ਫਾਜ਼ਿਲਕਾ (ਸੁਨੀਲ ਨਾਗਪਾਲ): ਫਾਜ਼ਿਲਕਾ ਤੋਂ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਹੁਣ ਆਪਣੀ ਸਰਕਾਰ ਦੇ ਖਿਲਾਫ ਠੋਕ ਕੇ ਬੋਲ ਰਹੇ ਹਨ ਅਤੇ ਸੁਣਵਾਈ ਨਾ ਕਰਨ ਤੋਂ ਪਰੇਸ਼ਾਨ ਵਿਧਾਇਕ ਨੂੰ ਧਰਨੇ ਪ੍ਰਦਰਸ਼ਨ ਕਰਨ ਪੈ ਰਹੇ ਹਨ। ਜਾਣਕਾਰੀ ਮੁਤਾਬਕ ਫਾਜ਼ਿਲਕਾ ਤੋਂ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਕ ਕਦਰ ਖ਼ਫਾ ਹੋ ਗਏ ਹਨ, ਕਿਉਂਕਿ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ ਹੈ ਤਾਂ ਹੁਣ ਉਹ ਆਪਣੀ ਹੀ ਸਰਕਾਰ ਦੇ ਖਿਲਾਫ ਠੋਕ ਕੇ ਬੋਲ ਰਹੇ ਹਨ।
ਇਹ ਵੀ ਪੜ੍ਹੋ: ਐੱਸ.ਜੀ.ਪੀ. ਸੀ. ਚੋਣਾਂ ਨੂੰ ਲੈ ਕੇ 'ਆਪ' ਵਿਧਾਇਕਾ ਬਲਜਿੰਦਰ ਕੌਰ ਦਾ ਵੱਡਾ ਬਿਆਨ
ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਇਲਾਕੇ 'ਚ ਲੋਕਾਂ ਦੇ ਕੰਮ ਨਹੀਂ ਹੋ ਰਹੇ ਹਨ ਅਤੇ ਪ੍ਰਸ਼ਾਸਨ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰਦਾ, ਪ੍ਰਸ਼ਾਸਨ ਲੋਕਾਂ ਦੇ ਨਾਲ ਧੱਕੇਸ਼ਾਹੀ ਕਰਦਾ ਹੈ। ਅਜਿਹੇ 'ਚ ਅੱਜ ਵੀ ਉਨ੍ਹਾਂ ਨੂੰ ਧਰਨੇ 'ਤੇ ਬੈਠਣਾ ਪੈ ਰਿਹਾ ਹੈ। ਇਸ ਲਈ ਉਨ੍ਹਾਂ ਨੇ ਹੁਣ ਆਪਣੀ ਗੱਡੀ 'ਚ ਪੱਕੇ ਤੌਰ 'ਤੇ ਦਰੀ ਰੱਖੀ ਹੈ, ਜਿੱਥੇ ਉਨ੍ਹਾਂ ਦੀ ਸੁਣਵਾਈ ਨਹੀਂ ਹੋਵੇਗੀ ਉੱਥੇ ਹੀ ਦਫਤਰ ਦੇ ਬਾਹਰ ਦਰੀ ਵਿਛਾ ਕੇ ਉਹ ਧਰਨਾ ਪ੍ਰਦਰਸ਼ਨ ਕਰਨਗੇ ਅਤੇ ਜਿਸ ਦੀ ਸ਼ੁਰੂਆਤ ਅੱਜ ਉਨ੍ਹਾਂ ਨੇ ਡੀ.ਸੀ. ਦਫਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕਰ ਸ਼ੁਰੂਆਤ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਦੁਖ਼ਦ ਖ਼ਬਰ: ਫਿਰੋਜ਼ਪੁਰ ਦੀ ਕੁੜੀ ਦੀ ਕੈਨੇਡਾ 'ਚ ਵਾਪਰੇ ਸੜਕ ਹਾਦਸੇ ਦੌਰਾਨ ਮੌਤ
ਕਾਂਗਰਸ ਦੇ ਦਿੱਗਜ ਨੇਤਾ ਅਨਿਲ ਵਿੱਜ ਦਾ ਦਿਹਾਂਤ
NEXT STORY