ਫਾਜ਼ਿਲਕਾ (ਨਾਗਪਾਲ) : ਫਾਜ਼ਿਲਕਾ ਜ਼ਿਲ੍ਹਾ ਮਗਨਰੇਗਾ ਸਕੀਮ ਨੂੰ ਲਾਗੂ ਕਰਨ ’ਚ ਸੂਬੇ ’ਚੋਂ ਮੋਹਰੀ ਬਣਿਆ ਹੈ, ਜਿਸਦਾ ਸਿਹਰਾ ਜਿੱਥੇ ਜ਼ਿਲੇ ਦੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੂੰ ਜਾਂਦਾ ਹੈ, ਉੱਥੇ ਹੀ ਪੇਂਡੂ ਵਿਕਾਸ ਪ੍ਰਾਜੈਕਟਾਂ ਦੀ ਨਿਗਰਾਨੀ ਕਰਨ ਵਾਲੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਦੀਪ ਕੁਮਾਰ ਦੀ ਵੀ ਅਹਿਮ ਭੂਮਿਕਾ ਹੈ। ਦੋਵਾਂ ਦੀ ਅਗਵਾਈ ਹੇਠ ਫਾਜ਼ਿਲਕਾ ਜ਼ਿਲੇ ਦੇ ਪਿੰਡਾਂ ਅੰਦਰ ਜਿੱਥੇ ਵੱਖ-ਵੱਖ ਨਿਵੇਕਲੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਗਈ ਹੈ, ਉੱਥੇ ਕੁਝ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਪਿੰਡਾਂ ਦੀ ਨੁਹਾਰ ਬਦਲੀ ਹੈ। ਪਿੰਡਾਂ ਦੀ ਦਿੱਖ ਨੂੰ ਬਦਲਣ ਲਈ ਅਨੇਕਾਂ ਪ੍ਰਾਜੈਕਟ ਕਾਰਵਾਈ ਅਧੀਨ ਹਨ, ਜਿਸ ਨਾਲ ਪਿੰਡਾਂ ਦੀ ਦਿੱਖ ਬਦਲੇਗੀ।
ਇਹ ਵੀ ਪੜ੍ਹੋ- ਲਾਰੈਂਸ ਬਿਸ਼ਨੋਈ ਗੈਂਗ ਦੇ 4 ਸ਼ੂਟਰ ਹਥਿਆਰਾਂ ਸਣੇ ਗ੍ਰਿਫ਼ਤਾਰ, ਵਿਰੋਧੀਆਂ 'ਤੇ ਹਮਲਾ ਕਰਨ ਦੀ ਫਿਰਾਕ 'ਚ ਸਨ ਮੁਲਜ਼ਮ
ਮਹਾਤਮਾ ਗਾਂਧੀ ਦਿਹਾਤੀ ਰੋਜ਼ਗਾਰ ਗਾਰਟੀ ਕਾਨੂੰਨ (ਮਗਨਰੇਗਾ) ਤਹਿਤ ਸਾਲ 2022-23 ਦੌਰਾਨ ਰਾਜ ’ਚੋਂ ਸਭ ਤੋਂ ਜ਼ਿਆਦਾ ਰਕਮ ਖ਼ਰਚ ਕਰਨ ਬਦਲੇ ਫਾਜ਼ਿਲਕਾ ਜ਼ਿਲ੍ਹਾ ਸੂਬੇ ’ਚੋਂ ਪਹਿਲੇ ਸਥਾਨ ’ਤੇ ਰਿਹਾ। ਇਸ ਪ੍ਰਾਪਤੀ ਲਈ ਪੰਚਾਇਤ ਮੰਤਰੀ ਕੁਲਦੀਪ ਸਿਘ ਧਾਲੀਵਾਲ ਨੇ ਸਮਾਗਮ ਦੌਰਾਨ ਫਾਜ਼ਿਲਕਾ ਜ਼ਿਲ੍ਹੇ ਲਈ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੰਦੀਪ ਕੁਮਾਰ ਨੇ ਇਹ ਪੁਰਸਕਾਰ ਪ੍ਰਾਪਤ ਕੀਤਾ। ਸਾਲ 2022-23 