ਫਾਜ਼ਿਲਕਾ (ਨਾਗਪਾਲ): ਫਾਜ਼ਿਲਕਾ ’ਚ ਜਿੱਥੇ ਇਕ ਪਾਸੇ ਕੋਰੋਨਾ ਪਾਜ਼ੇਟਿਵ ਦੇ ਕੇਸ ਵੱਡੀ ਗਿਣਤੀ ’ਚ ਸਾਹਮਣੇ ਆ ਰਹੇ ਹਨ ਅਤੇ ਰੋਜ਼ਾਨਾ ਕਈ ਮੌਤਾਂ ਹੋ ਰਹੀਆਂ ਹਨ, ਉੱਥੇ ਫਾਜ਼ਿਲਕਾ ਜ਼ਿਲ੍ਹੇ ਦੇ ਤਿੰਨ ਵਾਸੀਆਂ ’ਚ ਬਲੈਕ ਫੰਗਸ ਦੇ ਕੇਸ ਵੀ ਸਾਹਮਣੇ ਆਏ ਹਨ। ਫਾਜ਼ਿਲਕਾ ਦੇ ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ ਨੇ ਬਲੈਕ ਫੰਗਸ ਨੂੰ ਲੈ ਕੇ ਇਕ ਵੀਡੀਓ ਇੰਟਰਵਿਉ ’ਚ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਤਿੰਨਾਂ ਬਲੈਕ ਫੰਗਸ ਪੀੜਤਾਂ ਦਾ ਜ਼ਿਲ੍ਹੇ ਤੋਂ ਬਾਹਰ ਇਲਾਜ ਹੋ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ ਪੁਲਸ ਮੁਖੀ ਵੱਲੋਂ ਨਿਰਦੇਸ਼ ਜਾਰੀ, ਹੁਣ ਲੋਕਲ ਰੈਂਕ ਵਾਲਾ ਸਬ ਇੰਸਪੈਕਟਰ ਨਹੀਂ ਬਣ ਸਕੇਗਾ ਥਾਣਾ ਮੁਖੀ
ਉਨ੍ਹਾਂ ਦੱਸਿਆ ਕਿ ਇਸ ’ਚ ਇਕ 52 ਸਾਲ ਦੇ ਵਿਅਕਤੀ ਜੋ ਕਿ ਕੋਰੋਨਾ ਪਾਜ਼ੇਟਿਵ ਅਤੇ ਸ਼ੂਗਰ ਦਾ ਮਰੀਜ਼ ਸੀ, ਦੀ ਲੁਧਿਆਣਾ ਦੇ ਡੀ.ਐੱਮ.ਸੀ. ’ਚ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਇਕ ਮਹਿਲਾ ਜੋ ਕਿ ਸ਼ੂਗਰ ਪੀੜਤ ਹੈ ਦਾ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ’ਚ ਦਾਖ਼ਲ ਹੈ, ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ। ਇਸਦੇ ਨਾਲ ਹੀ ਇਕ ਹੋਰ ਬਲੈਕ ਫੰਗਸ ਪੀਡ਼ਤ ਵਿਅਕਤੀ ਆਦੇਸ਼ ਹਸਪਤਾਲ ਬਠਿੰਡਾ ’ਚ ਦਾਖ਼ਲ ਹੈ, ਜੋ ਕਿ ਕੋਵਿਡ ਪਾਜ਼ੇਟਿਵ ਵੀ ਹੈ।
ਇਹ ਵੀ ਪੜ੍ਹੋ: ਡੇਰਾ ਮੁਖੀ ਲਈ ਕੀਤੀ ਅਰਦਾਸ ਦੇ ਮਾਮਲੇ 'ਚ ਨਵਾਂ ਮੋੜ, ਹੁਣ ਭਾਜਪਾ ਆਗੂ ਖ਼ਿਲਾਫ਼ ਕਾਰਵਾਈ ਦੀ ਮੰਗ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਪਾਤੜਾਂ 'ਚ ਰਾਤ ਵੇਲੇ ਵਾਪਰੀ ਖੂਨੀ ਵਾਰਦਾਤ, ਪਿਓ-ਪੁੱਤ ਨੂੰ ਗੋਲੀਆਂ ਨਾਲ ਭੁੰਨ੍ਹਿਆ
NEXT STORY