ਫਾਜ਼ਿਲਕਾ (ਸੁਖਵਿੰਦਰ ਥਿੰਦ, ਟੀਨੂੰ, ਸੁਮਿਤ) : ਫਾਜ਼ਿਲਕਾ ਪੁਲਸ ਵੱਲੋਂ ਥਾਣਾ ਅਰਨੀਵਾਲਾ ਦੇ ਨਸ਼ਾ ਤਸਕਰ ਜੋਗਿੰਦਰ ਸਿੰਘ ਪੁੱਤਰ ਦਲੀਪ ਸਿੰਘ ਉਰਫ਼ ਦਾਰਾ ਸਿੰਘ ਵਾਸੀ ਅਰਨੀਵਾਲਾ ਅਤੇ ਉਸਦੀ ਪਤਨੀ ਅਮਰਜੀਤ ਕੌਰ ਦੇ ਘਰ ਨੂੰ ਢਾਹਿਆ ਗਿਆ ਹੈ। ਦੋਵੇਂ ਪਤੀ-ਪਤਨੀ ਨਸ਼ਾ ਤਸਕਰੀ ਦਾ ਧੰਦਾ ਕਰ ਰਹੇ ਸਨ। ਉਨ੍ਹਾਂ ਨੇ ਪੰਚਾਇਤੀ ਜਗ੍ਹਾ 'ਤੇ ਨਾਜਾਇਜ਼ ਉਸਾਰੀ ਵੀ ਕੀਤੀ ਹੋਈ ਸੀ। ਅੱਜ ਸਿਵਲ ਪ੍ਰਸ਼ਾਸਨ ਵੱਲੋਂ ਪੁਲਸ ਸੁਰੱਖਿਆ ਸਬੰਧੀ ਦਰਖ਼ਾਸਤ ਮਿਲਣ 'ਤੇ ਫਾਜ਼ਿਲਕਾ ਪੁਲਸ ਵੱਲੋਂ ਮੌਕੇ 'ਤੇ ਪੁੱਜ ਕੇ ਇਨ੍ਹਾਂ ਨਸ਼ਾ ਤਸਕਰਾਂ ਦੇ ਘਰ ਨੂੰ ਢਾਹੁਣ ਦੀ ਕਾਰਵਾਈ ਮੁਕੰਮਲ ਕੀਤੀ ਗਈ।
ਨਸ਼ਾ ਤਸਕਰ ਜੋਗਿੰਦਰ ਸਿੰਘ ਦੇ ਖ਼ਿਲਾਫ਼ ਮੁਕੱਦਮਾ ਰਜਿਸਟਰ ਹੈ ਅਤੇ ਉਸ ਦੀ ਪਤਨੀ ਅਮਰਜੀਤ ਕੌਰ ਦੇ ਖ਼ਿਲਾਫ਼ ਵੀ ਮੁਕੱਦਮਾ ਥਾਣਾ ਅਰਨੀਵਾਲਾ ਵਿਖੇ ਦਰਜ ਹੈ। ਐੱਸ. ਐੱਸ. ਪੀ. ਫਾਜ਼ਿਲਕਾ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀ ਜਾਵੇਗਾ ਅਤੇ ਇਸ ਤਰ੍ਹਾਂ ਦੇ ਸਮਾਜ ਵਿਰੋਧੀ ਧੰਦੇ ਵਿਚ ਜੋ ਵੀ ਕੋਈ ਨਸ਼ਾ ਤਸਕਰ ਸ਼ਾਮਲ ਹੋਵੇਗਾ, ਉਸਦਾ ਇਹੀ ਹਸ਼ਰ ਹੋਵੇਗਾ। ਇਸ ਤਰ੍ਹਾਂ ਦੀਆਂ ਕਾਰਵਾਈਆਂ ਅੱਗੇ ਵੀ ਸਿਵਲ ਪ੍ਰਸ਼ਾਸਨ ਨੂੰ ਨਾਲ ਲੈ ਕੇ ਹੁੰਦੀਆਂ ਰਹਿਣਗੀਆਂ। ਇਸ ਤੋਂ ਪਹਿਲਾਂ ਫਾਜ਼ਿਲਕਾ ਪੁਲਸ ਵੱਲੋਂ 4 ਨਸ਼ਾ ਤਸਕਰਾਂ ਦੇ ਘਰ ਢਾਹੁਣ ਦੀਆਂ ਕਾਰਵਾਈਆਂ ਕੀਤੀਆਂ ਜਾ ਚੁੱਕੀਆਂ ਹਨ। ਫਾਜ਼ਿਲਕਾ ਪੁਲਸ ਨੇ ਨਸ਼ਿਆਂ ਖ਼ਿਲਾਫ਼ ਚੱਲ ਰਹੇ ਇਸ ਯੁੱਧ 'ਚ ਆਪਣਾ ਬਹੁਤ ਵੱਡਾ ਰੋਲ ਅਦਾ ਕੀਤਾ ਹੈ। ਨਸ਼ਾ ਤਸਕਰਾਂ ਦੇ ਖ਼ਿਲਾਫ਼ ਹਰ ਪੱਖੋਂ ਜੰਗ ਨੂੰ ਜਾਰੀ ਰੱਖਿਆ ਗਿਆ ਹੈ।
OLA ਡਰਾਈਵਰ ਦੀਆਂ ਲੱਗੀਆਂ ਮੌਜਾਂ! ਕੰਪਨੀ ਦੇ ਇਸ ਐਲਾਨ ਨਾਲ ਆਮਦਨ 'ਚ ਹੋਵੇਗਾ ਵਾਧਾ
NEXT STORY