ਫਾਜ਼ਿਲਕਾ (ਸੁਨੀਲ ਨਾਗਪਾਲ): ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੇ ਬਾਥਰੂਮ ਵਿਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਹਸਪਤਾਲ 'ਚ ਰੈਨੋਵੇਸ਼ਨ ਦਾ ਕੰਮ ਚੱਲ ਰਿਹਾ ਹੈ। ਇਸ ਦੌਰਾਨ ਇਕ ਨੌਜਵਾਨ ਭੱਜਿਆ ਹੋਇਆ ਆਇਆ, ਜੋ ਬਹਾਨੇ ਨਾਲ ਬਾਥਰੂਮ ਅੰਦਰ ਦਾਖ਼ਲ ਹੋਇਆ ਅਤੇ ਉਸ ਨੇ ਅੰਦਰੋਂ ਦਰਵਾਜ਼ਾ ਬੰਦ ਕਰ ਲਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਕੈਬਨਿਟ ਮੰਤਰੀ ਦਾ ਵੱਡਾ ਐਲਾਨ, ਕਿਸਾਨਾਂ ਨੂੰ ਦੇਣਗੇ 'ਤਨਖ਼ਾਹ'
ਜਦੋਂ ਕਾਫੀ ਸਮੇਂ ਉਹ ਬਾਹਰ ਨਾ ਨਿਕਲਿਆ ਤਾਂ ਰੈਨੋਵੇਸ਼ਨ ਦਾ ਕੰਮ ਕਰ ਰਹੇ ਮਜ਼ਦੂਰਾਂ ਨੇ ਦਰਵਾਜ਼ਾ ਖਟਕਟਾਉਣ ਤੋਂ ਬਾਅਦ ਦੀਵਾਰ ਟੱਪ ਕੇ ਦੇਖਿਆ ਤਾਂ ਉਸ ਦੇ ਹੱਥ ਚ ਇੰਜੈਕਸ਼ਨ ਲੱਗਿਆ ਹੋਇਆ ਸੀ। ਜਿਸ ਨੂੰ ਐਮਰਜੰਸੀ ਚ ਲਿਜਾਂਦਾ ਗਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਐੱਸ.ਐੱਮ.ਓ. ਦਾ ਕਹਿਣਾ ਹੈ ਕਿ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਹੋਈ ਹੈ। ਫ਼ਿਲਹਾਲ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੈਸ਼ਨਲ ਹਾਈਵੇ ’ਤੇ ਛੋਟਾ ਹਾਥੀ ਪਲਟਿਆ, ਵਿਅਕਤੀ ਦੀ ਮੌਤ
NEXT STORY