ਫ਼ਾਜ਼ਿਲਕਾ (ਨਾਗਪਾਲ): ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ 'ਚ ਹੁਣ ਤੱਕ 4950 ਰਿਪੋਰਟਾਂ ਨੈਗੇਟਿਵ ਪ੍ਰਾਪਤ ਹੋਈਆਂ ਹਨ ਅਤੇ 188 ਨਮੂਨਿਆਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਜ਼ਿਲ੍ਹੇ 'ਚ ਸਿਰਫ 5 ਐਕਟਿਵ ਕੇਸ ਰਹਿ ਗਏ ਹਨ।
ਸਿਵਲ ਸਰਜਨ ਡਾ. ਚੰਦਰ ਮੋਹਨ ਕਟਾਰੀਆ ਨੇ ਦੱਸਿਆ ਕਿ ਕੋਰੋਨਾ ਨੂੰ ਮਾਤ ਦੇਣ ਵਾਲਾ ਨੌਜਵਾਨ (21) ਸਥਾਨਕ ਵਸਨੀਕ ਹੈ। ਉਨ੍ਹਾਂ ਕਿਹਾ ਕਿ ਹੁਣ ਇਸ ਨੌਜਵਾਨ ਨੂੰ ਆਪਣੇ ਘਰ 'ਚ ਇਕਾਂਤਵਾਸ 'ਚ ਰਹਿਣ ਲਈ ਆਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਮੂਹ ਡਾਕਟਰੀ ਅਮਲੇ ਨੇ ਨੌਜਵਾਨ ਨੂੰ ਸ਼ੁਭਕਾਮਨਾਵਾਂ ਦੇ ਕੇ ਰਵਾਨਾ ਕੀਤਾ ਅਤੇ ਘਰ 'ਚ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ ਤੋਂ ਵੀ ਜਾਣੂ ਕਰਵਾਇਆ।
ਜਲੰਧਰ 'ਚ ਘੁੰਮ ਰਹੇ ਨੇ ਕੋਰੋਨਾ ਦੇ ਪਾਜ਼ੇਟਿਵ ਮਰੀਜ਼, ਸਿਹਤ ਮਹਿਕਮਾ ਬੇਖ਼ਬਰ
NEXT STORY