕੀਤਾ ਗਿਆ ਸੀ, ਜਿਸ ’ਚ ਇਲਾਕੇ ਦੇ ਖਾਸ ਲੋਕ ਨਾਮਜ਼ਦ ਕੀਤੇ ਗਏ ਸਨ। ਇਸ ਮਾਮਲੇ ਦਾ ਪਤਾ ਲੱਗਣ ’ਤੇ ਉਥੋਂ ਦੀ ਸਿਆਸਤ ਗਰਮਾ ਗਈ। ਫਾਜ਼ਿਲਕਾ ਜ਼ਿਲੇ ਦੇ ਅਕਾਲੀ ਦਲ ਦੇ ਪ੍ਰਧਾਨ ਅਸ਼ੋਕ ਅਨੇਜਾ ਨੇ ਕਿਹਾ ਕਿ ਇਹ ਕਾਰੋਬਾਰ ਸਿਆਸੀ ਸ਼ਹਿ ਤੋਂ ਬਿਨਾ ਨਹੀਂ ਚੱਲ ਸਕਦਾ, ਜਿਸ ਦੇ ਸਬੰਧ ’ਚ ਪੁਲਸ ’ਤੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਇਸ ਮਾਮਲੇ ਦੀ ਪੁਲਸ ਤੋਂ ਨਿਰਪੱਖ ਜਾਂਚ ਕਰਨ ਦੀ ਮੰਗ ਕਰਦਿਆਂ ਵੱਡੇ ਮਗਰਮੱਛ ’ਤੇ ਕਾਰਵਾਈ ਕਰਨ ਦੀ ਅਪੀਲ ਕੀਤੀ।

ਦੂਜੇ ਪਾਸੇ ਕਾਂਗਰਸ ਖੁਦ ਮੰਨ ਰਹੀ ਹੈ ਕਿ ਆਨਲਾਈਨ ਜੂਏ ਦਾ ਕਾਰੋਬਾਰ ਸਿਰਫ ਜਲਾਲਾਬਾਦ ’ਚ ਹੀ ਨਹੀਂ ਸਗੋਂ ਫਾਜ਼ਿਲਕਾ ’ਚ ਵੀ ਚੱਲ ਰਿਹਾ ਹੈ, ਜਿਸ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ। ਫਾਜ਼ਿਲਕਾ ਜ਼ਿਲੇ ਦੇ ਕਾਂਗਰਸ ਦੇ ਸਾਬਕਾ ਪ੍ਰਧਾਨ ਰੰਜਮ ਕਮਰਾ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਇਸ ਸਬੰਧੀ ਸ਼ਿਕਾਇਤਾਂ ਮਿਲੀਆਂ ਹਨ, ਜਿਸ ’ਤੇ ਉਨ੍ਹਾਂ ਪੁਲਸ ਨੂੰ ਸਖਤੀ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਫਾਜ਼ਿਲਕਾ ਦੇ ਐੱਸ.ਐੱਸ.ਪੀ. ਨੂੰ ਮਿਲ ਕੇ ਇਸ ਮਾਮਲੇ ’ਤੇ ਕਾਰਵਾਈ ਕਰਨ ਦੀ ਮੰਗ ਕਰਨਗੇ।
ਪੰਜਾਬ ਬਜਟ 2020: ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਲਈ ਸਰਕਾਰ ਦਾ ਵੱਡਾ ਐਲਾਨ
NEXT STORY