ਫਾਜ਼ਿਲਕਾ (ਨਾਗਪਾਲ)-ਫਾਜ਼ਿਲਕਾ ਉਪਮੰਡਲ ਦੇ ਪਿੰਡ ਕਮਾਲਵਾਲਾ ਵਿਖੇ ਇਕ ਕਿਸਾਨ ਪੁਸ਼ਪਿੰਦਰ ਸਿੰਘ ਨੂੰ ਜ਼ਮੀਨੀ ਵਿਵਾਦ ਕਾਰਨ ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਗੰਭੀਰ ਹਾਲਤ ਵਿਚ ਪੁਸ਼ਪਿੰਦਰ ਸਿੰਘ ਨੂੰ ਪਰਿਵਾਰ ਵਾਲੇ ਅਤੇ ਰਿਸ਼ਤੇਦਾਰ ਉਸ ਨੂੰ ਸਥਾਨਕ ਸਿਵਲ ਹਸਪਤਾਲ ਵਿਖੇ ਲੈ ਕੇ ਆਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਹਸਪਤਾਲ ’ਚ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਕਰੀਬ 35 ਸਾਲਾ ਪੁਸ਼ਪਿੰਦਰ ਸਿੰਘ ਦੀ ਜ਼ਮੀਨੀ ਵਿਵਾਦ ’ਚ ਇਕ ਹੋਰ ਕਿਸਾਨ ਨਾਲ ਪੁਰਾਣੀ ਰੰਜਿਸ਼ ਚਲ ਰਹੀ ਸੀ। ਇਸੇ ਰੰਜਿਸ਼ ਦੇ ਚਲਦੇ ਪਹਿਲਾਂ ਹਮਲਾਵਰਾਂ ਨੇ ਹਵਾਈ ਫਾਇਰ ਕੀਤੇ ਅਤੇ ਬਾਅਦ ’ਚ ਉਸ ਦੀ ਛਾਤੀ ’ਚ ਗੋਲ਼ੀਆਂ ਮਾਰ ਕੇ ਉਸ ਨੂੰ ਮਾਰ ਦਿੱਤਾ। ਇਸ ਮਾਮਲੇ ’ਚ ਫਾਜ਼ਿਲਕਾ ਉਪਮੰਡਲ ਦੇ ਤਹਿਤ ਥਾਣਾ ਖੂਈਖੇੜਾ ਪੁਲਸ ਕਾਰਵਾਈ ਕਰ ਰਹੀ ਹੈ।
ਇਹ ਵੀ ਪੜ੍ਹੋ: ਸਰਹੱਦੋਂ ਪਾਰ: 'ਲਵ ਮੈਰਿਜ' ਦਾ ਖ਼ੌਫ਼ਨਾਕ ਅੰਤ, ਵਿਆਹ ਦੇ 6 ਦਿਨਾਂ ਬਾਅਦ ਹੀ ਪ੍ਰੇਮੀ-ਪ੍ਰੇਮਿਕਾ ਨੂੰ ਮਿਲੀ ਦਰਦਨਾਕ ਮੌਤ
ਕਤਲ ਕਰਨ ਵਾਲੇ ਦਾ ਨਾਂ ਜਸਵਿੰਦਰ ਸਿੰਘ ਦੱਸਿਆ ਜਾ ਰਿਹਾ ਹੈ, ਜਿਸ ਨਾਲ ਜ਼ਮੀਨੀ ਵਿਵਾਦ ਚੱਲ ਰਿਹਾ ਸੀ। ਰਿਸ਼ਤੇਦਾਰਾਂ ਨੇ ਦੱਸਿਆ ਕਿ ਜਸਵਿੰਦਰ ਸਿੰਘ ਦੇ ਨਾਲ ਪਹਿਲਾਂ ਖੇਤ ਵਿਚ ਪਾਣੀ ਲਗਾਉਣ ਨੂੰ ਲੈ ਕੇ ਝਗੜਾ ਹੋਇਆ ਸੀ, ਜਿਸ ਕਾਰਨ ਉਹ ਰੰਜਿਸ਼ ਰੱਖਦਾ ਸੀ। ਪੁਲਸ ਵੱਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਨੂਰਮਹਿਲ 'ਚ ਵੱਡੀ ਵਾਰਦਾਤ, ਪਿਓ-ਪੁੱਤ ਦਾ ਬੇਰਹਿਮੀ ਨਾਲ ਕਤਲ, ਖ਼ੂਹ 'ਚੋਂ ਮਿਲੀਆਂ ਸੜੀਆਂ ਲਾਸ਼ਾਂ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਅਬੋਹਰ 'ਚ ਦਾਦੇ ਨੇ ਪੋਤੇ ਨਾਲ ਜੋ ਕਾਰਾ ਕੀਤਾ, ਦੇਖ ਕੇ ਹਰ ਕੋਈ ਰਹਿ ਗਿਆ ਹੈਰਾਨ
NEXT STORY