ਦੌਰਾਨ ਫਾਜ਼ਿਲਕਾ ’ਚ 111 ਕਰੋੜ ਖ਼ਰਚ ਕਰਨ ਦੇ ਟੀਚੇ ਦੇ ਮੁਕਾਬਲੇ 135 ਕਰੋੜ ਰੁਪਏ ਖ਼ਰਚ ਕੀਤੇ ਗਏ। ਵੱਖ-ਵੱਖ ਵਿਕਾਸ ਕੰਮਾਂ ਲਈ 23 ਲੱਖ ਦਿਹਾੜੀਆਂ ਦੇ ਮੁਕਾਬਲੇ 30 ਲੱਖ ਦਿਹਾੜੀਆਂ ਦਾ ਟੀਚਾ ਹਾਸਲ ਕੀਤਾ।
ਇਹ ਵੀ ਪੜ੍ਹੋ- ਵੱਡੀ ਪ੍ਰਾਪਤੀ : 34 ਸਾਲਾਂ ’ਚ 6 ਲੱਖ ਤੋਂ ਵੀ ਵੱਧ ਕਿਲੋਮੀਟਰ ਦੀ ਸਾਈਕਲ ਯਾਤਰਾ ਕਰ ਚੁੱਕੇ ਰਾਜਿੰਦਰ ਗੁਪਤਾ
ਇਸ ਤੋਂ ਇਲਾਵਾ ਮਗਨਰੇਗਾ ਅਧੀਨ 30 ਪਾਰਕ ਬਣਾਏ ਗਏ, ਫਾਜ਼ਿਲਕਾ ਜ਼ਿਲ੍ਹੇ ’ਚ ਮਗਨਰੇਗਾ ਤਹਿਤ ਨਿਵੇਕਲੇ ਪ੍ਰਾਜੈਕਟ ਆਰੰਭ ਕੀਤੇ ਗਏ ਹਨ, ਜਿਸ ’ਚੋਂ ਮੇਰਾ ਪਿੰਡ ਮੇਰਾ ਜੰਗਲ ਪ੍ਰਮੁੱਖ ਹੈ, ਜਿਸ ਤਹਿਤ ਜ਼ਿਲ੍ਹੇ ਦੇ 18 ਪਿੰਡਾਂ ’ਚ ਮਿੰਨੀ ਜੰਗਲ ਵਿਕਸਿਤ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਪ੍ਰਗਤੀ ਅਧੀਨ ਹਨ। 26 ਖੇਡ ਮੈਦਾਨ ਵਿਕਸਿਤ ਕੀਤੇ ਜਾ ਚੁੱਕੇ ਹਨ। ਸਾਂਝਾ ਜਲ ਤਲਾਬ ਤਹਿਤ ਜ਼ਿਲ੍ਹੇ ’ਚ ਤਲਾਬ ਬਣਾਉਣ ਦੀ ਵਿਉਂਤਬੰਦੀ ਕੀਤੀ ਗਈ ਹੈ ਅਤੇ 22 ਦਾ ਕੰਮ ਵੀ ਮੁਕੰਮਲ ਹੋ ਚੁੱਕਾ ਹੈ। 122 ਕੈਟਲ ਸ਼ੈੱਡ ਦੇ ਕੰਮ ਮੁਕੰਮਲ ਹੋਣ ਦੇ ਨਾਲ 84 ਪਿੰਡਾਂ ’ਚ ਛੱਪੜਾਂ ’ਤੇ ਡਿਸਲਟਿੰਗ ਚੈਂਬਰ ਬਣਾਉਣ ਦਾ ਕੰਮ ਵੀ ਇਸ ਸਾਲ ਇਸ ਯੋਜਨਾ ਤਹਿਤ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਹੋਰ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਨੂੰ ਸਫਲਤਾਪੂਰਕ ਜ਼ਿਲੇ ਅੰਦਰ ਚਲਾਇਆ ਜਾ ਰਿਹਾ ਹੈ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਭੁਪਿੰਦਰ ਸਿੰਘ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ
NEXT STORY