ਫਾਜ਼ਿਲਕਾ (ਸੁਨੀਲ ਨਾਗਪਾਲ) : ਇੱਥੇ ਫਾਜ਼ਿਲਕਾ ਪੁਲਸ ਵਲੋਂ ਬਦਮਾਸ਼ ਦਾ ਐਨਕਾਊਂਟਰ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਫਾਜ਼ਿਲਕਾ ਪੁਲਸ ਨੇ ਆਰਨੀਵਾਲਾ ਨੇੜੇ ਇਕ ਬਦਮਾਸ਼ ਦਾ ਐਨਕਾਊਂਟਰ ਕੀਤਾ, ਜੋ ਕਿ ਕਤਲ ਦੇ ਮਾਮਲੇ 'ਚ ਵਾਂਟੇਡ ਸਨ। ਮੁਕਾਬਲੇ ਦੌਰਾਨ ਇਕ ਗੋਲੀ ਦੋਸ਼ੀ ਦੀ ਲੱਤ 'ਚ ਲੱਗੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ।
ਉਸ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਾਇਆ ਗਿਆ ਹੈ। ਡਾਕਟਰਾਂ ਵਲੋਂ ਉਸ ਨੂੰ ਮੁੱਢਲਾ ਇਲਾਜ ਦੇਣ ਮਗਰੋਂ ਫ਼ਰੀਦਕੋਟ ਰੈਫ਼ਰ ਕਰ ਦਿੱਤਾ ਹੈ। ਜ਼ਖਮੀ ਹੋਏ ਮੁਲਜ਼ਮ ਦੀ ਪਛਾਣ ਪ੍ਰਿਤਪਾਲ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਆਰਨੀਵਾਲਾ ਵਜੋਂ ਹੋਈ ਹੈ।
ਅੰਮ੍ਰਿਤਸਰ ’ਚ ਗੈਰਕਾਨੂੰਨੀ ਹਥਿਆਰਾਂ ਦਾ ਨੈੱਟਵਰਕ ਬੇਨਕਾਬ, 6 ਪਿਸਤੌਲ ਸਮੇਤ 2 ਤਸਕਰ ਗ੍ਰਿਫਤਾਰ
NEXT STORY