ਜਲਾਲਾਬਾਦ (ਆਦਰਸ਼,ਜਤਿੰਦਰ) : ਫਾਜ਼ਿਲਕਾ-ਫਿਰੋਜ਼ਪੁਰ ਹਾਈਵੇ ’ਤੇ ਸਥਿਤ ਬਬਲੂ ਇਨਕਲੇਵ ਨੇੜੇ ਅੱਜ ਸਵੇਰੇ ਕਰੀਬ 10 ਵਜੇ ਸਿਲੰਡਰਾਂ ਨਾਲ ਭਰੇ ਇਕ ਟਰੱਕ ਅਤੇ ਕਾਰ ਵਿਚਕਾਰ ਟੱਕਰ ਹੋ ਗਈ, ਜਿਸ ਦੌਰਾਨ ਵੱਡਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਹਾਦਸੇ ਵਿਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਜਦਕਿ ਕਾਰ ਚਾਲਕ ਵਾਲ-ਵਾਲ ਬਚ ਗਿਆ। ਜਾਣਕਾਰੀ ਅਨੁਸਾਰ ਫਾਜ਼ਿਲਕਾ ਵੱਲੋਂ ਸਿਲੰਡਰਾਂ ਨਾਲ ਭਰਿਆ ਟਰੱਕ ਆ ਰਿਹਾ ਸੀ। ਬਬਲੂ ਇਨਕਲੇਵ ਕੋਲ ਪਹੁੰਚਣ ‘ਤੇ ਟਰੱਕ ਚਾਲਕ ਵੱਲੋਂ ਓਵਰਟੇਕ ਕਰਦੇ ਸਮੇਂ ਲਾਪਰਵਾਹੀ ਨਾਲ ਕਾਰ ਨੂੰ ਟੱਕਰ ਮਾਰ ਦਿੱਤੀ ਗਈ।
ਟੱਕਰ ਲੱਗਣ ਨਾਲ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਜਾ ਟਕਰਾਈ। ਕਾਰ ਚਾਲਕ ਨੇ ਦੱਸਿਆ ਕਿ ਉਹ ਆਪਣੀ ਗੱਡੀ ਨੰਬਰ ਪੀ.ਬੀ.30ਏਏ2-2742 ’ਤੇ ਫਾਜ਼ਿਲਕਾ-ਫਿਰੋਜ਼ਪੁਰ ਹਾਈਵੇ ’ਤੇ ਸਥਿਤ ਰਿਲਾਇੰਸ ਪੈਟਰੋਲ ਪੰਪ ਤੋਂ ਡੀਜ਼ਲ ਪਵਾ ਕੇ ਵਾਪਸ ਬਠਿੰਡਾ ਜਾ ਰਿਹਾ ਸੀ। ਇਸ ਦੌਰਾਨ ਪਿੱਛੋਂ ਆਏ ਟਰੱਕ ਨੇ ਉਸਦੀ ਕਾਰ ਨੂੰ ਓਵਰਟੇਕ ਕਰਦੇ ਸਮੇਂ ਨਾਲ ਲਾਪ੍ਰਵਾਹੀ ਦੇ ਨਾਲ ਟੱਕਰ ਮਾਰ ਦਿੱਤੀ ਅਤੇ ਕਾਰ ਬੇਕਾਬੂ ਹੋ ਕੇ ਡਿਵਾਇਡਰਾਂ ਦੇ ਨਾਲ ਜਾ ਟਕਰਾਈ। ਪੀੜਤ ਕਾਰ ਚਾਲਕ ਨੇ ਦੱਸਿਆ ਕਿ ਗੱਡੀ ਉਸਦੇ ਪਰਿਵਾਰ ਦਾ ਰੋਜ਼ੀ-ਰੋਟੀ ਦਾ ਸਾਧਨ ਹੈ ਅਤੇ ਇਸ ਹਾਦਸੇ ’ਚ ਕਰੀਬ ਢਾਈ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਪੀ.ਸੀ.ਆਰ ਪੁਲਸ ਪਾਰਟੀ ਜਲਾਲਾਬਾਦ ਨੇ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਕਾਰ ਚਾਲਕ ਨੇ ਪੁਲਸ ਪ੍ਰਸ਼ਾਸਨ ਕੋਲ ਮੰਗ ਕੀਤੀ ਹੈ ਕਿ ਉਸਦੇ ਨੁਕਸਾਨ ਦੀ ਭਰਪਾਈ ਕਰਵਾਈ ਜਾਵੇ ਅਤੇ ਉਸਨੂੰ ਇਨਸਾਫ ਦਿੱਤਾ ਜਾਵੇ।
Delivery ਬੁਆਏ ਦੇ ਵਾਇਰਲ ਵੀਡੀਓ ਨੇ ਸਭ ਨੂੰ ਕੀਤਾ ਹੈਰਾਨ, ਢਾਈ ਘੰਟੇ ਸੜਕ ਕਿਨਾਰੇ...
NEXT STORY