ਸੁਖਵਿੰਦਰ ਥਿੰਦ (ਫਾਜ਼ਿਲਕਾ)- ਫ਼ਾਜ਼ਿਲਕਾ ਪੁਲਸ ਨੇ 3 ਨਸ਼ਾ ਤਸਕਰਾਂ ਨੂੰ 2 ਡਰੋਨ ਸਮੇਤ 270 ਗ੍ਰਾਮ ਹੈਰੋਇਨ ਬਰਾਮਦ ਕਰਨ ਚੋਂ ਵੱਡੀ ਸਫਲਤਾ ਹਾਸਲ ਕੀਤੀ ਹੈ। ਫਾਜ਼ਿਲਕਾ ਪੁਲਸ ਵੱਲੋਂ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ 3 ਨਸ਼ਾ ਤਸਕਰਾਂ ਨੂੰ 270 ਗ੍ਰਾਮ ਹੈਰੋਇਨ ਅਤੇ 2 ਡਰੋਨ ਸਮੇਤ ਕਾਬੂ ਕੀਤਾ ਗਿਆ ਹੈ।
ਜਾਣਕਾਰੀ ਦਿੰਦੇ ਹੋਏ ਸਤਿੰਦਰ ਕੁਮਾਰ ਕਪਤਾਨ ਪੁਲਸ (ਇੰਨਵੈਸਟੀਗੇਸ਼ਨ) ਨੇ ਦੱਸਿਆ ਕਿ ਇੰਸਪੈਕਟਰ ਸੁਨੀਲ ਕੁਮਾਰ, ਇੰਚਾਰਜ ਸੀ.ਆਈ.ਏ. ਫਾਜ਼ਿਲਕਾ ਦੀ ਨਿਗਰਾਨੀ ਹੇਠ ਐਸ.ਆਈ. ਕੁਲਵੰਤ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਥਾਣਾ ਸਦਰ ਜਲਾਲਾਬਾਦ ਦੇ ਏਰੀਏ ਵਿੱਚ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਪਿੰਡ ਸੁਖੇਰਾ ਬੋਦਲਾ ਤੋਂ ਅੱਗੇ ਘੁਬਾਇਆ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਨੇੜੇ ਮੋਟਰਸਾਈਕਲ 'ਤੇ ਸਵਾਰ ਤਿੰਨ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਗਈ।
ਤਲਾਸ਼ੀ ਦੌਰਾਨ ਉਹਨਾਂ ਪਾਸੋਂ 270 ਗ੍ਰਾਮ ਹੈਰੋਇਨ ਅਤੇ 2 ਡ੍ਰੋਨ ਬਰਾਮਦ ਹੋਏ। ਪੁਲਸ ਵੱਲੋਂ ਤਿੰਨਾਂ ਨੂੰ ਮੋਟਰਸਾਈਕਲ ਸਮੇਤ ਕਾਬੂ ਕਰਕੇ ਬਰਾਮਦ ਨਸ਼ੀਲਾ ਪਦਾਰਥ ਅਤੇ ਡ੍ਰੋਨ ਆਪਣੇ ਕਬਜ਼ੇ ਵਿੱਚ ਲੈ ਲਏ ਗਏ। ਕਾਬੂ ਕੀਤੇ ਮੁਲਜ਼ਮਾਂ ਦੀ ਪਹਿਚਾਣ ਹਰਮੇਸ਼ ਸਿੰਘ ਉਰਫ ਗੱਗੀ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਫੱਤੂ ਵਾਲਾ, ਲਵਪ੍ਰੀਤ ਸਿੰਘ ਉਰਫ ਲਵਲੀ ਪੁੱਤਰ ਮੁਖਤਿਆਰ ਸਿੰਘ ਵਾਸੀ ਜੋਧਾ ਭੈਣੀ ਅਤੇ ਬਲਵਿੰਦਰ ਸਿੰਘ ਉਰਫ ਨੀਟੀ ਪੁੱਤਰ ਰਾਮ ਸਿੰਘ ਵਾਸੀ ਢਾਣੀ ਮਾਘ ਸਿੰਘ ਵਜੋਂ ਹੋਈ ਹੈ। ਪੁਲਿਸ ਦੇ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
ਜਰਨੈਲ ਸਿੰਘ ਔਲਖ ਨੇ ਅਕਾਲੀ ਦਲ 'ਚੋਂ ਦਿੱਤਾ ਅਸਤੀਫ਼ਾ
NEXT STORY