ਫਾਜ਼ਿਲਕਾ (ਸੁਨੀਲ ਨਾਗਪਾਲ) - ਬੀਤੇ ਦਿਨ ਪਏ ਮੀਂਹ ਦੇ ਕਾਰਨ ਫਾਜ਼ਿਲਕਾ ਦੇ ਸਰਹੱਦੀ ਇਲਾਕਿਆਂ 'ਚ ਸਤਲੁਜ ਦਰਿਆ ਦਾ ਪੱਧਰ ਵੱਧ ਗਿਆ, ਜਿਸ ਕਾਰਨ ਸਰਹੱਦੀ ਪਿੰਡ ਢਾਣੀ ਸੰਘਾ ਸਿੰਘ ਪਾਣੀ ਆ ਗਿਆ। ਪਿੰਡ 'ਚ ਅਚਾਨਕ ਆਏ ਪਾਣੀ ਕਾਰਨ ਕਿਸਾਨਾਂ ਦੀ 50 ਏਕੜ ਤੋਂ ਵੱਧ ਕਣਕ ਦੀ ਫਸਲ ਪਾਣੀ 'ਚ ਡੁੱਬ ਗਈ, ਜਿਸ ਕਾਰਨ ਕਿਸਾਨ ਬਹੁਤ ਜ਼ਿਆਦਾ ਪਰੇਸ਼ਾਨ ਹੋ ਗਏ ਹਨ। ਜਾਣਕਾਰੀ ਅਨੁਸਾਰ ਇਥੋ ਦੇ ਕਿਸਾਨ ਬਹੁਤ ਗਰੀਬ ਹਨ, ਜੋ ਖੇਤੀ 'ਤੇ ਨਿਰਭਰ ਹਨ।
ਪੱਤਰਕਾਰ ਨੂੰ ਜਾਣਕਾਰੀ ਦਿੰਦੇ ਹੋਏ ਪੀੜਤ ਕਿਸਾਨਾਂ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਆਏ ਹੜ੍ਹ ਕਾਰਨ ਉਨ੍ਹਾਂ ਦੀ ਕਈ ਏਕੜ ਝੋਨੇ ਦੀ ਫਸਲ ਬਰਬਾਦ ਹੋ ਗਈ ਸੀ, ਜਿਸ ਦਾ ਅਜੇ ਤੱਕ ਉਨ੍ਹਾਂ ਨੂੰ ਕੋਈ ਮੁਆਵਜ਼ਾ ਨਹੀਂ ਮਿਲਿਆ। ਉਸ ਤੋਂ ਬਾਅਦ ਹੁਣ ਇਕ ਵਾਰ ਫਿਰ ਬੀਤੇ ਦਿਨਾਂ ਤੋਂ ਪੈ ਰਹੇ ਤੇਜ਼ ਕਾਰਨ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਵੱਧਣ ਲੱਗ ਪਿਆ ਹੈ। ਇਸੇ ਕਾਰਨ ਉਨ੍ਹਾਂ ਦੇ ਹੇਠਲੇ ਇਲਾਕਿਆਂ ਦੀ 50 ਏਕੜ ਦੇ ਕਰੀਬ ਕਣਕ ਦੀ ਫਸਲ ਪਾਣੀ 'ਚ ਡੁੱਬ ਗਈ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਪਿਛਲੀ ਝੋਨੇ ਦੀ ਫਸਲ ਦਾ ਮੁਆਵਜ਼ਾ ਉਨ੍ਹਾਂ ਨੂੰ ਦਿੱਤਾ ਜਾਵੇ।
ਹੁਣ ਇਕ ਪਲੇਟਫਾਰਮ 'ਤੇ ਮਿਲਣਗੀਆਂ ਸਰਕਾਰੀ ਵਿਭਾਗਾਂ ਦੀਆਂ ਸੇਵਾਵਾਂ, ਕੈਪਟਨ ਵੱਲੋਂ ਇਹ ਮੋਬਾਇਲ ਐਪ ਲਾਂਚ
NEXT STORY