ਫਾਜ਼ਿਲਕਾ (ਨਾਗਪਾਲ) : ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਹਤ ਕੇਂਦਰਾਂ ’ਚ ਖਾਣ-ਪੀਣ, ਰਹਿਣ-ਸਹਿਣ ਆਦਿ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ-ਨਾਲ ਲੋਕਾਂ ਨੂੰ ਡੇਂਗੂ ਆਦਿ ਬਿਮਾਰੀਆਂ ਤੋਂ ਬਚਾਉਣ ਲਈ ਫੌਗਿੰਗ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਜੋ ਲੋਕ ਰਾਹਤ ਕੇਂਦਰਾਂ ’ਚ ਪਹੁੰਚੇ ਹਨ, ਉਨ੍ਹਾਂ ਦੀਆਂ ਮੁੱਢਲੀਆਂ ਲੋੜਾਂ ਦੀ ਪੂਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋੜਾਂ ਪੂਰੀਆਂ ਕਰਨ ਦੇ ਨਾਲ-ਨਾਲ ਮੱਛਰਾਂ ਆਦਿ ਤੋਂ ਲੋਕਾਂ ਨੂੰ ਬਚਾਉਣ ਲਈ ਲਗਾਤਾਰ ਫੌਗਿੰਗ ਕਰਵਾਈ ਜਾ ਰਹੀ ਹੈ ਤਾਂ ਜੋ ਲੋਕ, ਬਜ਼ੁਰਗ ਅਤੇ ਬੱਚੇ ਸਿਹਤ ਪੱਖੋਂ ਤੰਦਰੁਸਤ ਰਹਿਣ। ਉਨ੍ਹਾਂ ਕਿਹਾ ਕਿ ਫੌਗਿੰਗ ਕਰਵਾਉਣ ਦੇ ਨਾਲ-ਨਾਲ ਮੱਛਰਦਾਨੀ ਆਦਿ ਵੀ ਲੋਕਾਂ ਨੂੰ ਮੁਹੱਈਆ ਕਰਵਾਈ ਗਈ ਹੈ ਤਾਂ ਜੋ ਅਗਾਊਂ ਤੌਰ ’ਤੇ ਲੋਕ ਧਿਆਨ ਰੱਖਣ।
ਮਹਾਨ ਸ਼ਬਦ ਕੋਸ਼ ਬੇਅਦਬੀ ਮਾਮਲੇ 'ਚ ਵੱਡੀ ਕਾਰਵਾਈ, PU ਦੇ ਵਾਈਸ ਚਾਂਸਲਰ ਸਣੇ ਪੰਜ 'ਤੇ ਮਾਮਲਾ ਦਰਜ
NEXT STORY